ਅਫ਼ਗਾਨਿਸਤਾਨ ਦੇ ਨਾਲ ਖੜ੍ਹਾ ਹੈ ਭਾਰਤ, ਪਾਕਿਸਤਾਨ ਦੇ ਹਵਾਈ ਹਮਲਿਆਂ ਦੀ ਕੀਤੀ ਨਿੰਦਾ
Published : Jan 6, 2025, 3:55 pm IST
Updated : Jan 6, 2025, 3:55 pm IST
SHARE ARTICLE
India stands with Afghanistan, condemns Pakistan's airstrikes
India stands with Afghanistan, condemns Pakistan's airstrikes

ਭਾਰਤ ਨੇ ਅਫਗਾਨਿਸਤਾਨ 'ਚ ਬੇਕਸੂਰ ਨਾਗਰਿਕਾਂ 'ਤੇ ਪਾਕਿਸਤਾਨ ਦੇ ਹਵਾਈ ਹਮਲਿਆਂ ਦੀ ਨਿੰਦਾ ਕੀਤੀ ਹੈ।

ਨਵੀਂ ਦਿੱਲੀ: ਭਾਰਤ ਨੇ ਅਫਗਾਨਿਸਤਾਨ ਦਾ ਸਮਰਥਨ ਕਰਦੇ ਹੋਏ ਪਾਕਿਸਤਾਨ ਦੇ ਹਵਾਈ ਹਮਲਿਆਂ ਦੀ ਨਿੰਦਾ ਕੀਤੀ ਹੈ। ਭਾਰਤ ਨੇ ਸੋਮਵਾਰ ਨੂੰ ਕਿਹਾ ਕਿ ਆਪਣੀਆਂ ਅੰਦਰੂਨੀ ਅਸਫਲਤਾਵਾਂ ਲਈ ਆਪਣੇ ਗੁਆਂਢੀਆਂ ਨੂੰ ਜ਼ਿੰਮੇਵਾਰ ਠਹਿਰਾਉਣਾ ਪਾਕਿਸਤਾਨ ਦੀ ਪੁਰਾਣੀ ਆਦਤ ਹੈ। ਅਫਗਾਨਿਸਤਾਨ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਸਾਲ 24 ਦਸੰਬਰ ਨੂੰ ਅਫਗਾਨਿਸਤਾਨ ਦੇ ਪਕਤਿਕਾ ਸੂਬੇ ਦੇ ਬਰਮਾਲ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ ਔਰਤਾਂ ਅਤੇ ਬੱਚਿਆਂ ਸਮੇਤ 50 ਤੋਂ ਵੱਧ ਲੋਕ ਮਾਰੇ ਗਏ ਸਨ।

ਅਫਗਾਨ ਨਾਗਰਿਕਾਂ 'ਤੇ ਹਵਾਈ ਹਮਲਿਆਂ ਬਾਰੇ ਮੀਡੀਆ ਦੇ ਸਵਾਲਾਂ ਦੇ ਜਵਾਬ ਵਿੱਚ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, "ਅਸੀਂ ਔਰਤਾਂ ਅਤੇ ਬੱਚਿਆਂ ਸਮੇਤ ਅਫਗਾਨ ਨਾਗਰਿਕਾਂ 'ਤੇ ਹਵਾਈ ਹਮਲਿਆਂ ਦੀਆਂ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ, ਜਿਸ ਵਿੱਚ ਕਈ ਕੀਮਤੀ ਜਾਨਾਂ ਗਈਆਂ ਹਨ।"  

ਉਨ੍ਹਾਂ ਨੇ ਕਿਹਾ, "ਅਸੀਂ ਨਿਰਦੋਸ਼ ਨਾਗਰਿਕਾਂ 'ਤੇ ਕਿਸੇ ਵੀ ਹਮਲੇ ਦੀ ਨਿਖੇਧੀ ਕਰਦੇ ਹਾਂ। ਆਪਣੀਆਂ ਅੰਦਰੂਨੀ ਅਸਫਲਤਾਵਾਂ ਲਈ ਆਪਣੇ ਗੁਆਂਢੀਆਂ ਨੂੰ ਜ਼ਿੰਮੇਵਾਰ ਠਹਿਰਾਉਣਾ ਪਾਕਿਸਤਾਨ ਦੀ ਪੁਰਾਣੀ ਚਾਲ ਹੈ। ਅਸੀਂ ਇਸ ਸਬੰਧ ਵਿਚ ਅਫਗਾਨ ਬੁਲਾਰੇ ਦੇ ਜਵਾਬ ਨੂੰ ਵੀ ਨੋਟ ਕੀਤਾ ਹੈ।"
ਪਾਕਿਸਤਾਨ ਦੇ ਹਮਲਿਆਂ ਵਿੱਚ 51 ਲੋਕ ਮਾਰੇ ਗਏ ਸਨ।

24 ਦਸੰਬਰ ਨੂੰ ਪਾਕਿਸਤਾਨ ਨੇ ਗੁਆਂਢੀ ਦੇਸ਼ ਅਫਗਾਨਿਸਤਾਨ ਵਿੱਚ ਅੱਤਵਾਦੀ ਸੰਗਠਨ ਟੀਟੀਪੀ (ਤਹਿਰੀਕ-ਏ-ਤਾਲਿਬਾਨ ਪਾਕਿਸਤਾਨ) ਦੇ ਕਈ ਸ਼ੱਕੀ ਟਿਕਾਣਿਆਂ 'ਤੇ ਹਵਾਈ ਹਮਲੇ ਕੀਤੇ, ਜਿਸ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ 51 ਲੋਕ ਮਾਰੇ ਗਏ। ਇਹ ਹਵਾਈ ਹਮਲੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪਕਤਿਕਾ ਸੂਬੇ ਦੇ ਪਹਾੜੀ ਇਲਾਕੇ 'ਚ ਕੀਤੇ ਗਏ। ਸਥਾਨਕ ਅਧਿਕਾਰੀਆਂ ਨੇ ਕਿਹਾ ਸੀ ਕਿ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement