ਫਿਰ ਵਾਪਰਿਆ ਸ਼ਰਧਾ ਵਰਗਾ ਹੱਤਿਆ ਕਾਂਡ: ਪਤੀ ਨੇ ਪਤਨੀ ਦੀ ਲਾਸ਼ ਦੇ ਟੁਕੜੇ ਕਰ ਪਾਣੀ ਦੀ ਟੈਂਕੀ ’ਚ ਸੁੱਟੇ
Published : Mar 6, 2023, 9:43 am IST
Updated : Mar 6, 2023, 10:37 am IST
SHARE ARTICLE
Shraddha Walker like Case now in Chhattisgarh
Shraddha Walker like Case now in Chhattisgarh

ਪੁਲਿਸ ਨੇ ਪਤੀ ਨੂੰ ਹਿਰਾਸਤ ਵਿਚ ਲਿਆ

 

ਬਿਲਾਸਪੁਰ: ਦਿੱਲੀ ਵਿਚ ਸ਼ਰਧਾ ਵਾਲਕਰ ਦੇ ਨਾਲ ਹੋਈ ਹੈਵਾਨੀਅਤ ਤੋਂ ਬਾਅਦ ਹੁਣ ਛੱਤੀਸਗੜ੍ਹ ਤੋਂ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਔਰਤ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਦੇ ਟੁਕੜੇ ਕਰਕੇ ਪਾਣੀ ਦੀ ਟੈਂਕੀ ਵਿਚ ਸੁੱਟ ਦਿੱਤੇ ਗਏ। ਚੋਰੀ ਹੋਏ ਸਮਾਨ ਦੀ ਭਾਲ ਕਰ ਰਹੀ ਪੁਲਿਸ ਨੇ ਜਦੋਂ ਟੈਂਕੀ ਨੂੰ ਦੇਖਿਆ ਤਾਂ ਉਹ ਹੈਰਾਨ ਰਹਿ ਗਏ। ਪੁਲਿਸ ਜਾਂਚ ਤੋਂ ਬਾਅਦ ਔਰਤ ਦੇ ਪਤੀ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕਰ ਰਹੀ ਹੈ। ਵਿਅਕਤੀ ਨੇ ਕਬੂਲ ਕੀਤਾ ਕਿ ਉਸ ਨੇ ਆਪਣੀ ਪਤਨੀ ਦਾ ਕਤਲ ਕੀਤਾ ਹੈ।

ਇਹ ਵੀ ਪੜ੍ਹੋ: ਜਨਮ ਦਿਨ ਮੌਕੇ ਪਰਿਵਾਰ ਨੇ ਦੋਸਤਾਂ ਨਾਲ ਪਾਰਟੀ ਕਰਨ ਤੋਂ ਰੋਕਿਆ, ਲੜਕੀ ਨੇ ਚੁੱਕਿਆ ਖ਼ੌਫਨਾਕ ਕਦਮ

ਐਂਟੀ ਕਰਾਈਮ ਸਾਈਬਰ ਟੀਮ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਕਿਰਾਏ ਦੇ ਮਕਾਨ ਵਿਚ ਰਹਿੰਦਾ ਹੈ। ਉਹ ਚੋਰੀ ਦੀਆਂ ਗਤੀਵਿਧੀਆਂ ਵਿਚ ਸ਼ਾਮਲ ਹੈ। ਉਸ 'ਤੇ ਹਾਲ ਹੀ ਵਿਚ ਹੋਈ ਚੋਰੀ ਦਾ ਸ਼ੱਕ ਸੀ। ਜਿਸ ਦੇ ਆਧਾਰ 'ਤੇ ਸਾਈਬਰ ਟੀਮ ਨੇ ਉਸ ਨੂੰ ਹਿਰਾਸਤ 'ਚ ਲੈ ਲਿਆ ਸੀ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਸੀ ਪਰ ਉਹ ਲਗਾਤਾਰ ਆਪਣੀਆਂ ਗੱਲਾਂ ਨਾਲ ਪੁਲਿਸ ਨੂੰ ਗੁੰਮਰਾਹ ਕਰ ਰਿਹਾ ਸੀ। ਇਸ ਤੋਂ ਬਾਅਦ ਪੁਲਸ ਉਸ ਦੇ ਕਿਰਾਏ ਦੇ ਮਕਾਨ 'ਤੇ ਜਾਂਚ ਕਰਦੇ ਹੋਏ ਛੱਤ 'ਤੇ ਗਈ।

ਇਹ ਵੀ ਪੜ੍ਹੋ: ਚੌਟਾਲਾ ਸਰਕਾਰ ਸਮੇਂ ਖਰੀਦੇ ਗਏ ਡਬਲ ਡੈਸਕਾਂ ’ਚ ਬੇਨਿਯਮੀਆਂ ਦਾ ਖੁਲਾਸਾ! 18 ਸਾਲ ਬਾਅਦ ਜਾਂਚ ਸ਼ੁਰੂ 

ਇਸ ਤੋਂ ਬਾਅਦ ਜਿਵੇਂ ਹੀ ਉਹਨਾਂ ਨੇ ਪਾਣੀ ਵਾਲੀ ਟੈਂਕੀ ਵਿਚ ਦੇਖਿਆ ਤਾਂ ਟੀਮ ਹੈਰਾਨ ਰਹਿ ਗਈ। ਪੁੱਛਗਿੱਛ ਕਰਨ 'ਤੇ ਚੋਰੀ ਦੇ ਮੁਲਜ਼ਮ ਪਤੀ ਨੇ ਦੱਸਿਆ ਕਿ ਕਰੀਬ 2 ਮਹੀਨੇ ਪਹਿਲਾਂ ਉਸ ਨੇ ਆਪਣੀ ਪਤਨੀ ਦਾ ਕਤਲ ਕਰ ਕੇ ਉਸ ਦੀ ਲਾਸ਼ ਨੂੰ ਪਲਾਸਟਿਕ 'ਚ ਲਪੇਟ ਕੇ ਪਾਣੀ ਵਾਲੀ ਟੈਂਕੀ 'ਚ ਸੁੱਟ ਦਿੱਤਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਚਾਰ ਸਾਲਾਂ ’ਚ 56 ਫੀਸਦ ਵਧੀ ਘਰੇਲੂ ਗੈਸ ਸਿਲੰਡਰ ਦੀ ਕੀਮਤ, ਸਬਸਿਡੀ ਵਿਚ ਆਈ ਕਮੀ 

ਪੁੱਛਗਿੱਛ ਦੌਰਾਨ ਮੁਲਜ਼ਮ ਪਤੀ ਪਵਨ ਠਾਕੁਰ ਨੇ ਦੱਸਿਆ ਕਿ ਉਹ ਮੂਲ ਰੂਪ ਤੋਂ ਬਿਲਾਸਪੁਰ ਦੇ ਉਸਲਾਪੁਰ ਦਾ ਰਹਿਣ ਵਾਲਾ ਹੈ ਅਤੇ ਉਸ ਦਾ ਪ੍ਰੇਮ ਵਿਆਹ ਹੋਇਆ ਸੀ। ਪਰ ਉਸ ਦਾ ਅਤੇ ਉਸ ਦੀ ਪਤਨੀ ਪਤਨੀ ਸਤੀ ਸਾਹ ਵਿਚਕਾਰ ਨਾਜਾਇਜ਼ ਸਬੰਧਾਂ ਨੂੰ ਲੈ ਕੇ ਝਗੜਾ ਰਹਿੰਦਾ ਸੀ।

Location: India, Chhatisgarh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement