ਗੁਜਰਾਤ 'ਚ ਰਾਕੇਸ਼ ਟਿਕੈਤ ਨੇ ਟਰੈਕਟਰ ਅੰਦੋਲਨ ਸ਼ੁਰੂ ਕਰਨ ਦੀ ਦਿੱਤੀ ਚੇਤਾਵਨੀ
Published : Apr 6, 2021, 9:23 am IST
Updated : Apr 6, 2021, 9:25 am IST
SHARE ARTICLE
Rakesh Tikait
Rakesh Tikait

ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰੇ ਅਤੇ ਘੱਟੋ-ਘੱਟ ਸਮਰਥਨ ਮੁੰਲ (ਐਮ.ਐਸ.ਪੀ.) ਦੀ ਕਾਨੂੰਨੀ ਗਾਰੰਟੀ ਦਿਤੀ ਜਾਵੇ। 

ਅਹਿਮਦਾਬਾਦ : ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਗੁਜਰਾਤ ’ਚ ਕਿਸਾਨ ਟਰੈਕਟਰ ਅੰਦੋਲਨ ਸ਼ੁਰੂ ਕਰਨ ਦੀ ਧਮਕੀ ਦਿੰਦੇ ਹੋਏ ਸੋਮਵਾਰ ਨੂੰ ਕਿਹਾ ਕਿ ਸੂਬੇ ਦੀ ਰਾਜਧਾਨੀ ਗਾਂਧੀਨਗਰ ਦਾ ਘਿਰਾਉ ਕਰਨ ਦਾ ਸਮਾਂ ਆ ਗਿਆ ਹੈ ਅਤੇ ਲੋੜ ਪਈ ਤਾਂ ਬੈਰੀਕੇਡ ਵੀ ਤੋੜਾਂਗੇ। ਸਾਬਰਮਤੀ ਆਸ਼ਰਮ ਦੇ ਬਾਹਰ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਟਿਕੈਤ ਨੇ ਦਾਅਵਾ ਕੀਤਾ ਕਿ ਗੁਜਰਾਤ ਦੇ ਕਿਸਾਨ ਖ਼ੁਸ਼ ਨਹੀਂ ਹਨ ਅਤੇ ਪੀੜਤ ਹਨ। ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁਧ ਸੈਂਕੜੇ ਕਿਸਾਨ ਪਿਛਲੇ ਸਾਲ ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਡੇਰਾ ਲਾਈਂ ਬੈਠੇ ਹਨ। ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰੇ ਅਤੇ ਘੱਟੋ-ਘੱਟ ਸਮਰਥਨ ਮੁੰਲ (ਐਮ.ਐਸ.ਪੀ.) ਦੀ ਕਾਨੂੰਨੀ ਗਾਰੰਟੀ ਦਿਤੀ ਜਾਵੇ। 

‘Will cut electricity to 16 states if govt doesn’t consider demands’: Rakesh Tikait Rakesh Tikait

ਭਾਕਿਊ ਦੇ ਆਗੂ ਤਿੰਨ ਖੇਤੀ ਕਾਨੂੰਨਾਂ ਵਿਰੁਧ ਪ੍ਰਚਾਰ ਕਰਨ ਲਈ ਐਤਵਾਰ ਤੋਂ ਗੁਜਰਾਤ ਦੇ 2 ਦਿਨਾਂ ਦੌਰੇ ’ਤੇ ਹਨ। ਯਾਤਰਾ ਦੇ ਦੂਜੇ ਦਿਨ, ਟਿਕੈਤ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਸ਼ੰਕਰ ਸਿੰਘ ਵਾਘੇਲਾ ਨਾਲ ਸਾਬਰਮਤੀ ਆਸ਼ਰਮ ’ਚ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਟਿਕੈਤ ਨੇ ਕਿਹਾ,‘‘ਇਥੇ ਅੰਦੋਲਨ ਨਾ ਹੋਣ ਕਾਰਨ ਕਿਸਾਨ ਪੀੜਤ ਹਨ। ਕਿਸਾਨਾਂ ਨੂੰ ਇਹ ਕਹਿਣ ਲਈ ਮਜਬੂਰ ਕੀਤਾ ਜਾਂਦਾ ਹੈ ਕਿ ਉਹ ਖ਼ੁਸ਼ ਹਨ ਅਤੇ ਲਾਭ ਕਮਾ ਰਹੇ ਹਨ। ਸਾਨੂੰ ਵੀ ਉਹ ਤਕਨੀਕ ਦਿਉ, ਜੋ ਗੁਜਰਾਤ ਦੇ ਕਿਸਾਨਾਂ ਨੂੰ ਲਾਭ ਕਮਾਉਣ ’ਚ ਮਦਦ ਕਰ ਰਹੀ ਹੈ।’’

farmers PROTESTfarmers PROTEST

ਉਨ੍ਹਾਂ ਨੇ ਦਾਅਵਾ ਕੀਤਾ ਕਿ ਬਨਾਸਕਾਂਠਾ ਦੇ ਕਿਸਾਨ ਤਿੰਨ ਰੁਪਏ ਪ੍ਰਤੀ ਕਿਲੋਗ੍ਰਾਮ ਦੀ ਦਰ ਨਾਲ ਆਲੂ ਵੇਚਣ ਲਈ ਮਜਬੂਰ ਹਨ। ਗੁਜਰਾਤ ਲਈ ਭਾਵੀ ਯੋਜਨਾ ਬਾਰੇ ਪੁੱਛਣ ’ਤੇ ਟਿਕੈਤ ਨੇ ਕਿਹਾ,‘‘ਕੀ ਇਹ ਕਿਸਾਨਾਂ ਨੂੰ ਖ਼ੁਸ਼ ਕਰਨ ਲਈ ਪੂਰਾ ਹੈ? ਅਸੀਂ ਇਥੇ ਕਿਸਾਨਾਂ ਦੇ ਮਨ ’ਚੋਂ ਡਰ ਕੱਢਣ ਆਏ ਹਾਂ। ਅਸੀਂ ਸ਼ਾਂਤੀਪੂਰਨ ਤਰੀਕੇ ਨਾਲ ਅੰਦੋਲਨ ਕਰਾਂਗੇ।’’ ਬਾਅਦ ਵਿਚ, ਟਿਕੈਤ ਅਤੇ ਵਾਘੇਲਾ ਆਨੰਦ ਜ਼ਿਲ੍ਹੇ ਦੇ ਕਰਮਸਦ ਸ਼ਹਿਰ ਪਹੁੰਚੇ ਅਤੇ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੇ ਜੱਦੀ ਸਥਾਨ ’ਤੇ ਸ਼ਰਧਾਂਜਲੀ ਦਿਤੀ। ਇਸ ਤੋਂ ਬਾਅਦ ਟਿਕੈਤ ਸੂਰਤ ਦੇ ਬਾਰਦੋਲੀ ਲਈ ਰਵਾਨਾ ਹੋ ਗਏ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement