Big Breaking : ਦਿੱਲੀ ਵਿਧਾਨ ਸਭਾ ਚੋਣਾਂ ਦਾ ਵੱਜਿਆ ਬਿਗੁਲ
Published : Jan 6, 2020, 4:45 pm IST
Updated : Jan 6, 2020, 4:45 pm IST
SHARE ARTICLE
File Photo
File Photo

ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ

ਨਵੀਂ ਦਿੱਲੀ :  ਅੱਜ ਸੋਮਵਾਰ ਨੂੰ ਭਾਰਤੀ ਚੋਣ ਕਮਿਸ਼ਨ ਨੇ 'ਦਿੱਲੀ ਵਿਧਾਨ ਸਭਾ ਚੋਣਾਂ 2020' ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਹੈ ਕਿ ਵਿਧਾਨ ਸਭਾ ਲਈ ਵੋਟਾਂ ਅਗਲੇ ਮਹੀਨੇਂ ਫਰਵਰੀ ਵਿਚ ਪੈਣਗੀਆਂ ਅਤੇ ਅੱਜ ਤੋਂ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ ।

 PhotoPhoto

ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਵਿਧਾਨ ਸਭਾ ਲਈ ਵੋਟਾਂ 8 ਫਰਵਰੀ ਨੂੰ ਇੱਕੋ ਪੜਾਅ ਵਿਚ ਪੈਣਗੀਆਂ ਅਤੇ ਵੋਟਾਂ ਦੇ ਨਤੀਜੇ 11 ਫਰਵਰੀ ਨੂੰ ਆਉਣਗੇ।  ਕਮਿਸ਼ਨਰ ਅਰੋੜਾ ਨੇ ਦੱਸਿਆ ਕਿ ਨਾਮਜ਼ਦਗੀਆਂ ਲਈ ਪ੍ਰਕਿਰਿਆ 14 ਜਨਵਰੀ ਤੋਂ ਸ਼ੁਰੂ ਹੋਵੇਗੀ ਜਿਹੜੀ ਕਿ 21 ਜਨਵਰੀ ਤੱਕ ਚੱਲਣਗੀਆਂ। ਭਾਵ ਕਿ ਨਾਮਜ਼ਦਗੀ ਲਈ ਪਰਚਾ ਭਰਨ ਦੀ ਆਖਰੀ ਮਿਤੀ 21 ਜਨਵਰੀ ਹੈ। ਕਮਿਸ਼ਨਰ ਅਰੋੜਾ ਅਨੁਸਾਰ ਸੂਬੇ ਵਿਚ ਚੋਣ ਜ਼ਾਬਤਾ ਅੱਜ ਤੋਂ ਲਾਗੂ ਕਰ ਦਿੱਤਾ ਗਿਆ ਹੈ।

File PhotoFile Photo

ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਵਿਚ ਕੁੱਲ 70 ਸੀਟਾਂ ਹਨ। ਪਿਛਲੀ ਵਾਰ ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਸਾਰੇ ਰਾਜਨੀਤਿਕ ਦਲਾਂ ਨੂੰ ਬੁਰੇ ਤਰੀਕੇ ਨਾਲ ਮਾਤ ਦਿੱਤੀ ਸੀ। 2015 ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ 70 ਵਿਚੋਂ 67 ਸੀਟਾਂ ਆਪਣੇ ਨਾਅ ਕੀਤੀਆਂ ਸਨ ਜਦਕਿ ਭਾਜਪ 3 ਸੀਟਾਂ 'ਤੇ ਹੀ ਸੀਮਟ ਕੇ ਰਹਿ ਗਈ ਸੀ। ਦਿੱਲੀ ਦੀ ਸੱਤਾ 'ਤੇ ਲਗਾਤਾਰ 15 ਸਾਲ ਕਾਬਜ਼ ਰਹਿਣ ਵਾਲੀ ਕਾਂਗਰਸ ਪਾਰਟੀ ਨੂੰ ਇਕ ਸੀਟ ਵੀ ਨਸੀਬ ਨਹੀਂ ਹੋਈ ਸੀ।

 File PhotoFile Photo

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਪੂਰੀ ਤਰ੍ਹਾਂ ਗਰਮਾ ਚੁੱਕੀ ਹੈ। ਸਿਆਸੀ ਬਿਆਬਾਜ਼ੀ ਦਾ ਦੌਰ ਵੀ ਸ਼ੁਰੂ ਹੋ ਚੁੱਕਿਆ ਹੈ। ਇਕ ਪਾਸੇ ਜਿੱਥੇ ਦਿੱਲੀ ਦੇ ਮੁੱਖ ਮੰਤਰੀ ਆਪਣੇ ਪੰਜ ਸਾਲਾਂ ਵਿਚ ਕੀਤੇ ਕੰਮਾਂ ਨੂੰ ਜਨਤਾ ਅੱਗੇ ਗਿਣਵਾਉਣ ਵਿਚ ਲੱਗੇ ਹੋਏ ਹਨ ਉੱਥੇ ਹੀ ਭਾਜਪਾ ਆਮ ਆਦਮੀ ਪਾਰਟੀ ‘ਤੇ ਵਾਅਦਾ ਖਿਲਾਫੀ ਦਾ ਆਰੋਪ ਲਗਾ ਰਹੀ ਹੈ ਅਤੇ ਜਨਤਾਂ ਨੂੰ ਆਪਣੇ ਵਾਲੇ ਭਰਮਾਉਣ ਵਿਚ ਲੱਗੀ ਹੈ। ਦਿੱਲੀ ਦੀ ਤੀਜੀ ਧੀਰ ਕਾਂਗਰਸ ਵੀ ਅੰਦਰੋ-ਅੰਦਰ ਚੋਣਾਂ ਲਈ ਰਣਨੀਤੀ ਘੜਨ ਵਿਚ ਲੱਗੀ ਹੋਈ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement