'ਖ਼ਾਲਿਸਤਾਨ ਕਮਾਂਡੋ ਫੋਰਸ' ਦੇ ਮੁਖੀ ਪਰਮਜੀਤ ਸਿੰਘ ਪੰਜਵੜ ਦਾ ਗੋਲੀਆਂ ਮਾਰ ਕੇ ਕਤਲ 
Published : May 6, 2023, 3:54 pm IST
Updated : May 6, 2023, 5:06 pm IST
SHARE ARTICLE
Paramjit Singh Panjwar
Paramjit Singh Panjwar

ਅਪਣੇ ਘਰ ਕੋਲ ਸੈਰ ਕਰਦੇ ਸਮੇਂ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਗੰਨਮੈਨ ਸਮੇਤ ਉਸ 'ਤੇ ਗੋਲੀਆਂ ਚਲਾਈਆਂ ਤੇ ਉਸ ਦੀ ਮੌਤ ਹੋ ਗਈ। 

ਲਾਹੌਰ - 'ਖ਼ਾਲਿਸਤਾਨ ਕਮਾਂਡੋ ਫੋਰਸ' ਦੇ ਮੁਖੀ ਪਰਮਜੀਤ ਸਿੰਘ ਪੰਜਵੜ ਉਰਫ਼ ਮਲਿਕ ਸਰਦਾਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਅੱਜ ਸਵੇਰੇ ਪਾਕਿਸਤਾਨ ਦੇ ਲਾਹੌਰ ਦੇ ਜੌਹਰ ਟਾਊਨ ਵਿਚ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਉਸ 'ਤੇ ਗੋਲੀਆਂ ਚਲਾਈਆਂ। ਸਵੇਰੇ 6 ਵਜੇ ਦੇ ਕਰੀਬ ਜੌਹਰ ਟਾਊਨ ਸਥਿਤ ਸਨਫਲਾਵਰ ਸੁਸਾਇਟੀ 'ਚ ਅਪਣੇ ਘਰ ਕੋਲ ਸੈਰ ਕਰਦੇ ਸਮੇਂ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਗੰਨਮੈਨ ਸਮੇਤ ਉਸ 'ਤੇ ਗੋਲੀਆਂ ਚਲਾਈਆਂ ਤੇ ਉਸ ਦੀ ਮੌਤ ਹੋ ਗਈ। 

Paramjit Singh Panjwar Paramjit Singh Panjwar

ਦੱਸ ਦਈਏ ਕਿ ਪਰਮਜੀਤ ਸਿੰਘ ਦਾਂ ਨਾਂ ਭਾਰਤੀ ਪੰਜਾਬ ਵਿਚ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ 'ਚ ਸ਼ਾਮਲ ਸੀ। ਪਰਮਜੀਤ ਦਾ ਜਨਮ ਤਰਨਤਾਰਨ ਨੇੜੇ ਪੰਜਵੜ ਪਿੰਡ 'ਚ ਹੋਇਆ ਸੀ। ਉਹ 1986 ਵਿਚ ਆਪਣੇ ਚਚੇਰੇ ਭਰਾ ਲਾਭ ਸਿੰਘ ਦੁਆਰਾ ਕੱਟੜਪੰਥੀ ਹੋਣ ਤੋਂ ਬਾਅਦ ਕੇਸੀਐਫ ਵਿਚ ਸ਼ਾਮਲ ਹੋ ਗਿਆ, ਜਿਸ ਤੋਂ ਪਹਿਲਾਂ ਉਹ ਸੋਹਲ ਵਿਚ ਇੱਕ ਕੇਂਦਰੀ ਸਹਿਕਾਰੀ ਬੈਂਕ ਵਿਚ ਕੰਮ ਕਰਦਾ ਸੀ। 


 

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement