Lok Sabha Elections News: ਲੋਕ ਸਭਾ ਚੋਣਾਂ ਜਿੱਤਣ ਵਾਲੇ ਉਮੀਦਵਾਰਾਂ ਦੀ ਸੂਚੀ ਰਾਸ਼ਟਰਪਤੀ ਮੁਰਮੂ ਨੂੰ ਸੌਂਪੇਗਾ ਚੋਣ ਕਮਿਸ਼ਨ
Published : Jun 6, 2024, 1:19 pm IST
Updated : Jun 6, 2024, 1:19 pm IST
SHARE ARTICLE
Election Commission to give list of winning Lok Sabha candidates to President
Election Commission to give list of winning Lok Sabha candidates to President

ਰਾਸ਼ਟਰਪਤੀ ਨੂੰ ਸੂਚੀ ਸੌਂਪਣ ਤੋਂ ਬਾਅਦ 18ਵੀਂ ਲੋਕ ਸਭਾ ਦੇ ਗਠਨ ਦੀ ਰਸਮੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।

Lok Sabha Elections News: ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਲੋਕ ਸਭਾ ਚੋਣਾਂ ਜਿੱਤਣ ਵਾਲੇ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਸੌਂਪਣਗੇ। ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਰਾਸ਼ਟਰਪਤੀ ਨੂੰ ਸੂਚੀ ਸੌਂਪਣ ਤੋਂ ਬਾਅਦ 18ਵੀਂ ਲੋਕ ਸਭਾ ਦੇ ਗਠਨ ਦੀ ਰਸਮੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਕੇਂਦਰੀ ਮੰਤਰੀ ਮੰਡਲ ਦੀ ਸਿਫਾਰਿਸ਼ 'ਤੇ ਰਾਸ਼ਟਰਪਤੀ ਨੇ ਬੁੱਧਵਾਰ ਨੂੰ 17ਵੀਂ ਲੋਕ ਸਭਾ ਨੂੰ ਭੰਗ ਕਰਨ ਦਾ ਹੁਕਮ ਦਿਤਾ ਹੈ।

ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੇ ਰਾਸ਼ਟਰੀ ਜਮਹੂਰੀ ਗਠਜੋੜ ਨੂੰ ਬਹੁਮਤ ਮਿਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਦੇ ਰਾਹ 'ਤੇ ਹਨ। ਲੋਕ ਸਭਾ ਚੋਣਾਂ ਵਿਚ ਐਨਡੀਏ ਨੂੰ 293 ਸੀਟਾਂ ਮਿਲੀਆਂ ਹਨ, ਜਦਕਿ ਵਿਰੋਧੀ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ’ (‘ਇੰਡੀਆ’) ਨੂੰ 234 ਸੀਟਾਂ ਮਿਲੀਆਂ ਹਨ।

ਰਾਸ਼ਟਰਪਤੀ ਨੂੰ ਸੂਚੀ ਸੌਂਪਣ ਤੋਂ ਬਾਅਦ ਕਮਿਸ਼ਨ ਰਾਜਘਾਟ 'ਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕਰੇਗਾ।

(For more Punjabi news apart from Election Commission to give list of winning Lok Sabha candidates to President, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement