ਝਾਰਖੰਡ ਤੇ ਕਰਨਾਟਕ 'ਚ ਆਏ ਭੂਚਾਲ ਦੇ ਝਟਕੇ
Published : Jun 6, 2020, 8:51 am IST
Updated : Jun 6, 2020, 8:51 am IST
SHARE ARTICLE
File Photo
File Photo

ਕਰਨਾਟਕ ਤੇ ਝਾਰਖੰਡ 'ਚ ਅੱਜ ਸ਼ੁੱਕਰਵਾਰ ਸਵੇਰੇ 6:55 ਵਜੇ ਝਾਰਖੰਡ ਤੇ ਕਰਨਾਟਕ ਰਾਜਾਂ ਵਿਚ ਭੂਚਾਲ ਦੇ ਝਟਕੇ ਮਹਿਸੂਸ

ਨਵੀਂ ਦਿੱਲੀ, 5 ਜੂਨ : ਕਰਨਾਟਕ ਤੇ ਝਾਰਖੰਡ 'ਚ ਅੱਜ ਸ਼ੁੱਕਰਵਾਰ ਸਵੇਰੇ 6:55 ਵਜੇ ਝਾਰਖੰਡ ਤੇ ਕਰਨਾਟਕ ਰਾਜਾਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਕਰਨਾਟਕ ਦੇ ਹੰਪੀ ਅਤੇ ਝਾਰਖੰਡ ਦੇ ਜਮਸ਼ੇਦਪੁਰ ਵਿਚ ਇਹ ਝਟਕੇ ਮਹਿਸੂਸ ਹੋਏ।  ਝਾਰਖੰਡ ਵਿਚ ਰਿਕਟਰ ਪੈਮਾਨੇ ਉਤੇ ਇਸ ਭੂਚਾਲ ਦੀ ਤੀਬਰਤਾ 4.7 ਸੀ, ਜਦਕਿ ਕਰਨਾਟਕ 'ਚ ਇਹ ਤੀਬਰਤਾ 4.0 ਸੀ। ਇਹ ਜਾਣਕਾਰੀ ਨੈਸ਼ਨਲ ਸੈਂਟਰ ਫ਼ਾਰ ਸੀਸਮੋਲੋਜੀ ਨੇ ਦਿਤੀ। ਇਸ ਤੋਂ ਪਹਿਲਾਂ ਦਿੱਲੀ ਨਾਲ ਲਗਦੇ ਨੋਇਡਾ 'ਚ ਪਰਸੋਂ ਬੁੱਧਵਾਰ ਦੀ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।

ਉਨ੍ਹਾਂ ਝਟਕਿਆਂ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.2 ਸੀ। ਉਸ ਤੋਂ ਪਹਿਲਾਂ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ ਵਿਚ ਵੀ 29 ਮਈ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਡਾਇਰੈਕਟਰ ਬੀ.ਕੇ. ਬਾਂਸਲ ਨੇ ਕਿਹਾ ਕਿ ਦਿੱਲੀ-ਐੱਨਸੀਆਰ ਅਤੇ ਉਤਰੀ ਭਾਰਤ ਵਿਚਦੀ ਕਈ ਫ਼ਾਲਟ-ਲਾਈਨਾਂ ਲੰਘਦੀਆਂ ਹਨ। ਉਨ੍ਹਾਂ ਵਿਚ ਹਲਚਲ ਦੌਰਾਨ ਜਦੋਂ ਊਰਜਾ ਨਿਕਲਦੀ ਹੈ ਤਾਂ ਭੂਚਾਲ ਆਉਂਦੇ ਹਨ।               (ਏਜੰਸੀ

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement