ਰਾਸ਼ਟਰਪਤੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਸੁਰੱਖਿਆ 'ਚ ਕੁਤਾਹੀ 'ਤੇ ਪ੍ਰਗਟਾਈ ਚਿੰਤਾ
Published : Jan 6, 2022, 3:08 pm IST
Updated : Jan 6, 2022, 3:08 pm IST
SHARE ARTICLE
President Ram Nath Kovind met Prime Minister Narendra Modi
President Ram Nath Kovind met Prime Minister Narendra Modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਪੀਐਮ ਮੋਦੀ ਨੇ ਰਾਸ਼ਟਰਪਤੀ ਨੂੰ ਆਪਣੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿਚ ਆਈਆਂ ਗੜਬੜੀਆਂ ਬਾਰੇ ਪੂਰੀ ਜਾਣਕਾਰੀ ਦਿੱਤੀ। ਰਾਸ਼ਟਰਪਤੀ ਕੋਵਿੰਦ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕਮੀ 'ਤੇ ਚਿੰਤਾ ਜ਼ਾਹਰ ਕੀਤੀ ਹੈ।

TweetTweet

ਇਸ ਤੋਂ ਇਲਾਵਾ ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ 'ਚ ਕਮੀ 'ਤੇ ਚਿੰਤਾ ਜ਼ਾਹਰ ਕੀਤੀ ਅਤੇ ਇਸ ਸਬੰਧੀ 'ਚ ਉਹਨਾਂ ਨਾਲ ਗੱਲ ਕੀਤੀ। ਉਪ ਰਾਸ਼ਟਰਪਤੀ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਟਵੀਟ ਮੁਤਾਬਕ ਨਾਇਡੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੁਰੱਖਿਆ ਪ੍ਰੋਟੋਕੋਲ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕੇ ਜਾਣ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਗਲਤੀਆਂ ਦੁਬਾਰਾ ਨਾ ਹੋਣ।

TweetTweet

ਉਪ ਰਾਸ਼ਟਰਪਤੀ ਦਫ਼ਤਰ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿਚ ਗੰਭੀਰ ਕਮੀਆਂ ਬਾਰੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਉਹਨਾਂ ਨਾਲ ਗੱਲ ਅਤੇ ਸੁਰੱਖਿਆ ਦੀ ਕਮੀ 'ਤੇ ਗੰਭੀਰ ਚਿੰਤਾ ਪ੍ਰਗਟਾਈ

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement