CBI probe: ਗ੍ਰਹਿ ਮੰਤਰਾਲੇ ਨੇ ਦਿੱਲੀ ਦੇ ਸਰਕਾਰੀ ਹਸਪਤਾਲਾਂ ’ਚ ਘਟੀਆ ਦਵਾਈਆਂ ਦੀ ਸੀ.ਬੀ.ਆਈ. ਜਾਂਚ ਦੇ ਹੁਕਮ ਦਿਤੇ
Published : Jan 5, 2024, 4:29 pm IST
Updated : Jan 6, 2024, 10:30 am IST
SHARE ARTICLE
Centre orders CBI inquiry into drugs at Delhi govt hospitals
Centre orders CBI inquiry into drugs at Delhi govt hospitals

ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਸੀ.ਬੀ.ਆਈ. ਜਾਂਚ ਦਾ ਸਵਾਗਤ ਕੀਤਾ

CBI probe: ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਦੇ ਸਰਕਾਰੀ ਹਸਪਤਾਲਾਂ ’ਚ ਘਟੀਆ ਦਵਾਈਆਂ ਦੀ ਸਪਲਾਈ ਦੀ ਸੀ.ਬੀ.ਆਈ. ਜਾਂਚ ਦੇ ਹੁਕਮ ਦਿਤੇ ਹਨ। ਸੂਤਰਾਂ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿਤੀ। ਸੂਤਰਾਂ ਨੇ ਕਿਹਾ ਕਿ ਸੀ.ਬੀ.ਆਈ. ਇਹ ਵੀ ਜਾਂਚ ਕਰੇਗੀ ਕਿ ਕੀ ਇਹ ਦਵਾਈਆਂ ਮੁਹੱਲਾ ਕਲੀਨਿਕਾਂ ਰਾਹੀਂ ਵੰਡੀਆਂ ਗਈਆਂ ਸਨ ਜਾਂ ਨਹੀਂ।

ਪਿਛਲੇ ਸਾਲ ਦਸੰਬਰ ’ਚ ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਗ੍ਰਹਿ ਮੰਤਰਾਲੇ ਨੂੰ ਇਸ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਸਿਫ਼ਾਰਸ਼ ਕੀਤੀ ਸੀ। ਸਕਸੈਨਾ ਨੇ ਕਿਹਾ ਕਿ ਇਹ ਦਵਾਈਆਂ ਕਥਿਤ ਤੌਰ ’ਤੇ ਕੁਆਲਿਟੀ ਦੇ ਮਿਆਰੀ ਟੈਸਟਾਂ ’ਚ ਅਸਫ਼ਲ ਰਹੀਆਂ ਅਤੇ ਦਿੱਲੀ ਸਰਕਾਰ ਵਲੋਂ ਚਲਾਏ ਜਾ ਰਹੇ ਹਸਪਤਾਲਾਂ ’ਚ ਲੋਕਾਂ ਦੀ ਜਾਨ ਲਈ ਸੰਭਾਵਤ ਖ਼ਤਰਾ ਪੈਦਾ ਕਰ ਸਕਦੀਆਂ ਸਨ।

ਦਿੱਲੀ ਸਰਕਾਰ ਦੇ ਵਿਜੀਲੈਂਸ ਡਾਇਰੈਕਟੋਰੇਟ ਨੇ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖ ਕੇ ਜਾਂਚ ਦੀ ਬੇਨਤੀ ਕੀਤੀ ਸੀ। ਚਿੱਠੀ ਵਿਚ ਕਿਹਾ ਗਿਆ ਹੈ ਕਿ ਇਸ ਗੱਲ ਦੀ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿ ਕੀ ਕੇਂਦਰੀ ਖਰੀਦ ਏਜੰਸੀ (ਸੀ.ਪੀ.ਏ.) ਵਲੋਂ ਖ਼ਰੀਦੀਆਂ ਗਈਆਂ ਦਵਾਈਆਂ ਮੁਹੱਲਾ ਕਲੀਨਿਕਾਂ ਰਾਹੀਂ ਮਰੀਜ਼ਾਂ ਨੂੰ ਵੰਡੀਆਂ ਜਾ ਰਹੀਆਂ ਹਨ। ਚਿੱਠੀ ’ਚ ਕਿਹਾ ਗਿਆ ਹੈ ਕਿ ਘਟੀਆ ਦਵਾਈਆਂ ਦੀ ਸਪਲਾਈ ਲਈ ਕੋਈ ਵੀ ਕਾਰਵਾਈ ਸੀ.ਪੀ.ਏ. ਤਕ ਸੀਮਤ ਨਹੀਂ ਹੋਣੀ ਚਾਹੀਦੀ ਅਤੇ ਇਨ੍ਹਾਂ ਦਵਾਈਆਂ ਦੀ ਸਪਲਾਈ ਕਰਨ ਵਾਲੇ ਸਾਰੇ ਲਿੰਕਾਂ ਦੀ ਜਾਂਚ ਕਰਨ ਦੀ ਲੋੜ ਹੈ। ਚਿੱਠੀ ਵਿਚ ਕਿਹਾ ਗਿਆ ਹੈ ਕਿ ਫ਼ਾਰਮਾਸਿਊਟੀਕਲ ਕੰਪਨੀਆਂ ਤੋਂ ਦਵਾਈਆਂ ਖ਼ਰੀਦਣ ਵਾਲੇ ਸਪਲਾਇਰਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ।

ਵਿਜੀਲੈਂਸ ਡਾਇਰੈਕਟੋਰੇਟ ਨੇ ਚਿੱਠੀ ’ਚ ਕਿਹਾ ਕਿ ਘਟੀਆ ਦਵਾਈਆਂ ਦੀ ਸਪਲਾਈ ਦੇ ਮੁੱਦੇ ਦੀ ਗੰਭੀਰਤਾ ਅਤੇ ਉਦੇਸ਼ਾਂ ਨੂੰ ਸਮਝਣ ਲਈ ਕਾਰਪੋਰੇਟ ਸਬੰਧਾਂ ਦਾ ਪਰਦਾਫ਼ਾਸ਼ ਕਰਨ ਦੀ ਜ਼ਰੂਰਤ ਹੈ। ਅਧਿਕਾਰੀਆਂ ਅਨੁਸਾਰ, ਜਿਹੜੀਆਂ ਦਵਾਈਆਂ ਘਟੀਆ ਕੁਆਲਿਟੀ ਦੀਆਂ ਪਾਈਆਂ ਗਈਆਂ ਹਨ, ਉਨ੍ਹਾਂ ’ਚ ਫ਼ੇਫ਼ੜਿਆਂ ਅਤੇ ਪਿਸ਼ਾਬ ਨਾਲੀ ਦੀਆਂ ਲਾਗਾਂ (ਯੂ.ਟੀ.ਆਈ.) ਜਿਵੇਂ ਕਿ ਸੇਫਲੈਕਸਿਨ ਦੇ ਇਲਾਜ ਲਈ ਵਰਤੀ ਜਾਣ ਵਾਲੀ ਇਕ ਮਹੱਤਵਪੂਰਨ ਜੀਵਨ-ਰਖਿਅਕ ਐਂਟੀਬਾਇਓਟਿਕ ਸ਼ਾਮਲ ਹੈ।  

ਭਾਰਦਵਾਜ ਨੇ ਹਸਪਤਾਲਾਂ ਨੂੰ ਘਟੀਆ ਦਵਾਈਆਂ ਦੀ ਸਪਲਾਈ ਦੀ ਸੀ.ਬੀ.ਆਈ. ਜਾਂਚ ਦਾ ਸਵਾਗਤ ਕੀਤਾ

ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਘਟੀਆ ਦਵਾਈਆਂ ਦੀ ਕਥਿਤ ਸਪਲਾਈ ਦੀ ਸੀ.ਬੀ.ਆਈ. ਜਾਂਚ ਸੌਂਪਣ ਦੇ ਫੈਸਲੇ ਦਾ ਸਵਾਗਤ ਕੀਤਾ ਅਤੇ ਸਿਹਤ ਵਿਭਾਗ ਦੇ ਸਕੱਤਰ ਨੂੰ ਤੁਰਤ ਮੁਅੱਤਲ ਕਰਨ ਦੀ ਮੰਗ ਕੀਤੀ। ਇਸ ਮੌਕੇ ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੇਨਾ ਵੀ ਮੌਜੂਦ ਸਨ। ਉਨ੍ਹਾਂ ਕਿਹਾ, ‘‘ਪਿਛਲੇ ਸਾਲ ਮਾਰਚ ’ਚ ਅਹੁਦਾ ਸੰਭਾਲਣ ਤੋਂ ਤੁਰਤ ਬਾਅਦ ਮੈਂ ਦਵਾਈਆਂ ਦਾ ਆਡਿਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਸਨ ਪਰ ਦਿੱਲੀ ਸਰਕਾਰ ਦੇ ਸਿਹਤ ਸਕੱਤਰ ਨੇ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ। ਮੈਂ ਇਸ ਮਾਮਲੇ ਦੀ ਸੀ.ਬੀ.ਆਈ. ਜਾਂਚ ਦਾ ਸਵਾਗਤ ਕਰਦਾ ਹਾਂ, ਪਰ ਕੇਂਦਰ ਅਧਿਕਾਰੀਆਂ ਨੂੰ ਕਿਉਂ ਬਚਾ ਰਿਹਾ ਹੈ?’’ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਸਕੱਤਰ ਨੂੰ ਤੁਰਤ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ। 

 (For more Punjabi news apart from Centre orders CBI inquiry into drugs at Delhi govt hospitals, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement