ਵੋਟਾਂ ਦੀ ਗਿਣਤੀ ਵਿਚ ਘਪਲਾ ਕਰਵਾ ਸਕਦੀ ਹੈ ਭਾਜਪਾ - ਰਾਕੇਸ਼ ਟਿਕੈਤ 
Published : Mar 6, 2022, 3:55 pm IST
Updated : Mar 6, 2022, 3:55 pm IST
SHARE ARTICLE
Rakesh tikait
Rakesh tikait

ਵਿਰੋਧੀ ਪਾਰਟੀ ਦੇ ਵਰਕਰਾਂ ਨੂੰ ਵੋਟਾਂ ਦੀ ਗਿਣਤੀ ਨੂੰ ਲੈ ਕੇ ਸੁਚੇਤ ਰਹਿਣ ਲਈ ਕਿਹਾ ਹੈ।

ਨਵੀਂ ਦਿੱਲੀ - ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਇਸ ਵਾਰ ਭਾਜਪਾ ਨੂੰ ਯੂ.ਪੀ.ਚੋਣਾਂ ਵਿਚ ਨੁਕਸਾਨ ਉਠਾਉਣਾ ਪੈ ਸਕਦਾ ਹੈ। ਲੋਕ, ਭਾਜਪਾ ਸਰਕਾਰ ਤੋਂ ਨਾਰਾਜ਼ ਹਨ। ਇਸ ਮੌਕੇ ਰਾਕੇਸ਼ ਟਿਕੈਤ ਨੇ ਅਸਿੱਧੇ ਤੌਰ ’ਤੇ ਵੋਟਾਂ ਦੀ ਗਿਣਤੀ ਵਿਚ ਬੇਨਿਯਮੀਆਂ ਦੇ ਦੋਸ਼ ਵੀ ਲਾਏ। ਉਨ੍ਹਾਂ ਵਿਰੋਧੀ ਪਾਰਟੀ ਦੇ ਵਰਕਰਾਂ ਨੂੰ ਵੋਟਾਂ ਦੀ ਗਿਣਤੀ ਨੂੰ ਲੈ ਕੇ ਸੁਚੇਤ ਰਹਿਣ ਲਈ ਕਿਹਾ ਹੈ।

ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਗਿਣਤੀ ਕੇਂਦਰਾਂ 'ਤੇ ਪਹਿਰਾ ਦੇਣਾ ਚਾਹੀਦਾ ਹੈ। ਜੇਕਰ ਉਨ੍ਹਾਂ ਦੇ ਪਹਿਰੇ 'ਚ ਕਮੀ ਰਹੀ ਤਾਂ ਯੂਪੀ ਜ਼ਿਲ੍ਹਾ ਪੰਚਾਇਤ ਵਰਗੇ ਨਤੀਜੇ ਵੀ ਸਾਹਮਣੇ ਆ ਸਕਦੇ ਹਨ। ਇਸ ਦੇ ਨਾਲ ਹੀ ਟਿਕੈਤ ਨੇ ਕਿਹਾ ਕਿ 2022 'ਚ ਪੂਰੇ ਦੇਸ਼ 'ਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ, ਜਿੱਥੋਂ ਤੱਕ ਅੰਦੋਲਨ ਦਾ ਸਵਾਲ ਹੈ, ਜੇਕਰ ਸਮਝੌਤੇ ਤਹਿਤ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਫਿਰ ਅੰਦੋਲਨ ਕਿੱਥੇ ਅਤੇ ਕਦੋਂ ਹੋਵੇਗਾ, ਇਹ ਫੈਸਲਾ ਜਨਤਾ ਕਰੇਗੀ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement