ਬਿਹਾਰ ਵਿਚ ਡੈਣ ਦਸ ਕੇ ਤਿੰਨ ਔਰਤਾਂ ਨੂੰ ਪਿਸ਼ਾਬ ਪੀਣ ਲਈ ਕੀਤਾ ਮਜਬੂਰ
Published : May 6, 2020, 9:52 am IST
Updated : May 6, 2020, 9:52 am IST
SHARE ARTICLE
File Photo
File Photo

ਬਿਹਾਰ ਦੇ ਮੁਜ਼ੱਫ਼ਰਪੁਰ ਜ਼ਿਲ੍ਹੇ ਵਿਚ ਤਿੰਨ ਔਰਤਾਂ ਨੂੰ ਡੈਣ ਦੱਸ ਕੇ ਪਿਸ਼ਾਬ ਪੀਣ ਲਈ ਮਜਬੂਰ ਕੀਤਾ ਗਿਆ ਅਤੇ ਉਨ੍ਹਾਂ ਦੇ ਵਾਲ ਕੱਟ ਦਿਤੇ ਗਏ। ਪੁਲਿਸ ਨੇ ਇਸ

ਮੁਜ਼ੱਫ਼ਰਪੁਰ, 5 ਮਈ : ਬਿਹਾਰ ਦੇ ਮੁਜ਼ੱਫ਼ਰਪੁਰ ਜ਼ਿਲ੍ਹੇ ਵਿਚ ਤਿੰਨ ਔਰਤਾਂ ਨੂੰ ਡੈਣ ਦੱਸ ਕੇ ਪਿਸ਼ਾਬ ਪੀਣ ਲਈ ਮਜਬੂਰ ਕੀਤਾ ਗਿਆ ਅਤੇ ਉਨ੍ਹਾਂ ਦੇ ਵਾਲ ਕੱਟ ਦਿਤੇ ਗਏ। ਪੁਲਿਸ ਨੇ ਇਸ ਘਟਨਾ ਦੇ ਸਬੰਧ ਵਿਚ ਨੌਂ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦਸਿਆ ਕਿ ਗ੍ਰਿਫ਼ਤਾਰੀਆਂ ਘਟਨਾ ਦੇ ਇਕ ਦਿਨ ਬਾਅਦ ਮੰਗਲਵਾਰ ਨੂੰ ਹੋਈਆਂ ਹਨ।

File photoFile photo

ਘਟਨਾ ਦੀ ਵੀਡੀਉ ਸੋਸ਼ਲ ਮੀਡੀਆ 'ਤੇ ਫੈਲ ਗਈ ਜਿਸ ਨੂੰ ਵਿਰੋਧੀ ਧਿਰ ਰਾਸ਼ਟਰੀ ਜਨਤਾ ਦਲ ਨੇ ਵੀ ਟਵਿਟਰ 'ਤੇ ਸਾਂਝਾ ਕੀਤਾ ਹੈ। ਪੁਲਿਸ ਅਧਿਕਾਰੀ ਅਮਿਤੇਸ਼ ਕੁਮਾਰ ਨੇ ਦਸਿਆ, 'ਘਟਨਾ ਜ਼ਿਲ੍ਹੇ ਦੇ ਦਕਰਾਮਾ ਪਿੰਡ ਵਿਚ ਸੋਮਵਾਰ ਨੂੰ ਵਾਪਰੀ। 10 ਜਣਿਆਂ ਵਿਰੁਧ ਪਰਚਾ ਦਰਜ ਕੀਤਾ ਗਿਆ ਹੈ ਅਤੇ ਨੌਂ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।' ਉਨ੍ਹਾਂ ਕਿਹਾ ਕਿ ਘਟਨਾ ਬਾਰੇ ਪੁਲਿਸ ਨੂੰ ਨਾ ਤਾਂ ਪਿੰਡ ਵਾਲਿਆਂ ਤੇ ਨਾ ਹੀ ਪੀੜਤਾਂ ਨੇ ਦਸਿਆ। ਉਨ੍ਹਾਂ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ। ਮੀਡੀਆ ਕੋਲੋਂ ਇਸ ਘਟਨਾ ਦਾ ਪਤਾ ਲਗਦਿਆਂ ਹੀ ਪੁਲਿਸ ਨੇ ਕਾਰਵਾਈ ਕੀਤੀ।
(ਏਜੰਸੀ)


 

Location: India, Bihar, Muzaffarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement