ਰਾਮਬਨ ਵਿਚ ਖਾਈ ‘ਚ ਡਿੱਗੀ ਮਿੰਨੀ ਬੱਸੀ, 20 ਯਾਤਰੀਆਂ ਦੀ ਮੌਤ
Published : Oct 6, 2018, 3:44 pm IST
Updated : Oct 6, 2018, 3:44 pm IST
SHARE ARTICLE
Ramban Bus Accident
Ramban Bus Accident

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ‘ਚ ਸ਼ਨੀਵਾਰ ਨੂੰ ਇਕ ਭਿਆਨਕ ਸੜਕ ਹਾਦਸੇ ਵਿਚ 20 ਲੋਕਾਂ ਦੀ ਮੌਤ ਹੋ ਗਈ। ਸ਼੍ਰੀਨਗਰ-ਜੰਮੂ ਨੈਸ਼ਨਲ ਹਾਈਵੇ...

ਜੰਮੂ : ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ‘ਚ ਸ਼ਨੀਵਾਰ ਨੂੰ ਇਕ ਭਿਆਨਕ ਸੜਕ ਹਾਦਸੇ ਵਿਚ 20 ਲੋਕਾਂ ਦੀ ਮੌਤ ਹੋ ਗਈ। ਸ਼੍ਰੀਨਗਰ-ਜੰਮੂ ਨੈਸ਼ਨਲ ਹਾਈਵੇ ਦੇ ਕੋਲ ਇਕ ਮਿੰਨੀ ਬੱਸ ਬੇਕਾਬੂ ਹੋ ਕੇ ਖਾਈ ‘ਚ ਡਿਗ ਗਈ। ਇਸ ਹਾਦਸੇ ‘ਚ ਹੁਣ ਤੱਕ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਿੰਨੀ ਬੱਸ ‘ਚ ਕੁੱਲ 33 ਲੋਕ ਸਵਾਰ ਸੀ। ਇਸ ਦੁਰਘਟਨਾ ‘ਚ 13 ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮਦਦ ਨਾਲ ਜ਼ਖ਼ਮੀ ਲੋਕਾਂ ਨੂੰ ਇਲਾਜ ਲਈ ਉਧਮਪੁਰ ਸਥਿਤ ਸੈਨਯ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।

BusBus Collapsed in the trenchਰਾਮਬਨ ਜ਼ਿਲ੍ਹੇ ਦੀ ਐਸਐਸਪੀ ਅਨੀਤਾ ਸ਼ਰਮਾ ਨੇ ਇਸ ਬਾਰੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਬਨਿਹਾਲ ਤੋਂ ਰਾਮਬਨ ਜਾ ਰਹੀ ਮਿਨੀ ਬੱਸ ਨੰ. JK-19 1593 ਹਾਈਵੇ ਦੇ ਕੋਲ ਸਥਿਤ ਕੇਲਾ ਮੋਠ ਇਲਾਕੇ ‘ਚ ਬੇਕਾਬੂ ਹੋ ਕੇ ਡੂੰਘੀ ਖਾਈ ਵਿਚ ਡਿੱਗ ਗਈ। ਇਸ ਘਟਨਾ ਦੇ ਬਾਅਦ 15 ਲੋਕਾਂ ਦੀ ਮੌਕੇ ਤੇ ਮੌਤ ਹੋ ਗਈ, ਜਦੋਂ ਕਿ 17 ਹੋਰ ਗੰਭੀਰ ਰੂਪ ਵਿਚ ਜ਼ਖ਼ਮੀ ਹਨ। ਹਾਦਸੇ ਤੋਂ ਬਾਅਦ ਉਥੇ ਮੌਜੂਦ ਲੋਕਾਂ ਨੇ ਤੁਰਤ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੇ ਜਵਾਨਾਂ ਦੇ ਤੁਰਤ ਜ਼ਖ਼ਮੀ ਲੋਕਾਂ ਨੂੰ ਬਚਾਉਣ ਦਾ ਕਾਰਜ ਸ਼ੁਰੂ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement