Punjab News : ਸਪੀਕਰ ਸੰਧਵਾਂ ਨੇ ਯੂ.ਕੇ. ਦੀਆਂ ਆਮ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ 10 ਪੰਜਾਬੀਆਂ ਨੂੰ ਦਿੱਤੀ ਵਧਾਈ
Published : Jul 6, 2024, 5:45 pm IST
Updated : Jul 6, 2024, 5:45 pm IST
SHARE ARTICLE
File Photo
File Photo

Punjab News : ਕਿਹਾ, ਹਾਊਸ ਆਫ਼ ਕਾਮਨਜ਼ ਵਿੱਚ ਪੰਜਾਬੀਆਂ ਦੀ ਆਵਾਜ਼ ਬੁਲੰਦ ਹੋਵੇਗੀ

 

Punjab News : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੰਗਲੈਂਡ ਦੀਆਂ ਆਮ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ 10 ਪੰਜਾਬੀਆਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਇਸ ਜਿੱਤ ਨਾਲ ਹਾਊਸ ਆਫ਼ ਕਾਮਨਜ਼ ਵਿੱਚ ਸਿੱਖਾਂ ਅਤੇ ਪੰਜਾਬੀਆਂ ਦੀ ਆਵਾਜ਼ ਬੁਲੰਦ ਹੋਵੇਗੀ।

ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਜ਼ਰੀਏ ਵਧਾਈ ਸੰਦੇਸ਼ ਦਿੰਦਿਆਂ ਸ. ਸੰਧਵਾਂ ਨੇ ਤਨਮਨਜੀਤ ਸਿੰਘ ਢੇਸੀ ਅਤੇ ਹੋਰਾਂ ਵੱਲੋਂ ਯੂ.ਕੇ. ਦੀਆਂ ਆਮ ਚੋਣਾਂ ਵਿੱਚ ਵੱਡੀਆਂ ਜਿੱਤਾਂ ਦਰਜ ਕਰਨ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਆਏ ਨਤੀਜਿਆਂ ਵਿੱਚ ਲੇਬਰ ਪਾਰਟੀ ਵਲੋਂ ਦਰਜ ਕੀਤੀ ਹੂੰਝਾਫੇਰੂ ਜਿੱਤ ਨਾਲ ਯੂ.ਕੇ. ਦੀ ਪਾਰਲੀਮੈਂਟ ਵਿੱਚ ਪੰਜਾਬੀਆਂ ਖ਼ਾਸ ਕਰ ਸਿੱਖਾਂ ਨੂੰ ਮਹੱਤਵਪੂਰਨ ਨਮਾਇੰਦਗੀ ਹਾਸਲ ਹੋਈ ਹੈ।

ਸਪੀਕਰ ਨੇ ਇਨ੍ਹਾਂ ਚੋਣਾਂ ਵਿੱਚ ਦਰਜ ਜਿੱਤ ਨੂੰ ਇਤਿਹਾਸਕ ਅਤੇ ਪੰਜਾਬੀ ਭਾਈਚਾਰੇ ਲਈ ਇੱਕ ਮੀਲ ਪੱਥਰ ਗਰਦਾਨਦਿਆਂ ਕਿਹਾ ਕਿ ਸਿੱਖ ਆਗੂਆਂ ਦੀ ਇਹ ਜਿੱਤ ਮਾਣ ਕਰਨ ਵਾਲੀ ਅਤੇ ਵਕਾਰੀ ਜਿੱਤ ਹੈ। ਉਨ੍ਹਾਂ ਕਿਹਾ ਕਿ ਬਰਤਾਨਵੀ ਪਾਰਲੀਮੈਂਟ ਲਈ ਪਹਿਲੀ ਵਾਰ 10 ਸਿੱਖ ਤੇ ਪੰਜਾਬੀ ਮੈਂਬਰਾਂ, ਜਿਨ੍ਹਾਂ ਵਿੱਚ 5 ਮਹਿਲਾਵਾਂ ਸ਼ਾਮਲ ਹਨ, ਦਾ ਚੁਣੇ ਜਾਣੇ ਇਕ ਮਿਸਾਲ ਗੱਲ ਹੈ।

ਨਵੇਂ ਚੁਣੇ ਗਏ ਸੰਸਦ ਮੈਂਬਰਾਂ ਤੋਂ ਯੂ.ਕੇ . ਦੇ ਆਮ ਲੋਕਾਂ ਅਤੇ ਪੰਜਾਬੀ ਭਾਈਚਾਰੇ ਦੇ ਸਰੋਕਾਰਾਂ ਲਈ ਲਗਾਤਾਰ ਯਤਨਸ਼ੀਲ ਰਹਿਣ ਦੀ ਉਮੀਦ ਕਰਦਿਆਂ ਸ. ਸੰਧਵਾਂ ਨੇ ਜੇਤੂ ਪੰਜਾਬੀਆਂ ਦੀ ਸਫ਼ਲਤਾ ਅਤੇ ਇੰਗਲੈਂਡ ਦੀ ਰਾਜਨੀਤੀ ਵਿੱਚ ਜ਼ਿਕਰਯੋਗ ਅਗਵਾਈ ਕਰਨ ਦੀ ਕਾਮਨਾ ਵੀ ਕੀਤੀ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement