ਹਰਿਆਣਾ ਸੈਲਾਨੀਆਂ ਦੀ ਨਾਰਕੰਢਾ ਕੋਲ ਗੱਡੀ ਬਰਫ ਤੇ ਫਿਸਲਣ ਨਾਲ ਹਾਦਸਾਗ੍ਰਸਤ, ਦੋ ਦੀ ਮੌਤ
Published : Jan 6, 2021, 4:05 pm IST
Updated : Jan 6, 2021, 4:05 pm IST
SHARE ARTICLE
accident
accident

ਹਾਦਸੇ 'ਚ 25 ਸਾਲਾ ਆਸ਼ੀਸ਼ ਤੇ 28 ਸਾਲਾ ਨਵੀਨ ਦੀ ਮੌਤ ਹੋਈ ਹੈ।

ਨਾਰਕੰਢਾ: ਦੇਸ਼ ਭਰ ਵਿਚ ਕੜਾਕੇ ਦੀ ਠੰਡ ਤੇ ਦੂਜੇ ਪਾਸੇ ਪਹਾੜੀ ਇਲਾਕਿਆਂ ਵਿਚ ਬਰਫ ਪੈ ਰਹੀ ਹੈ। ਇਸ ਦੌਰਾਨ ਨਾਰਕੰਢਾ ਦੇ ਕੋਲ ਸੜਕ ਹਾਦਸਾ ਵਾਪਰਿਆ ਹੈ। ਦੱਸ ਦੇਈਏ ਕਿ ਹਰਿਆਣਾ ਦੇ ਸੈਲਾਨੀਆਂ ਦੀ ਨਾਰਕੰਢਾ ਕੋਲ ਗੱਡੀ ਬਰਫ ਤੇ ਫਿਸਲਣ ਨਾਲ ਹਾਦਸਾਗ੍ਰਸਤ ਹੋ ਗਈ। ਘਟਨਾ ਮੌਕੇ ਕਾਰ 'ਚ ਚਾਰ ਲੋਕ ਸਵਾਰ ਸਨ। ਇਨ੍ਹਾਂ 'ਚੋਂ ਦੋ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਜ਼ਖਮੀ ਹਨ। ਇਹ ਹਾਦਸਾ ਬੀਤੇ ਦਿਨੀ ਦੇਰ ਸ਼ਾਮ ਨਾਰਕੰਢਾ ਨਾਲ ਸਥਿਤ ਹਾਤੂ ਮਾਤਾ ਦੇ ਮੰਦਰ ਦੇ ਰਾਹ 'ਚ ਵਾਪਰੀ। 

snowfall

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁਲਿਸ ਨੇ ਪਹੁੰਚ ਗਈ ਤੇ ਉਨ੍ਹਾਂ ਨੇ ਆ ਕੇ ਘਟਨਾ ਦਾ ਜਾਇਜ਼ਾ ਲਿਆ। ਦੋ ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਬਾਕੀ ਦੋਵਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਜਾਂਚ ਤੋਂ ਪਤਾ ਲੱਗਾ ਹੈ ਕਿ ਹਾਦਸੇ 'ਚ 25 ਸਾਲਾ ਆਸ਼ੀਸ਼ ਤੇ 28 ਸਾਲਾ ਨਵੀਨ ਦੀ ਮੌਤ ਹੋਈ ਹੈ। ਦੋਵੇਂ ਹੀ ਰੋਹਤਕ ਦੇ ਰੁੜਕੀ ਪਿੰਡ ਦੇ ਰਹਿਣ ਵਾਲੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement