ਕਿਸਾਨਾਂ ਦਾ ਸਾਥ ਦੇਣ ਆਈਆਂ ਹਰਿਆਣਾ ਦੀਆਂ ਮੁਲਾਜ਼ਮ ਜਥੇਬੰਦੀਆਂ, ਅੱਜ ਕਰਨਗੇ ਬਾਰਡਰ ਤੇ ਪ੍ਰਦਰਸ਼ਨ
Published : Dec 5, 2020, 9:26 am IST
Updated : Dec 5, 2020, 9:26 am IST
SHARE ARTICLE
farmer
farmer

ਸਰਕਾਰ ਨਾਲ ਅੱਜ ਪੰਜਵੇਂ ਦੌਰ ਦੀ ਗੱਲਬਾਤ ਤੋਂ ਪਹਿਲਾਂ ਕਿਸਾਨਾਂ ਨੇ ਹੋਰ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ।

ਸੋਨੀਪਤ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਹੁਣ ਕਿਸਾਨਾਂ ਦਾ ਸਾਥ ਦੇਣ ਲਈ  ਹੁਣ ਹਰਿਆਣਾ ਦੇ ਕਰਮਚਾਰੀ ਸੰਗਠਨ ਵੀ ਉੱਤਰ ਆਏ ਹਨ। ਸੀਟੂ ਦੇ ਸੂਬਾ ਪ੍ਰਧਾਨ ਆਨੰਦ ਸ਼ਰਮਾ ਤੇ ਸਰਵ ਕਰਮਚਾਰੀ ਸੰਘ ਹਰਿਆਣਾ ਦੇ ਪ੍ਰਧਾਨ ਸ਼ਿਲਕ ਰਾਮ ਮਲਿਕ ਨੇ ਬੀਤੇ ਦਿਨੀ ਕਿਹਾ ਕਿ ਅੱਜ ਦੋਵੇਂ ਸੰਗਠਨ ਕਿਸਾਨਾਂ ਦੇ ਸਮਰਨ 'ਚ ਟਿਕਰੀ ਤੇ ਸਿੰਘੂ ਬਾਰਡਰ 'ਤੇ ਜ਼ੋਰਦਾਰ ਪ੍ਰਦਰਸ਼ਨ ਕਰਨਗੇ ਤੇ ਤਮਾਮ ਪਿੰਡਾਂ ਦੇ ਪੱਧਰ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੁਤਲੇ ਸਾੜੇ ਜਾਣਗੇ।

Farmers Protest

ਕਰਮਚਾਰੀ ਦਾ ਕਹਿਣਾ ਹੈ ਕਿ  ਸਿੰਘੂ ਬਾਰਡਰ 'ਤੇ ਸੀਟੂ ਅਤੇ ਸਰਵ ਕਰਮਚਾਰੀ ਸੰਘ ਹਰਿਆਣਾ ਨੇ ਸੰਯੁਕਤ ਰੂਪ ਤੋਂ ਮੁਫਤ ਮੈਡੀਕਲ ਕੈਂਪ ਲਾਇਆ ਹੋਇਆ ਹੈ। ਇਸ ਦੇ ਨਾਲ ਹੀ ਕਿਹਾ ਹੈ ਕਿ ਜਦੋਂ ਤਕ ਅੰਦੋਲਨ ਜਾਰੀ ਰਹੇਗਾ, ਜਦੋਂ ਤਕ ਤਮਾਮ ਸੁਵਿਧਾਵਾਂ ਤੇ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ। ਜਿਕਰਯੋਗ ਹੈ ਕਿ ਬੀਤੇ ਦਿਨ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਨੇ ਅੱਠ ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ।

Farmers Protest

ਇਸ ਦੇ ਨਾਲ ਹੀ ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ ਰਾਸ਼ਟਰੀ ਰਾਜਧਾਨੀ ਵੱਲ ਜਾਣ ਵਾਲੀਆਂ ਹੋਰ ਸੜਕਾਂ ਬੰਦ ਕਰ ਦੇਣਗੇ। ਸਰਕਾਰ ਨਾਲ ਅੱਜ ਪੰਜਵੇਂ ਦੌਰ ਦੀ ਗੱਲਬਾਤ ਤੋਂ ਪਹਿਲਾਂ ਕਿਸਾਨਾਂ ਨੇ ਹੋਰ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ।

farmer farmer

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement