ਮਿਸ਼ੇਲ ਨੂੰ ਦੂਜੇ ਰਖਿਆ ਸੌਦੇ 'ਚ ਵੀ ਮਿਲੀ ਸੀ ਰਕਮ : ਈ.ਡੀ.
Published : Jan 6, 2019, 12:41 pm IST
Updated : Jan 6, 2019, 12:41 pm IST
SHARE ARTICLE
Christian Michel
Christian Michel

ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸਨਿਚਰਵਾਰ ਨੂੰ ਦਿੱਲੀ ਦੀ ਇਕ ਅਦਾਲਤ ਨੂੰ ਦਸਿਆ........

ਨਵੀਂ ਦਿੱਲੀ : ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸਨਿਚਰਵਾਰ ਨੂੰ ਦਿੱਲੀ ਦੀ ਇਕ ਅਦਾਲਤ ਨੂੰ ਦਸਿਆ ਕਿ ਅਗਸਤਾ-ਵੈਸਟਲੈਂਡ ਵੀ.ਵੀ.ਆਈ.ਪੀ. ਹੈਲੀਕਾਪਟਰ ਮਾਮਲੇ 'ਚ ਗ੍ਰਿਫ਼ਤਾਰ ਕਥਿਤ ਵਿਚੋਲੀਏ ਕ੍ਰਿਸ਼ਚਨ ਮਿਸ਼ੇਲ ਨੂੰ ਦੂਜੇ ਰਖਿਆ ਸੌਦੇ 'ਚ ਵੀ ਰਕਮ ਮਿਲੀ ਸੀ ਜਿਸ ਦੀ ਜਾਂਚ ਕੀਤੀ ਜਾਣੀ ਹੈ। ਅਦਾਲਤ ਨੇ ਮਿਸ਼ੇਲ ਨੂੰ ਨਿਆਂਇਕ ਹਿਰਾਸਤ 'ਚ ਭੇਜ ਦਿਤਾ। ਏਜੰਸੀ ਨੇ ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਨੂੰ ਕਿਹਾ ਕਿ ਅਗਸਤਾ-ਵੈਸਟਲੈਂਡ ਸੌਦੇ ਨਾਲ ਮਿਸ਼ੇਲ ਨੂੰ 2.42 ਕਰੋੜ ਯੂਰੋ ਅਤੇ 1,60,96,245 ਪਾਊਂਡ ਮਿਲੇ। ਈ.ਡੀ. ਦੇ ਵਿਸ਼ੇਸ਼ ਸਰਕਾਰੀ ਵਕੀਲ ਡੀ.ਪੀ. ਸਿੰਘ ਅਤੇ ਐਨ.ਕੇ. ਮੱਟਾ ਨੇ ਅਦਾਲਤ ਨੂੰ ਇਹ ਵੀ ਦਸਿਆ ਕਿ ਮੁਲਜ਼ਮ ਨੇ ਨਕਦੀ

ਹਾਸਲ ਕਰਨ ਅਤੇ ਜਾਇਦਾਦ ਖ਼ਰੀਦਣ ਲਈ ਹਵਾਲਾ ਆਪਰੇਟਰਾਂ ਜ਼ਰੀਏ ਪੈਸਾ ਇਧਰੋਂ-ਉਧਰ ਭੇਜਿਆ। ਈ.ਡੀ. ਨੇ ਪੁੱਛ-ਪੜਤਾਲ ਲਈ 14 ਦਿਨਾਂ ਦੀ ਹਿਰਾਸਤ ਖ਼ਤਮ ਹੋਣ ਮਗਰੋਂ ਮਿਸ਼ੇਲ ਨੂੰ ਅਦਾਲਤ ਸਾਹਮਣੇ ਪੇਸ਼ ਕੀਤਾ। ਏਜੰਸੀ ਨੇ ਅਦਾਲਤ ਨੂੰ ਉਸ ਨੂੰ ਕਾਨੂੰਨੀ ਹਿਰਾਸਤ 'ਚ ਭੇਜਣ ਦੀ ਅਪੀਲ ਕਰਦਿਆਂ ਦਾਅਵਾ ਕੀਤਾ ਕਿ ਜੇ ਉਹ ਬਾਹਰ ਰਿਹਾ ਤਾਂ ਨਿਆਂ ਦੇ ਘੇਰੇ ਤੋਂ ਬਾਹਰ ਜਾ ਸਕਦਾ ਹੈ। ਅਦਾਲਤ ਨੇ ਉਸ ਨੂੰ ਈ.ਡੀ. ਦੇ ਮਾਮਲੇ 'ਚ 26 ਫ਼ਰਵਰੀ ਤਕ ਅਤੇ ਸੀ.ਬੀ.ਆਈ. ਦੇ ਮਾਮਲੇ 'ਚ 27 ਫ਼ਰਵਰੀ ਤਕ ਨਿਆਂਇਕ ਹਿਰਾਸਤ 'ਚ ਭੇਜ ਦਿਤਾ ਹੈ।  (ਪੀਟੀਆਈ)

Location: India, Delhi, New Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement