PM ਦੀ ਸੁਰੱਖਿਆ ਨੂੰ ਲੈ ਕੇ ਮਨੀਸ਼ ਤਿਵਾੜੀ ਦਾ ਬਿਆਨ- ਹਾਈ ਕੋਰਟ ਦੇ ਜੱਜ ਤੋਂ ਕਰਵਾਉਣੀ ਚਾਹੀਦੀ ਜਾਂਚ
Published : Jan 6, 2022, 6:04 pm IST
Updated : Jan 6, 2022, 6:04 pm IST
SHARE ARTICLE
Manish Tewari
Manish Tewari

ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ ਮੰਦਭਾਗਾ ਹੈ, ਅਜਿਹਾ ਨਹੀਂ ਹੋਣਾ ਚਾਹੀਦਾ ਸੀ।

ਨਵੀਂ ਦਿੱਲੀ:  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਮਗਰੋਂ ਉਹਨਾਂ ਦੀ ਸੁਰੱਖਿਆ ਨੂੰ ਲੈ ਕੇ ਚੁੱਕੇ ਜਾ ਰਹੇ ਸਵਾਲਾਂ ਦੇ ਚਲਦਿਆਂ ਕਾਂਗਰਸ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਬਿਆਨ ਸਾਹਮਣੇ ਆਇਆ ਹੈ। ਮਨੀਸ਼ ਤਿਵਾੜੀ ਨੇ ਇਸ ਨੂੰ ਮੰਦਭਾਗਾ ਦੱਸਦਿਆਂ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਦੀ ਮੰਗ ਕੀਤੀ ਹੈ।

Manish TiwariManish Tewari

ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ  ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ ਮੰਦਭਾਗਾ ਹੈ, ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਉਹਨਾਂ ਕਿਹਾ ਕਿ ਮੈਂ ਪੂਰੇ ਵਿਵਾਦ ਨੂੰ ਬਰੀਕੀ ਨਾਲ ਦੇਖ ਰਿਹਾ ਹਾਂ। ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਸੰਸਦ ਵਿਚ ਇੱਕ ਕਾਨੂੰਨ ਬਣਾਇਆ ਗਿਆ ਹੈ, ਜਿਸ ਨੂੰ ਐਸਪੀਜੀ ਐਕਟ ਕਿਹਾ ਜਾਂਦਾ ਹੈ, ਜਿਸ ਵਿਚ ਸਾਲ 2019 ਵਿੱਚ ਸੋਧ ਕੀਤੀ ਗਈ ਸੀ।

TweetTweet

ਕਾਂਗਰਸ ਐਮਪੀ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕਮੀ ਇੱਕ ਸੰਵੇਦਨਸ਼ੀਲ ਮਾਮਲਾ ਹੈ ਅਤੇ ਇਸ ਨੂੰ ਸਿਆਸੀ ਫੁੱਟਬਾਲ ਨਹੀਂ ਬਣਾਇਆ ਜਾਣਾ ਚਾਹੀਦਾ। ਸਹੀ ਤੱਥਾਂ ਨੂੰ ਸਾਹਮਣੇ ਲਿਆਉਣ ਲਈ ਹਾਈ ਕੋਰਟ ਦੇ ਮੌਜੂਦਾ ਜੱਜ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement