ਦਿੱਲੀ ਵਿਚ ਮਹਿੰਗਾ ਹੋਇਆ ਪਟਰੌਲ ਤੇ ਡੀਜ਼ਲ
Published : May 6, 2020, 7:33 am IST
Updated : May 6, 2020, 7:33 am IST
SHARE ARTICLE
File Photo
File Photo

ਪਟਰੌਲ ਵਿਚ 1.67 ਤੇ ਡੀਜ਼ਲ ਵਿਚ 7.10 ਰੁਪਏ ਦਾ ਵਾਧਾ

ਨਵੀਂ ਦਿੱਲੀ, 5 ਮਈ : ਦਿੱਲੀ ਸਰਕਾਰ ਨੇ ਤੇਲ 'ਤੇ ਵੈਟ ਵਧਾ ਦਿਤਾ ਹੈ। ਦਿੱਲੀ ਵਿਚ ਪਟਰੌਲ ਹੁਣ 1.67 ਰੁਪਏ ਅਤੇ ਡੀਜ਼ਲ 7.10 ਰੁਪਏ ਪ੍ਰਤੀ ਲਿਟਰ ਮਹਿੰਗਾ ਹੋ ਗਿਆ ਹੈ ਜਿਸ ਨਾਲ ਦਿੱਲੀ ਵਿਚ ਡੀਜ਼ਲ ਦੀ ਕੀਮਤ ਮਹਾਂਨਗਰਾਂ ਵਿਚੋਂ ਸੱਭ ਤੋਂ ਜ਼ਿਆਦਾ ਹੋ ਗਈ ਹੈ ਜਦਕਿ ਪਟਰੌਲ ਹਾਲੇ ਵੀ ਸਾਰੇ ਮੈਟਰੋ ਸ਼ਹਿਰਾਂ ਮੁਕਾਬਲੇ ਸਸਤਾ ਹੈ। ਡੀਜ਼ਲ ਦੀ ਨਵੀਂ ਕੀਮਤ 69.39 ਰੁਪਏ ਪ੍ਰਤੀ ਲਿਟਰ ਹੋਵੇਗੀ ਜੋ ਪਹਿਲਾਂ 62.29 ਰੁਪਏ ਪ੍ਰਤੀ ਲਿਟਰ ਸੀ। ਪਟਰੌਲ ਦੀ ਕੀਮਤ 71.26 ਰੁਪਏ ਲਿਟਰ ਹੋ ਗਈ ਹੈ ਜੋ ਪਹਿਲਾਂ 69.59 ਰੁਪਏ ਪ੍ਰਤੀ ਲਿਟਰ ਸੀ।    

File photoFile photo

ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਪਟਰੌਲ 'ਤੇ ਹੁਣ ਵੈਟ 27 ਫ਼ੀ ਸਦੀ ਤੋਂ ਵਧਾ ਕੇ 30 ਫ਼ੀ ਸਦੀ ਅਤੇ ਡੀਜ਼ਲ 'ਤੇ 16.75 ਫ਼ੀ ਸਦੀ ਤੋਂ 30 ਫ਼ੀ ਸਦੀ ਕਰ ਦਿਤਾ ਗਿਆ ਹੈ। ਇਸ ਵਾਧੇ ਨਾਲ ਦਿੱਲੀ ਸਰਕਾਰ ਨੂੰ ਸਾਲਾਨਾ 900 ਕਰੋੜ ਰੁਪਏ ਤੋਂ ਵੱਧ ਦੀ ਵਾਧੂ ਆਮਦਨ ਹੋਣ ਦੀ ਉਮੀਦ ਹੈ। ਦਿੱਲੀ ਤੋਂ ਇਲਾਵਾ ਕਿਸੇ ਹੋਰ ਸ਼ਹਿਰ ਵਿਚ ਪਟਰੌਲ ਤੇ ਡੀਜ਼ਲ ਦੀ ਕੀਮਤ ਵਿਚ ਕੋਈ ਬਦਲਾਅ ਨਹੀਂ ਹੋਇਆ। ਅੰਤਰਰਾਸ਼ਟਰੀ ਤੇਲ ਬਾਜ਼ਾਰ ਵਿਚ ਭਾਰੀ ਉਥਲ-ਪੁਥਲ ਕਾਰਨ ਸਰਕਾਰੀ ਤੇਲ ਕੰਪਨੀਆਂ ਨੇ ਪਟਰੌਲ ਤੇ ਡੀਜ਼ਲ ਦੀ ਕੀਮਤ ਨੂੰ ਸਥਿਰ ਰਖਿਆ ਹੋਇਆ ਹੈ।          (ਏਜੰਸੀ)
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement