ED Raid on AAP Leaders: ‘ਆਪ’ ED ਦੇ ਪਿੱਛੇ, ED ‘ਆਪ’ ਦੇ ਪਿੱਛੇ! ਆਮ ਆਦਮੀ ਪਾਰਟੀ ਦੀ ਪ੍ਰੈੱਸ ਕਾਨਫ਼ਰੰਸ ਤੋਂ ਪਹਿਲਾਂ ED ਦੀ ਛਾਪੇਮਾਰੀ
Published : Feb 6, 2024, 10:11 am IST
Updated : Feb 6, 2024, 10:11 am IST
SHARE ARTICLE
ED Raid on AAP Leaders before AAP's exposure on ED
ED Raid on AAP Leaders before AAP's exposure on ED

MP ਨਾਰਾਇਣ ਦਾਸ ਗੁਪਤਾ, ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਅਤੇ ਕਈਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਜਾਰੀ

ED Raid on AAP Leaders: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਰਿਸ਼ਵ ਕੁਮਾਰ ਅਤੇ ਆਮ ਆਦਮੀ ਪਾਰਟੀ (ਆਪ) ਨਾਲ ਜੁੜੇ ਕੁੱਝ ਲੋਕਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਸੂਤਰਾਂ ਨੇ ਦਸਿਆ ਕਿ ਛਾਪੇਮਾਰੀ ਦੇ ਹਿੱਸੇ ਵਜੋਂ ਰਾਸ਼ਟਰੀ ਰਾਜਧਾਨੀ ਦੇ ਕਰੀਬ 12 ਟਿਕਾਣਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਕੇਂਦਰੀ ਏਜੰਸੀ ਦੇ ਅਧਿਕਾਰੀ ਰਿਸ਼ਵ ਕੁਮਾਰ ਅਤੇ ਦਿੱਲੀ ਜਲ ਬੋਰਡ ਦੇ ਸਾਬਕਾ ਮੈਂਬਰ ਸ਼ਲਭ ਕੁਮਾਰ ਸਮੇਤ ਕੁੱਝ ਹੋਰਾਂ ਦੇ ਟਿਕਾਣਿਆਂ ਦੀ ਤਲਾਸ਼ੀ ਲੈ ਰਹੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਨਰਾਇਣ ਦਾਸ ਗੁਪਤਾ ਦੇ ਘਰ ਵੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਛਾਪੇਮਾਰੀ ਚੱਲ ਰਹੀ ਹੈ। ਦੱਸ ਦੇਈਏ ਕਿ 'ਆਪ' ਅੱਜ ਇਕ ਪ੍ਰੈੱਸ ਕਾਨਫਰੰਸ ਕਰਨ ਜਾ ਰਹੀ ਸੀ। ਇਸ ਪ੍ਰੈੱਸ ਕਾਨਫ਼ਰੰਸ ਤੋਂ ਠੀਕ ਪਹਿਲਾਂ ਈਡੀ ਨੇ ਪਾਰਟੀ ਦੇ ਸੀਨੀਅਰ ਆਗੂਆਂ ਦੀਆਂ ਰਿਹਾਇਸ਼ਾਂ 'ਤੇ ਛਾਪੇਮਾਰੀ ਕੀਤੀ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਭਾਜਪਾ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੂੰ "ਖਰੀਦਣ" ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ, ''ਇਕ ਪਾਰਟੀ ਹੈ ਜੋ ਸਾਰਿਆਂ ਨੂੰ ਖਰੀਦ ਰਹੀ ਹੈ। ਜਿਨ੍ਹਾਂ ਨੇ ਗੋਆ ਅਤੇ ਕਰਨਾਟਕ ਵਿਚ ਸਰਕਾਰਾਂ ਨੂੰ ਤੋੜਿਆ, ਮਹਾਰਾਸ਼ਟਰ ਵਿਚ ਐਨਸੀਪੀ-ਸ਼ਿਵ ਸੈਨਾ ਗਠਜੋੜ ਦੇ ਵਿਧਾਇਕਾਂ ਨੂੰ ਖਰੀਦਿਆ, ਰਾਜਸਥਾਨ ਵਿਚ ਕਾਂਗਰਸ ਸਰਕਾਰ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕੀਤੀ, ਸਾਡੇ ਵਿਧਾਇਕਾਂ ਨਾਲ ਵੀ ਸੰਪਰਕ ਕੀਤਾ”।

 (For more Punjabi news apart from ED Raid on AAP Leaders before AAP's exposure on ED, stay tuned to Rozana Spokesman)

Tags: ed raid, aap

Location: India, Delhi, New Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement