ਸੁਪਰੀਮ ਕੋਰਟ ਨੇ ਸੀਬੀਆਈ ਡਾਇਰੈਕਟਰ ਆਲੋਕ ਵਰਮਾ ਵਿਰੁਧ ਮੰਗਿਆ ਸਬੂਤ
Published : Dec 5, 2018, 7:35 pm IST
Updated : Dec 5, 2018, 7:36 pm IST
SHARE ARTICLE
Supreme Court
Supreme Court

ਸੁਪਰੀਮ ਕੋਰਟ ਨੇ ਅਟਾਰਨੀ ਜਨਰਲ ਤੋਂ ਪੁੱਛਿਆ ਕਿ ਕੀ ਉਸ ਦੇ ਕੋਲ ਕੋਈ ਅਜਿਹਾ ਸਬੂਤ ਹੈ ਕਿ ਸੀਬੀਆਈ ਡਾਇਰੈਕਟਰ ਆਲੋਕ ਵਰਮਾ ਨੇ ਇਸ ਝਗੜੇ ਨੂੰ ਜਨਤਕ ਕੀਤਾ।

ਨਵੀਂ ਦਿੱਲੀ , ( ਪੀਟੀਆਈ ) : ਸੀਬੀਆਈ ਵਿਚ ਜਾਰੀ ਵਿਵਾਦ 'ਤੇ ਸੁਪਰੀਮ ਕੋਰਟ ਦੀ ਸੁਣਵਾਈ ਦੋਰਾਨ ਅਟਾਰਨੀ ਜਨਰਲ ਕੇ.ਕੇ.ਵੇਣੁਗੋਪਾਲ ਨੇ ਮੁਖ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਤਿੰਨ ਜੱਜਾਂ ਦੀ ਬੈਂਚ ਦੇ ਸਾਹਮਣੇ ਸਰਕਾਰ ਦਾ ਪੱਖ ਰੱਖਿਆ। ਅਟਾਰਨੀ ਜਨਰਲ ਨੇ ਬਹਿਸ ਦੌਰਾਨ ਕਿਹਾ ਕਿ ਸੀਬੀਆਈ ਦੇ ਦੋ ਸੀਨੀਅਰ ਅਧਿਕਾਰੀਆਂ ਆਲੋਕ ਵਰਮਾ ਅਤੇ ਖਾਸ ਨਿਰਦੇਸ਼ਕ ਰਾਕੇਸ਼ ਅਸਥਾਨਾ ਦੀ ਲੜਾਈ ਜਨਤਕ ਹੋ ਜਾਣ ਕਾਰਨ ਕੇਂਦਰ ਸਰਕਾਰ ਇਸ ਨੂੰ ਲੈ ਕੇ ਬਹੁਤ ਚਿੰਤਤ ਸੀ। ਸਰਕਾਰ ਅਤੇ ਚੀਫ ਵਿਜ਼ੀਲੈਂਸ ਕਮਿਸ਼ਨ ਨੂੰ ਫੈਸਲਾ ਲੈਣਾ ਸੀ ਕਿ ਦੋਹਾਂ ਵਿਚ ਕੌਣ ਸਹੀ ਸੀ ਅਤੇ ਕੌਣ ਗਲਤ।

Attorney General K K Venugopal Attorney General K K Venugopal

ਇਸ ਦੌਰਾਨ ਸੀਬੀਆਈ ਦਾ ਹੀ ਮਜ਼ਾਕ ਬਣਿਆ। ਇਸ 'ਤੇ ਸੁਪਰੀਮ ਕੋਰਟ ਨੇ ਅਟਾਰਨੀ ਜਨਰਲ ਤੋਂ ਪੁੱਛਿਆ ਕਿ ਕੀ ਉਸ ਦੇ ਕੋਲ ਕੋਈ ਅਜਿਹਾ ਸਬੂਤ ਹੈ ਕਿ ਸੀਬੀਆਈ ਡਾਇਰੈਕਟਰ ਆਲੋਕ ਵਰਮਾ ਨੇ ਇਸ ਝਗੜੇ ਨੂੰ ਜਨਤਕ ਕੀਤਾ। ਇਸ 'ਤੇ ਵੇਣੁਗੋਪਾਲ ਨੇ ਤਿੰਨ ਮੈਂਬਰੀ ਬੈਂਚ ਨੂੰ ਅਖਬਾਰ ਦੀਆਂ ਕੱਟੀਆਂ ਹੋਈਆਂ ਕੁਝ ਖਬਰਾ ਦਿਖਾਈਆਂ। ਅਟਾਰਨੀ ਜਨਰਲ ਕੇ.ਕੇ.ਵੇਣੁਗੋਪਾਲ ਨੇ ਸੁਪਰੀਮ ਕੋਰਟ ਨੂੰ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਇਸ ਮਾਮਲੇ ਵਿਚ ਕਾਰਵਾਈ ਕਰਨਾ ਜਰੂਰੀ ਸੀ ਤਾਂ ਕਿ ਸੀਬੀਆਈ ਜਿਹੀ ਸੰਸਥਾ 'ਤੇ ਜਨਤਾ ਦਾ ਵਿਸ਼ਵਾਸ ਬਣਿਆ ਰਹੇ।

CBICBI

ਸਾਰੇ ਤੱਥਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੇਂਦਰ ਸਰਕਾਰ ਨੇ ਆਲੋਕ ਵਰਮਾ ਨੂੰ ਉਹਨਾਂ ਦੇ ਅਹੁਦੇ ਤੋਂ ਹਟਾਉਣ ਦਾ ਫੈਸਲਾ ਕੀਤਾ। ਕੇ.ਕੇ.ਵੇਣੁਗੁਪਾਲ ਨੇ ਕਿਹਾ ਕਿ ਭਾਰਤ ਸਰਕਾਰ ਇਹਨਾਂ ਸਾਰੀਆਂ ਚੀਜ਼ਾਂ ਨੂੰ ਦੇਖ ਰਹੀ ਸੀ ਕਿ ਕਿਵੇਂ ਇਕ ਸੀਨੀਅਰ ਅਧਿਕਾਰੀ ਬੁਰੇ ਤਰੀਕੇ ਨਾਲ ਆਪਸ ਵਿਚ ਲੜ ਰਹੇ ਸਨ। ਅਟਾਰਨੀ ਜਨਰਲ ਨੇ ਕੋਰਟ ਨੂੰ ਇਹ ਵੀ ਕਿਹਾ ਕਿ

Alok Verma Alok Verma

ਕੇਂਦਰ ਸਰਕਾਰ ਸੀਬੀਆਈ ਮੁਖੀ ਦੀ ਚੋਣ ਕਰਦੀ ਹੈ ਅਤੇ ਉਸ ਕੋਲ ਇੰਨੀ ਤਾਕਤ ਹੈ ਕਿ ਉਹ ਏਜੰਸੀ ਦੀ ਨਿਗਰਾਨੀ ਕਰ ਸਕੇ। ਆਲੋਕ ਵਰਮਾ ਅਤੇ ਰਾਕੇਸ਼ ਅਸਥਨਾ ਵਿਚਕਾਰ ਵਿਵਾਦ ਦੀ ਗੱਲ ਮੀਡੀਆ ਵਿਚ ਆ ਗਈ ਸੀ। ਦੱਸ ਦਈਏ ਕਿ ਵਿਵਾਦ ਵਧਣ ਤੋਂ ਬਾਅਦ ਕੇਂਦਰ ਸਰਕਾਰ ਨੇ ਸੀਬੀਆਈ ਡਾਇਰੈਕਟਰ ਅਤੇ ਖਾਸ ਨਿਰਦੇਸ਼ਕ ਨੂੰ ਜਬਰਦਸਤੀ ਛੁੱਟੀ ਤੇ ਭੇਜ ਦਿਤਾ ਸੀ। ਆਲੋਕ ਵਰਰਮਾ ਨੇ ਇਸ ਦੇ ਵਿਰੁਧ ਸੁਪਰੀਮ ਕੋਰਟ ਵਿਚ ਚੁਣੌਤੀ ਦਿਤੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement