Kerala Bus Accident News: ਚੜ੍ਹਦੀ ਸਵੇਰ ਵਾਪਰਿਆ ਵੱਡਾ ਹਾਦਸਾ, ਖੱਡ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਤਿੰਨ ਦੀ ਹੋਈ ਮੌਤ
Published : Jan 6, 2025, 10:21 am IST
Updated : Jan 6, 2025, 11:42 am IST
SHARE ARTICLE
Kerala Bus Accident News
Kerala Bus Accident News

Kerala Bus Accident News: ਹਾਦਸੇ ਵਿਚ ਕਈ ਸਵਾਰੀਆਂ ਹੋਈਆਂ ਗੰਭੀਰ ਜ਼ਖ਼ਮੀ

Kerala Bus Accident News: ਕੇਰਲ ਦੇ ਇਡੁੱਕੀ ਜ਼ਿਲ੍ਹੇ ਦੇ ਪੁਲੁਪਾਰਾ ਇਲਾਕੇ 'ਚ ਸੋਮਵਾਰ ਸਵੇਰੇ ਇਕ ਵੱਡਾ ਸੜਕ ਹਾਦਸਾ ਵਾਪਰਿਆ। ਤੰਜਾਵੁਰ ਤੋਂ ਮਾਵੇਲੀਕਾਰਾ ਜਾ ਰਹੀ ਇੱਕ ਸਵਾਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗ ਗਈ, ਜਿਸ ਕਾਰਨ ਇੱਕ ਔਰਤ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਬੱਸ ਵਿੱਚ ਕੁੱਲ 34 ਲੋਕ ਸਵਾਰ ਸਨ। ਹਾਦਸਾ ਸਵੇਰੇ ਕਰੀਬ 6 ਵਜੇ ਵਾਪਰਿਆ।

ਪੁਲਿਸ ਮੁਤਾਬਕ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੁੰਡਾਕਯਾਮ ਦੇ ਇਕ ਨਿੱਜੀ ਹਸਪਤਾਲ 'ਚ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ। ਇਸ ਹਾਦਸੇ 'ਚ ਕਈ ਹੋਰ ਯਾਤਰੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫ਼ਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਜਾਰੀ ਹਨ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Location: India, Kerala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement