MP ਗੁਰਜੀਤ ਔਜਲਾ ਨੇ ਲੋਕ ਸਭਾ ’ਚ ਚੁੱਕਿਆ ਕਿਸਾਨਾਂ ਦਾ ਮੁੱਦਾ, ਸਰਹੱਦੀ ਜ਼ਮੀਨ ਦਾ ਮੁਆਵਜ਼ਾ ਦੇਣ ਦੀ ਕੀਤੀ ਮੰਗ
Published : Apr 6, 2022, 2:17 pm IST
Updated : Apr 6, 2022, 2:17 pm IST
SHARE ARTICLE
MP Gurjeet Aujla Singh lok sabha
MP Gurjeet Aujla Singh lok sabha

ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ 'ਚ ਭਾਰਤ-ਪਾਕਿਸਤਾਨ ਸਰਹੱਦ ’ਤੇ ਰਹਿ ਰਹੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਮੁੱਦਾ ਚੁੱਕਿਆ ਹੈ।


ਨਵੀਂ ਦਿੱਲੀ: ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ 'ਚ ਭਾਰਤ-ਪਾਕਿਸਤਾਨ ਸਰਹੱਦ ’ਤੇ ਰਹਿ ਰਹੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਮੁੱਦਾ ਚੁੱਕਿਆ ਹੈ। ਗੁਰਜੀਤ ਔਜਲਾ ਨੇ ਸਰਕਾਰ ਕੋਲ ਸਰਹੱਦੋਂ ਪਾਰ ਖੇਤੀ ਕਰ ਰਹੇ ਕਿਸਾਨਾਂ ਨੂੰ ਸਮੇਂ ਸਿਰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਉਹਨਾਂ ਦੱਸਿਆ ਕਿ ਪੰਜਾਬ ਵਿਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਦੀ ਕਰੀਬ 425 ਕਿਲੋਮੀਟਰ ਸਰਹੱਦ ’ਤੇ ਕੰਡਿਆਲੀ ਤਾਰ ਲੱਗੀ ਹੈ।

MP Gurjeet AujlaMP Gurjeet Aujla

ਕਿਸਾਨ ਕੰਡਿਆਲੀ ਤਾਰ ਤੋਂ ਪਾਰ ਪਾਕਿਸਤਾਨ ਵਿਚ ਅਪਣੀ ਜ਼ਮੀਨ ਉੱਤੇ ਖੇਤੀ ਕਰਦੇ ਹਨ, ਉੱਥੇ ਕਿਸਾਨਾਂ ਨੂੰ ਖੇਤੀ ਕਰਨ ਲਈ 4-5 ਘੰਟੇ ਦਾ ਸਮਾਂ ਮਿਲਦਾ ਹੈ। ਸਰਕਾਰ ਨੇ ਕਿਸਾਨਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਏਕੜ ਪ੍ਰਤੀ ਸਾਲ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ ਪਰ ਉਹਨਾਂ ਨੂੰ ਸਮੇਂ ਸਿਰ ਮੁਆਵਜ਼ਾ ਨਹੀਂ ਮਿਲ ਰਿਹਾ ਹੈ।

FarmersFarmers

ਗੁਰਜੀਤ ਔਜਲਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਿਸਾਨਾਂ ਨੂੰ 2012 ਤੋਂ 2017 ਤੱਕ ਦਾ ਮੁਆਵਜ਼ਾ ਨਹੀਂ ਮਿਲਿਆ ਸੀ ਪਰ ਕਈ ਵਾਰ ਅਪੀਲ ਕਰਨ ਤੋਂ ਬਾਅਦ ਮੰਤਰਾਲੇ ਨੇ ਇਹ ਮੁਆਵਜ਼ਾ ਦਿੱਤਾ ਸੀ। ਇਸ ਮਗਰੋਂ ਹੁਣ 2017 ਤੋਂ 2022 ਤੱਕ ਕਰੀਬ ਪੰਜ ਕਿਸ਼ਤਾਂ ਬਕਾਇਆ ਹਨ, ਜਿਨ੍ਹਾਂ ਵਿਚੋਂ ਸਿਰਫ ਇਕ ਕਿਸ਼ਤ ਗਈ ਹੈ। ਉਹਨਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਨਾਲ ਤਹਿਸੀਲ ਅਜਨਾਲਾ, ਲੋਪੋਕੇ ਅਤੇ ਅਟਾਰੀ ਦੀ 3801 ਏਕੜ ਤੋਂ ਵੱਧ ਜ਼ਮੀਨ ਤਾਰ ਤੋਂ ਪਾਰ ਹੈ, ਉਸ ਦਾ ਇਕ ਕਿਸ਼ਤ ਦਾ ਮੁਆਵਜ਼ਾ 3 ਕਰੋੜ 80 ਲੱਖ 12438 ਰੁਪਏ ਬਣਦਾ ਹੈ।

Gurjeet AujlaGurjeet Aujla

ਗੁਰਜੀਤ ਔਜਲਾ ਨੇ ਕਿਹਾ ਕਿ ਜਦੋਂ ਵੀ ਭਾਰਤ-ਪਾਕਿਸਤਾਨ ਵਿਚਾਲੇ ਜੰਗ ਦੀ ਸਥਿਤੀ ਬਣਦੀ ਹੈ ਤਾਂ ਇਹ ਕਿਸਾਨ  ਭਾਰਤ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਮਦਦ ਕਰਦਾ ਹੈ। ਭਾਰਤ-ਪਾਕਿਸਤਾਨ ਵੰਡ ਸਮੇਂ ਵੀ ਸਭ ਤੋਂ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਇਹਨਾਂ ਕਿਸਾਨਾਂ ਨੂੰ ਕਰਨਾ ਪਿਆ। ਉਹਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਇਹਨਾਂ ਕਿਸਾਨਾਂ ਨੂੰ ਸਮੇਂ ਸਿਰ ਮੁਆਵਜ਼ਾ ਜਾਰੀ ਕੀਤਾ ਜਾਵੇ। ਇਸ ਦੇ ਨਾਲ ਹੀ ਉਹਨਾਂ ਨੇ ਮੁਆਵਜ਼ੇ ਦੀ ਬਕਾਇਆ ਰਾਸ਼ੀ ਵੀ ਜਾਰੀ ਕਰਨ ਦੀ ਅਪੀਲ ਕੀਤੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement