ਵੀਡੀਓ ਜਾਰੀ ਕਰਕੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅੱਗੇ ਇੰਨਾ ਨਾ ਝੁਕੋ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਮੇਟਾ ਤੋਂ ਕਈ ਵਾਰ ਪੁੱਛਣ 'ਤੇ ਵੀ ਕੋਈ ਜਵਾਬ ਨਹੀਂ ਆਇਆ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਕੋਲ ਕਈ ਲੋਕਾਂ ਦੇ ਮੈਸੇਜ ਆਏ ਕਿ ਉਨ੍ਹਾਂ ਦਾ ਅਕਾਊਂਟ ਵੀ ਬੈਨ ਕੀਤਾ ਗਿਆ ਹੈ । ਉਨ੍ਹਾਂ ਨੇ ਉਨ੍ਹਾਂ ਲੋਕਾਂ ਨਾਲ ਵੀ ਸੰਪਰਕ ਕਰਨ ਦੀ ਅਪੀਲ ਕੀਤੀ ਹੈ।
ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਸਰਕਾਰ ਮੇਟਾ 'ਤੇ ਦਬਾਅ ਪਾ ਰਹੀ ਹੈ ਕਿ ਜੋ ਵੀ ਵਿਅਕਤੀ ਈਥਾਨੌਲ ਜਾਂ ਪੇਪਰ ਲੀਕ ਦੇ ਖ਼ਿਲਾਫ਼ ਬੋਲ ਰਿਹਾ ਹੈ, ਉਸ ਦੇ ਅਕਾਊਂਟ ਨੂੰ ਬੈਨ ਕੀਤਾ ਜਾਵੇ। ਮੇਟਾ ਇਸ ਤਰ੍ਹਾਂ ਦੀ ਧੱਕੇਸ਼ਾਹੀ ਨਾ ਕਰੇ ਅਤੇ ਮੋਦੀ ਜੀ ਅੱਗੇ ਗੋਡੇ ਨਾ ਟੇਕੇ।
