ਖ਼ਬਰਾਂ |

ਤਾਜ਼ਾ |

ਪੱਛਮੀ ਬੰਗਾਲ ਵਿੱਚ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹਿੰਸਾ, 4 ਮੌਤਾਂ
Published : May 6, 2026, 6:55 pm IST
Updated : May 6, 2026, 6:55 pm IST
SHARE ARTICLE
Violence after election results in West Bengal
Violence after election results in West Bengal

ਆਸਨਸੋਲ, ਮੁਰਸ਼ਿਦਾਬਾਦ ਅਤੇ ਮਾਲਦਾ ਜ਼ਿਲ੍ਹਿਆਂ ’ਚ ਵੀ ਹਿੰਸਾ ਦੇਖਣ ਨੂੰ ਮਿਲੀ

ਕੋਲਕਾਤਾ: ਪੱਛਮੀ ਬੰਗਾਲ ਵਿਚ ਨਤੀਜਿਆਂ ਤੋਂ ਬਾਅਦ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਸ਼ੁਰੂ ਹੋਈ ਹਿੰਸਾ ਵਿੱਚ ਹੁਣ ਤੱਕ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਅਤੇ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਕਈ ਥਾਵਾਂ 'ਤੇ ਤ੍ਰਿਣਮੂਲ ਕਾਂਗਰਸ ਦੇ ਦਫ਼ਤਰਾਂ 'ਤੇ ਹਮਲਿਆਂ, ਅੱਗਜ਼ਨੀ, ਭੰਨਤੋੜ ਅਤੇ ਪਾਰਟੀ ਦੇ ਸਮਰਥਕਾਂ ਅਤੇ ਵਰਕਰਾਂ ਦੇ ਘਰਾਂ 'ਤੇ ਹਮਲਿਆਂ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ।

ਸੋਮਵਾਰ ਰਾਤ ਤੋਂ ਹੀ ਜਾਰੀ ਹਿੰਸਾ ਤੋਂ ਬਾਅਦ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸੂਬੇ ਦੇ ਚੋਟੀ ਦੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਿੰਸਾ ਵਿੱਚ ਸ਼ਾਮਲ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੋਲਕਾਤਾ ਦੇ ਪੁਲਿਸ ਕਮਿਸ਼ਨਰ ਅਜੈ ਨੰਦ ਨੇ ਵੀ ਬੁੱਧਵਾਰ ਨੂੰ ਪ੍ਰੈਸ ਕਾਨਫਰੰਸ ਵਿੱਚ ਅਜਿਹੇ ਅਨਸਰਾਂ ਨੂੰ ਹਿੰਸਾ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਜਿੱਤ ਦੇ ਜਲੂਸ ਵਿੱਚ ਬੁਲਡੋਜ਼ਰ ਸ਼ਾਮਲ ਕਰਨ 'ਤੇ ਵੀ ਰੋਕ ਲਗਾ ਦਿੱਤੀ ਹੈ।

ਸੋਮਵਾਰ ਨੂੰ ਚੋਣ ਨਤੀਜਿਆਂ ਵਿੱਚ ਭਾਜਪਾ ਨੂੰ ਬਹੁਮਤ ਮਿਲਣ ਦੇ ਨਾਲ ਹੀ ਕੋਲਕਾਤਾ ਸਮੇਤ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਤ੍ਰਿਣਮੂਲ ਕਾਂਗਰਸ ਦੇ ਦਫ਼ਤਰਾਂ ਵਿੱਚ ਭੰਨਤੋੜ ਦੀਆਂ ਖ਼ਬਰਾਂ ਸਾਹਮਣੇ ਆਉਣ ਲੱਗੀਆਂ। ਇਸ ਤੋਂ ਬਾਅਦ ਮੰਗਲਵਾਰ ਨੂੰ ਆਸਨਸੋਲ ਇਲਾਕੇ ਵਿੱਚ ਪਾਰਟੀ ਦੇ ਇੱਕ ਦਫ਼ਤਰ ਨੂੰ ਅੱਗ ਲਗਾ ਦਿੱਤੀ ਗਈ। 

Location: India, West Bengal

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM

Iran ਜੰਗ ਵਿਚਾਲੇ Donald Trump ਦਾ China ਦੌਰਾ, ਭਾਰਤ ਆ ਰਹੇ ਨੇ ਇਰਾਨੀ ਵਿਦੇਸ਼ ਮੰਤਰੀ

14 May 2026 2:51 PM

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM
Advertisement