ਸਿੰਘੂ ਬਾਰਡਰ ’ਤੇ ਬੈਰੀਕੇਡ ਲਗਾਕੇ ਕਿਸਾਨਾਂ ਨੂੰ ਤੰਗ ਪਰੇਸ਼ਾਨ ਕਰ ਰਹੀ ਹੈ ਪੁਲਿਸ
Published : Feb 6, 2021, 10:41 pm IST
Updated : Feb 6, 2021, 10:43 pm IST
SHARE ARTICLE
Farmer protest
Farmer protest

। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੇ ਧਰਨੇ ਵਾਲੀ ਥਾਂ ‘ਤੇ ਪਹੁੰਚਣ ਲਈ ਪੰਜ ਕਿਲੋਮੀਟਰ ਦਾ ਵਲ ਪਾ ਕੇ ਜਾਣਾ ਪੈਂਦਾ ਹੈ ।

ਨਵੀਂ ਦਿੱਲੀ, (ਚਰਨਜੀਤ ਸਿੰਘ ਸੁਰਖਾਬ) : ਸਿੰਘੂ ਬਾਰਡਰ ‘ਤੇ ਬੈਰੀਕੇਟ ਲਾ ਕੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਦਿੱਲੀ ਪੁਲੀਸ ‘ਤੇ ਕਿਸਾਨਾਂ ਨੇ ਵਰ੍ਹਦਿਆਂ ਕਿਹਾ ਕਿ ਸਰਕਾਰ ਜਾਣ ਬੁੱਝ ਕੇ ਦਿੱਲੀ ਪੁਲਸ ਰਾਹੀਂ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ । ਕਿਸਾਨਾਂ ਨੇ ਕਿਹਾ ਕਿ ਪੁਲੀਸ ਵੱਲੋਂ ਬੈਰੀਕੇਡ ਲਾ ਕੇ ਕਿਸਾਨਾਂ ਨੂੰ ਧਰਨੇ ਵਾਲੀ ਥਾਂ ਤੋਂ ਜਾਣ ਤੋਂ ਰੋਕਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੇ ਧਰਨੇ ਵਾਲੀ ਥਾਂ ‘ਤੇ ਪਹੁੰਚਣ ਲਈ ਪੰਜ ਕਿਲੋਮੀਟਰ ਦਾ ਵਲ ਪਾ ਕੇ ਜਾਣਾ ਪੈਂਦਾ ਹੈ । ਜਿਸ ਕਾਰਨ ਕਿਸਾਨਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦੇ ਸਾਹਮਣਾ ਪੈ ਰਿਹਾ ਹੈ । 

photophotoਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਖੱਜਲ ਖੁਆਰ ਕਰ ਕੇ ਧਰਨੇ ਨੂੰ ਸਮਾਪਤ ਕਰਨਾ ਚਾਹੁੰਦੀ ਹੈ ਪਰ  ਸਰਕਾਰ ਦੀਆਂ ਅਜਿਹੀਆਂ ਕੋਝੀਆਂ ਸਾਲਾਂ ਨੂੰ ਚਾਲਾਂ ਨੂੰ ਕਿਸਾਨ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ । ਕਿਸਾਨਾਂ ਨੇ ਦੱਸਿਆ ਕਿ ਪੁਲਸ ਵੱਲੋਂ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਜਦੋਂ ਪੁਲੀਸ ਨੂੰ ਅੱਗੇ ਜਾਣ ਤੋਂ ਰੋਕਣ ਬਾਰੇ ਪੁੱਛਿਆ ਤਾਂ ਉੁਨ੍ਹਾਂ  ਕਿਹਾ ਕਿ ਅਸੀਂ ਕੋਈ ਕਾਰਨ ਨਹੀਂ ਦੱਸ ਸਕਦੇ ਪਰ ਤੁਸੀਂ ਅੱਗੇ ਨਹੀਂ ਜਾ ਸਕਦੇ ਸਾਨੂੰ ਉਪਰ ਵਾਲਿਆਂ ਨੇ ਅੱਗੇ ਜੇ ਭੇਜਣ ਲਈ ਮਨ੍ਹਾ ਕੀਤਾ ਹੋਇਆ ਹੈ ।
 

photophotoਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਦੀ ਖ਼ਿਲਾਫ਼ ਅਜਿਹੀਆਂ ਸਾਜ਼ਿਸ਼ਾਂ ਰਚ ਰਹੀ ਹੈ ਤਾਂ ਜੋ ਕਿਸਾਨ ਕਿਸਾਨੀ ਅੰਦੋਲਨ ਦਾ ਹਿੱਸਾ ਨਾ ਬਣਨ , ਉਨ੍ਹਾਂ ਕਿਹਾ ਕਿ ਸਰਕਾਰ ਭਾਵੇਂ ਜਿੰਨਾ ਮਰਜ਼ੀ ਜ਼ੋਰ ਲਾ ਲਵੇ ਅਸੀਂ ਹਰ ਹਾਲ ਵਿਚ ਧਰਨੇ ਵਿੱਚ ਪਹੁੰਚਾਂਗੇ । ਸਰਕਾਰ ਵੱਲੋਂ ਹਰ ਮੁਸਕਲ ਦਾ ਡੱਟ ਕੇ ਸਾਹਮਣਾ ਕੀਤਾ ਜਾਵੇਗਾ ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਕੁਰਾਹੇ ਪਾਉਣ ਦੇ ਲਈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਵਰਤ ਰਹੀ ਹੈ , ਇਕ ਪਾਸੇ ਤਾਂ ਕੇਂਦਰ ਸਰਕਾਰ ਕਿਸਾਨਾਂ ਨੂੰ ਕਹਿ ਰਹੀ ਹੈ ਕਿ ਸਾਡੀ ਦੂਰੀ ਸਿਰਫ ਇਕ ਕਾਲ ਦੀ ਹੈ ,

Farmer Protest Farmer Protestਦੂਸਰੇ ਪਾਸੇ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਕੁਚਲਣ ਦੇ ਲਈ ਕਿਸਾਨ ਆਗੂਆਂ ‘ਤੇ ਲਗਾਤਾਰ ਝੂਠੇ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ । ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ‘ਤੇ ਝੂਠੇ ਮੁਕੱਦਮੇ ਦਰਜ ਕਰਕੇ ਕਿਸਾਨਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ , ਜਿਸ ਦਾ ਦੇਸ਼ ਦੇ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਮੂੰਹ ਤੋੜਵਾਂ ਜਵਾਬ ਦੇਣਗੀਆਂ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement