ਅਸਾਮ ਦੇ ਹੋਟਲਾਂ ਤੇ ਰੈਸਟੋਰੈਂਟਾਂ ਵਿਚ ਨਹੀਂ ਮਿਲੇਗਾ ਗਊ-ਮਾਸ
Published : Dec 5, 2024, 9:07 am IST
Updated : Dec 5, 2024, 9:16 am IST
SHARE ARTICLE
Assam government bans beef in hotels, public places News
Assam government bans beef in hotels, public places News

ਇਹ ਫ਼ੈਸਲਾ ਰਾਜ ਦੇ ਮੰਤਰੀ ਮੰਡਲ ਦੀ ਇਕ ਮੀਟਿੰਗ ਵਿਚ ਲਿਆ ਗਿਆ ਹੈ।  

ਗੁਹਾਟੀ: ਅਸਾਮ ਦੇ ਮੁੱਖ ਮੰਤਰੀ ਹਿੰਮਤ ਬਿਸਵਾ ਸਰਮਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਰੈਸਟੋਰੈਂਟਾਂ, ਹੋਟਲਾਂ ਅਤੇ ਜਨਤਕ ਥਾਵਾਂ ’ਤੇ ਗਊ-ਮਾਸ ਪਰੋਸਣ ਅਤੇ ਸੇਵਨ ਕਰਨ ਉਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ।

ਇਹ ਫ਼ੈਸਲਾ ਰਾਜ ਦੇ ਮੰਤਰੀ ਮੰਡਲ ਦੀ ਇਕ ਮੀਟਿੰਗ ਵਿਚ ਲਿਆ ਗਿਆ ਹੈ।  ਇਥੇ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਅਸੀਂ ਹੋਟਲਾਂ, ਰੈਸਟੋਰੈਂਟਾਂ ਤੇ ਹੋਰ ਜਨਤਕ ਥਾਵਾਂ ਉਤੇ ਗਊ-ਮਾਸ ਸੇਵਨ ਕਰਨ ’ਤੇ ਰੋਕ ਲਗਾਉਣ ਦਾ ਫ਼ੈਸਲਾ ਕਰ ਲਿਆ ਹੈ।’’

ਉਨ੍ਹਾਂ ਕਿਹਾ ਕਿ ਇਸ ਵੇਲੇ ਮੌਜੂਦ ਕਾਨੂੰਨ ਵੀ ਕਾਫ਼ੀ ਸਖ਼ਤ ਹੈ ਪਰ ਉਹ ਹੋਟਲਾਂ, ਰੈਸਟੋਰੈਂਟਾਂ ਅਤੇ ਜਨਤਕ ਥਾਵਾਂ ’ਤੇ ਗਊ-ਮਾਸ ਖਾਣ ਉਤੇ ਪਾਬੰਦੀ ਨਹੀਂ ਲਗਾਉਂਦਾ। ਇਸ ਤੋਂ ਪਹਿਲਾਂ ਰਾਜ ਵਿਚ ਮੰਦਰਾਂ ਨੇੜੇ ਗਊ-ਮਾਸ ਖਾਣ ਤੋਂ ਰੋਕਣ ਲਈ ਨਿਯਮ ਬਣਾਏ ਗਏ ਸਨ।           (ਏਜੰਸੀ)

Location: India, Assam

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement