Tihar Jail Gang War : ਤਿਹਾੜ ਜੇਲ੍ਹ 'ਚ ਫ਼ਿਰ ਹੋਈ ਗੈਂਗਵਾਰ, ਬਦਮਾਸ਼ਾਂ ਨੇ ਕੈਦੀ 'ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ
Published : Jun 6, 2024, 11:06 am IST
Updated : Jun 6, 2024, 11:07 am IST
SHARE ARTICLE
Tihar Jail
Tihar Jail

ਜਿਸ ਕੈਦੀ 'ਤੇ ਹੋਇਆ ਹਮਲਾ , ਉਹ ਗੋਗੀ ਗੈਂਗ ਦਾ ਬਦਮਾਸ਼

Tihar Jail Gang War : ਤਿਹਾੜ ਜੇਲ੍ਹ ਵਿੱਚ ਇੱਕ ਵਾਰ ਫਿਰ ਗੈਂਗ ਵਾਰ ਵਿੱਚ ਗੋਗੀ ਗੈਂਗ ਦੇ ਬਦਮਾਸ਼ ਹਿਤੇਸ਼ ਉੱਤੇ ਤੇਜ਼ਧਾਰ ਹਥਿਆਰ ਨਾਲ ਜਾਨਲੇਵਾ ਹਮਲਾ ਕੀਤਾ ਗਿਆ ਹੈ। 

ਜਾਣਕਾਰੀ ਅਨੁਸਾਰ ਬੁੱਧਵਾਰ ਦੁਪਹਿਰ ਨੂੰ ਦੋ ਬਦਮਾਸ਼ਾਂ ਨੇ ਹਿਤੇਸ਼ 'ਤੇ ਹਮਲਾ ਕੀਤਾ। ਹਿਤੇਸ਼ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਜ਼ਖਮੀ ਕੈਦੀ ਦਾ ਦੀਨਦਿਆਲ ਉਪਾਧਿਆਏ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਹਿਤੇਸ਼ 'ਤੇ ਗੌਰਵ ਅਤੇ ਗੁਰਿੰਦਰ ਨਾਂ ਦੇ ਬਦਮਾਸ਼ਾਂ ਨੇ ਹਮਲਾ ਕੀਤਾ , ਜੋ ਕਤਲ ਅਤੇ ਹੱਤਿਆ ਦੀ ਕੋਸ਼ਿਸ਼ ਦੇ ਮਾਮਲਿਆਂ 'ਚ ਜੇਲ 'ਚ ਬੰਦ ਹਨ।

ਹਿਤੇਸ਼ 'ਤੇ ਬਵਾਨਾ ਥਾਣੇ ਵਿੱਚ ਕਤਲ ਦਾ ਕੇਸ ਦਰਜ ਹੈ ਅਤੇ ਉਹ 2019 ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਪੁਲੀਸ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਵਿੱਚ ਲੱਗੀ ਹੋਈ ਹੈ।

Location: India, Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement