ਫ਼ਿਲਹਾਲ ਜਾਰੀ ਰਹੇਗਾ ਦਲਿਤਾਂ ਲਈ ਤਰੱਕੀਆਂ 'ਚ ਰਾਖਵਾਂਕਰਨ
Published : Jun 6, 2018, 3:14 am IST
Updated : Jun 6, 2018, 3:14 am IST
SHARE ARTICLE
Supreme Court
Supreme Court

ਸੁਪਰੀਮ ਕੋਰਟ ਨੇ ਦਲਿਤ ਮੁਲਾਜ਼ਮਾਂ ਨੂੰ ਕਾਨੂੰਨ ਅਨੁਸਾਰ ਤਰੱਕੀਆਂ 'ਚ ਰਾਖਵਾਂਕਰਨ ਦੇਣ ਦੀ ਇਜਾਜ਼ਤ ਦੇ ਦਿਤੀ ਹੈ। ਐਸਸੀ-ਐਸਟੀ ਵਰਗ ਦੀਆਂ ਤਰੱਕੀਆਂ ਵਿਚ....

ਨਵੀਂ ਦਿੱਲੀ,  ਸੁਪਰੀਮ ਕੋਰਟ ਨੇ ਦਲਿਤ ਮੁਲਾਜ਼ਮਾਂ ਨੂੰ ਕਾਨੂੰਨ ਅਨੁਸਾਰ ਤਰੱਕੀਆਂ 'ਚ ਰਾਖਵਾਂਕਰਨ ਦੇਣ ਦੀ ਇਜਾਜ਼ਤ ਦੇ ਦਿਤੀ ਹੈ। ਐਸਸੀ-ਐਸਟੀ ਵਰਗ ਦੀਆਂ ਤਰੱਕੀਆਂ ਵਿਚ ਰਾਖਵਾਂਕਰਨ ਬਾਰੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਜਦ ਤਕ ਸੰਵਿਧਾਨਕ ਬੈਂਚ ਇਸ ਬਾਰੇ ਅੰਤਮ ਫ਼ੈਸਲਾ ਨਹੀਂ ਦਿੰਦਾ, ਤਕ ਤਕ ਸਰਕਾਰ ਰਾਖਵਾਂਕਰਨ ਜਾਰੀ ਰੱਖ ਸਕਦੀ ਹੈ।

ਅਦਾਲਤ ਨੇ ਕੇਂਦਰ ਸਰਕਾਰ ਦੀਆਂ ਦਲੀਲਾਂ 'ਤੇ ਗ਼ੌਰ ਕੀਤਾ ਜਿਨ੍ਹਾਂ ਮੁਤਾਬਕ ਵੱਖ-ਵੱਖ ਹਾਈ ਕੋਰਟਾਂ ਦੇ ਆਦੇਸ਼ਾਂ ਅਤੇ ਸੁਪਰੀਮ ਕੋਰਟ ਵਲੋਂ 2015 ਵਿਚ ਅਜਿਹੇ ਹੀ ਇਕ ਮਾਮਲੇ ਵਿਚ ਸਥਿਤੀ ਬਰਕਰਾਰ ਰੱਖਣ ਦੇ ਆਦੇਸ਼ ਦਿਤੇ ਜਾਣ ਕਾਰਨ ਤਰੱਕੀਆਂ ਦੀ ਪ੍ਰਕਿਰਿਆ ਰੁਕ ਗਈ ਹੈ।ਸਰਕਾਰ ਨੇ ਕਿਹਾ ਕਿ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਦੇ ਮੁਲਾਜ਼ਮਾਂ ਨੂੰ ਤਰੱਕੀਆਂ ਵਿਚ ਰਾਖਵਾਂਕਰਨ ਦੇਣ ਦੇ ਮੁੱਦੇ 'ਤੇ ਦਿੱਲੀ, ਬੰਬਈ ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵੱਖ-ਵੱਖ ਫ਼ੈਸਲੇ ਹਨ ਅਤੇ ਸੁਪਰੀਮ ਕੋਰਟ ਨੇ ਵੀ ਉਨ੍ਹਾਂ ਫ਼ੈਸਲਿਆਂ ਵਿਰੁਧ ਦਾਖ਼ਲ ਅਪੀਲਾਂ 'ਤੇ ਵੱਖ-ਵੱਖ ਆਦੇਸ਼ ਦਿਤੇ ਸਨ। 

ਸੁਣਵਾਈ ਦੌਰਾਨ ਕੇਂਦਰ ਵਲੋਂ ਪੇਸ਼ ਹੋਏ ਵਧੀਕ ਸੋਲਿਸਟਰ ਜਨਰਲ ਮਨਿੰਦਰ ਸਿੰਘ ਨੇ ਸਰਕਾਰੀ ਨੌਕਰੀਆਂ ਵਿਚ ਰਾਖਵਾਂਕਰਨ ਦੇ ਮੁੱਦੇ 'ਤੇ ਪਹਿਲਾਂ ਸੁਣਾਏ ਗਏ ਫ਼ੈਸਲਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਐਮ ਨਾਗਰਾਜ ਮਾਮਲੇ ਵਿਚ ਸੁਪਰੀਮ ਕੋਰਟ ਦਾ 2006 ਦਾ ਫ਼ੈਸਲਾ ਲਾਗੂ ਹੋਵੇਗਾ।  (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement