ਰਸਮੀ ਸੱਦਾ ਮਿਲਣ 'ਤੇ ਹੀ ਇਮਰਾਨ ਦੇ ਸਹੁੰ ਚੁਕ ਸਮਾਗਮ 'ਚ ਜਾਣਗੇ ਕਪਿਲ ਦੇਵ
Published : Aug 6, 2018, 3:57 pm IST
Updated : Aug 6, 2018, 3:57 pm IST
SHARE ARTICLE
Kapil Dev And Imran Khan
Kapil Dev And Imran Khan

ਸਾਬਕਾ ਕ੍ਰਿਕਟ ਖਿਡਾਰੀ ਕਪਿਲ ਦੇਵ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਇਮਰਾਨ ਖ਼ਾਨ ਦੇ ਸਹੁੰ ਚੁਕ ਸਮਾਗਮ ਲਈ...........

ਬੰਗਲੌਰ : ਸਾਬਕਾ ਕ੍ਰਿਕਟ ਖਿਡਾਰੀ ਕਪਿਲ ਦੇਵ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਇਮਰਾਨ ਖ਼ਾਨ ਦੇ ਸਹੁੰ ਚੁਕ ਸਮਾਗਮ ਲਈ ਉਨ੍ਹਾਂ ਨੂੰ ਅਜੇ ਤਕ ਰਸਮੀ ਸੱਦਾ ਨਹੀਂ ਮਿਲਿਆ ਹੈ। ਉਨ੍ਹਾਂ ਨੂੰ ਸਿਰਫ਼ ਫ਼ੋਨ 'ਤੇ ਸੂਚਨਾ ਦਿਤੀ ਗਈ ਹੈ। ਜੇਕਰ ਰਸਮੀ ਸੱਦਾ ਨਹੀਂ ਮਿਲਦਾ ਹੈ ਤਾਂ ਉਹ ਸਹੁੰ ਚੁਕਾ ਸਮਾਗਮ 'ਚ ਨਹੀਂ ਜਾਣਗੇ।

ਸਾਬਕਾ ਕਪਤਾਨ ਨੇ ਇੱਥੇ ਇਕ ਪ੍ਰੋਗਰਾਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰ ਦਿਆ ਕਿਹਾ ਕਿ ਮੈਨੂੰ ਸੱਦਾ ਦਿਤਾ ਗਿਆ ਹੈ ਪਰ ਲਿਖਤੀ ਰੂਪ 'ਚ ਨਹੀਂ। ਮੈਨੂੰ ਉਨ੍ਹਾਂ ਦੀ ਟੀਮ ਨੇ ਫ਼ੋਨ ਕੀਤਾ ਸੀ ਪਰ ਮੈਨੂੰ ਅਜੇ ਤਕ ਕੋਈ ਮੇਲ ਨਹੀਂ ਮਿਲੀ ਹੈ। ਜੇਕਰ ਮੈਨੂੰ ਰਸਮੀ ਸੱਦਾ ਮਿਲਦਾ ਹੈ ਤਾਂ ਮੈਂ ਜਾਵਾਂਗਾ ਅਤੇ ਸਮਾਗਮ 'ਚ ਸ਼ਿਰਕਤ ਕਰਾਂਗਾ। ਉਨ੍ਹਾਂ ਕਿਹਾ ਕਿ ਮੈਂ ਫ਼ੋਨ 'ਤੇ ਇਮਰਾਨ ਨੂੰ ਸੰਭਾਵੀ ਪ੍ਰਧਾਨ ਮੰਤਰੀ ਬਣਨ ਦੀ ਵਧਾਈ ਦੇ ਦਿਤੀ ਹੈ।  (ਏਜੰਸੀ)

Location: India, Karnataka, Bengaluru

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement