ਰਾਬੜੀ ਦੇਵੀ ਤੋਂ ਹੋਈ ਪੁੱਛਗਿੱਛ ਤੋਂ ਬਾਅਦ ਬੋਲੇ ਪ੍ਰਿਯੰਕਾ ਗਾਂਧੀ, ਭਾਜਪਾ ਵਿਰੋਧੀ ਧਿਰ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ 
Published : Mar 6, 2023, 5:26 pm IST
Updated : Mar 6, 2023, 5:26 pm IST
SHARE ARTICLE
Priyanka Gandhi
Priyanka Gandhi

ਲਾਲੂ ਪ੍ਰਸਾਦ ਜੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਾਲਾਂ ਤੋਂ ਪਰੇਸ਼ਾਨ ਕੀਤਾ ਜਾ ਰਿਹਾ ਹੈ, ਕਿਉਂਕਿ ਉਹ ਝੁਕੇ ਨਹੀਂ

ਨਵੀਂ ਦਿੱਲੀ- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਨੌਕਰੀ ਦੇ ਬਦਲੇ ਜ਼ਮੀਨ ਘਪਲੇ ਮਾਮਲੇ 'ਚ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਤੋਂ ਸੀ. ਬੀ. ਆਈ. ਵਲੋਂ ਪੁੱਛ-ਗਿੱਛ ਕੀਤੇ ਜਾਣ 'ਤੇ ਭਾਜਪਾ 'ਤੇ ਤੰਜ਼ ਕੱਸਿਆ ਹੈ। ਪ੍ਰਿਯੰਕਾ ਗਾਂਧੀ ਵਾਡਰਾ ਨੇ ਦੋਸ਼ ਲਗਾਇਆ ਕਿ ਭਾਜਪਾ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਲਾਲੂ ਪ੍ਰਸਾਦ ਅਤੇ ਉਨ੍ਹਾਂ ਦਾ ਪਰਿਵਾਰ ਨਹੀਂ ਝੁਕੇ, ਇਸ ਲਈ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ।

file photo

ਇਸ ਸਬੰਧੀ ਪ੍ਰਿੰਕਾ ਗਾਂਧੀ ਨੇ ਟਵੀਟ ਵੀ ਕੀਤਾ ਹੈ ਜਿਸ ਵਿਚ ਉਹਨਾਂ ਨੇ ਲਿਖਿਆ ਕਿ ਜੋ ਵਿਰੋਧੀ ਧਿਰ ਦਾ ਨੇਤਾ ਭਾਜਪਾ ਸਾਹਮਣੇ ਝੁਕਣ ਲਈ ਤਿਆਰ ਨਹੀਂ ਹੈ, ਉਨ੍ਹਾਂ ਨੂੰ ED-CBI ਜ਼ਰੀਏ ਪਰੇਸ਼ਾਨ ਕੀਤਾ ਜਾ ਰਿਹਾ ਹੈ। ਅੱਜ ਰਾਬੜੀ ਦੇਵੀ ਜੀ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਲਾਲੂ ਪ੍ਰਸਾਦ ਜੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਾਲਾਂ ਤੋਂ ਪਰੇਸ਼ਾਨ ਕੀਤਾ ਜਾ ਰਿਹਾ ਹੈ, ਕਿਉਂਕਿ ਉਹ ਝੁਕੇ ਨਹੀਂ। ਭਾਜਪਾ ਵਿਰੋਧੀ ਧਿਰ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ। 


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement