1984 ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਜੁਲਾਈ ’ਚ ਹੋਵੇਗੀ ਸੁਣਵਾਈ
Published : Jan 6, 2025, 10:35 pm IST
Updated : Jan 6, 2025, 10:35 pm IST
SHARE ARTICLE
Sajjan Kumar's petition in 1984 Sikh riots case to be heard in Supreme Court in July
Sajjan Kumar's petition in 1984 Sikh riots case to be heard in Supreme Court in July

ਜੁਲਾਈ 2024 ’ਚ ਸੁਪਰੀਮ ਕੋਰਟ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਖੋਖਰ ਦੀ ਰਾਹਤ ਦੀ ਪਟੀਸ਼ਨ ’ਤੇ ਜਵਾਬ ਦੇਣ ਲਈ ਕਿਹਾ

ਨਵੀਂ ਦਿੱਲੀ : ਸੁਪਰੀਮ ਕੋਰਟ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਇਕ ਮਾਮਲੇ ’ਚ ਦੋਸ਼ੀ ਠਹਿਰਾਏ ਜਾਣ ਵਿਰੁਧ  ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਅਤੇ ਪਾਰਟੀ ਦੇ ਸਾਬਕਾ ਕੌਂਸਲਰ ਬਲਵਾਨ ਖੋਖਰ ਦੀਆਂ ਪਟੀਸ਼ਨਾਂ ’ਤੇ  ਜੁਲਾਈ ’ਚ ਸੁਣਵਾਈ ਕਰੇਗਾ।

ਜਸਟਿਸ ਜੇ.ਕੇ. ਮਹੇਸ਼ਵਰੀ ਅਤੇ ਜਸਟਿਸ ਅਰਵਿੰਦ ਕੁਮਾਰ ਦੀ ਬੈਂਚ ਨੇ ਸੋਮਵਾਰ ਨੂੰ ਸਪੱਸ਼ਟ ਕੀਤਾ ਕਿ ਜੇਕਰ ਅੰਤਿਮ ਸੁਣਵਾਈ ਨਿਰਧਾਰਤ ਸਮੇਂ ਅਨੁਸਾਰ ਅਸਫਲ ਰਹਿੰਦੀ ਹੈ ਤਾਂ ਪਟੀਸ਼ਨਕਰਤਾ ਅਦਾਲਤ ਨੂੰ ਸਜ਼ਾ ਮੁਅੱਤਲ ਕਰਨ ਦੀ ਬੇਨਤੀ ’ਤੇ  ਵਿਚਾਰ ਕਰਨ ਦੀ ਬੇਨਤੀ ਕਰਨ ਲਈ ਸੁਤੰਤਰ ਹੋਣਗੇ।
ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਦੇ ਰੀਕਾਰਡ  ਤਲਬ ਕੀਤੇ ਹਨ, ਜੋ ਸਾਰੀਆਂ ਸਬੰਧਤ ਧਿਰਾਂ ਨੂੰ ਉਪਲਬਧ ਕਰਵਾਏ ਜਾਣਗੇ।

ਜੁਲਾਈ 2024 ’ਚ ਸੁਪਰੀਮ ਕੋਰਟ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਖੋਖਰ ਦੀ ਰਾਹਤ ਦੀ ਪਟੀਸ਼ਨ ’ਤੇ  ਜਵਾਬ ਦੇਣ ਲਈ ਕਿਹਾ ਸੀ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement