ਕਿਸਾਨਾਂ ਦੀ ਜ਼ਮੀਨ ਖੋਹ ਕੇ ਉਦਯੋਗਪਤੀਆਂ ਦੇ ਢਿੱਡ ਭਰ ਰਹੀ ਹੈ ਮੋਦੀ ਸਰਕਾਰ : ਰਾਹੁਲ
Published : Oct 6, 2018, 5:25 pm IST
Updated : Oct 6, 2018, 5:25 pm IST
SHARE ARTICLE
Rahul Gandhi
Rahul Gandhi

ਮੱਧ ਪ੍ਰਦੇਸ਼ ਦੇ ਦੋ ਦਿਨਾਂ ਦੇ ਦੌਰੇ ‘ਤੇ ਆਏ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਮੁਰੈਨਾ ਵਿਚ ਜਨ ਅੰਦੋਲਨ ਰੈਲੀ ਨੂੰ ਸੰਬੋਧਿਤ ਕਰਦੇ...

ਨਵੀਂ ਦਿੱਲੀ : ਮੱਧ ਪ੍ਰਦੇਸ਼ ਦੇ ਦੋ ਦਿਨਾਂ ਦੇ ਦੌਰੇ ‘ਤੇ ਆਏ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਮੁਰੈਨਾ ਵਿਚ ਜਨ ਅੰਦੋਲਨ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਕਿਸਾਨ ਅਪਣੀ ਜ਼ਮੀਨ ਦੇ ਲਈ ਲੜਦਾ ਅਤੇ ਮਰਦਾ ਹੈ ਪਰ ਮੋਦੀ ਸਰਕਾਰ ਇਕ ਝਟਕੇ ਵਿਚ ਵੱਡੇ ਉਦਯੋਗਪਤੀਆਂ ਨੂੰ ਜ਼ਮੀਨ ਦੇ ਦਿੰਦੀ ਹੈ। ਅਸੀਂ ਜ਼ਮੀਨ ਦੇ ਬਿੱਲ ਲੈ ਕੇ ਆਏ ਸੀ, ਤਾਂ ਜੋ ਕਿਸਾਨਾਂ ਦੇ ਨਾਲ ਧੱਕਾ ਨਾ ਹੋਵੇ। ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਦਲਿਤਾਂ, ਕਿਸਾਨਾਂ ਅਤੇ ਗਰੀਬਾਂ ਨੂੰ ਅਧਿਕਾਰ ਦੇਵਾਂਗੇ ਉਨ੍ਹਾਂ ਦੇ ਨਾਲ ਧੱਕਾ ਨਹੀਂ ਹੋਣ ਦੇਵਾਂਗੇ।

Rahul Gandhi Rahul Gandhiਮੋਦੀ ਸਰਕਾਰ ‘ਤੇ ਹਮਲਾ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਹਜ਼ਾਰਾਂ ਏਕੜ ਜ਼ਮੀਨ ਇਕ ਝਟਕੇ ਵਿਚ ਉਦਯੋਗਪਤੀਆਂ ਨੂੰ ਦੇ ਦਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਕਿਸਾਨਾਂ ਅਤੇ ਗਰੀਬਾਂ ਨੂੰ ਜ਼ਮੀਨ ਦਾ ਹੱਕ ਦਿੱਤਾ, ਪਰ ਮੋਦੀ ਸਰਕਾਰ ਉਸ ਜ਼ਮੀਨ ਦੇ ਬਿੱਲ ਨੂੰ ਰੱਦ ਕਰਨ ਲੱਗੀ ਸੀ। ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਮੋਦੀ ਨਾਲ ਲੜੇ ਅਤੇ ਜ਼ਮੀਨ ਦੇ ਬਿੱਲ ਰੱਦ ਹੋਣ ਤੋਂ ਰੋਕੇ। ਰਾਹੁਲ ਗਾਂਧੀ ਨੇ ਕਿਹਾ ਕਿ ਗਾਂਧੀ ਜੀ ਹਿੰਦੁਸਤਾਨ ਦੀ ਆਜ਼ਾਦੀ ਲਈ ਅੰਗਰੇਜ਼ਾਂ ਨਾਲ ਲੜੇ ਸੀ।

RahulCongress Leader ​ਅੰਗਰੇਜ਼ਾਂ ਨੂੰ ਹਿੰਦੁਸਤਾਨ ਤੋਂ ਬਾਹਰ ਕੱਢਣ ਤੋਂ ਬਾਅਦ ਹਰ ਇਕ ਨਾਗਰਿਕ ਨੂੰ ਉਸ ਦਾ ਬਣਦਾ ਹੱਕ ਦਿੱਤਾ। ਅੰਗਰੇਜ਼ਾਂ ਦੇ ਜਾਣ ਤੋਂ ਬਾਅਦ ਬਹੁਤ ਤਰੱਕੀ ਹੋਈ। ਹਰ ਵਿਅਕਤੀ ਨੂੰ ਵੋਟ ਦਾ ਹੱਕ ਦਿੱਤਾ ਗਿਆ। ਸੰਵਿਧਾਨ ਬਣਾਇਆ ਗਿਆ ਅਤੇ ਹਿੰਦੁਸਤਾਨ ਦੇ ਹਰ ਵਿਅਕਤੀ ਨੂੰ ਅਧਿਕਾਰ ਦਿੱਤਾ ਗਿਆ। ਦੇਸ਼ ‘ਚ ਹਰੀ ਕ੍ਰਾਂਤੀ ਨੇ ਕਿਸਾਨਾਂ ਨੂੰ ਮਜ਼ਬੂਤ ਕੀਤਾ ਅਤੇ ਅਧਿਕਾਰ ਦਿੱਤਾ। ਕਾਂਗਰਸ ਨੇਤਾ ਨੇ ਇਹ ਵੀ ਕਿਹਾ ਕਿ ਅਸੀਂ ਜ਼ਮੀਨ ਦੇ ਅਧਿਕਾਰ ਬਿੱਲ ਲਿਆਏ। ਹੁਣ ਜ਼ਮੀਨ ਇਸ ਤਰ੍ਹਾਂ ਨਹੀਂ, ਕਿਸਾਨਾਂ ਨੂੰ ਪੁੱਛ ਕੇ, ਪੰਚਾਇਤ ਨੂੰ ਪੁੱਛ ਕੇ ਲਈ ਜਾਵੇਗੀ ਅਤੇ ਮਾਰਕਿਟ ਰੇਟ ਤੋਂ ਚਾਰ ਗੁਣਾ ਜ਼ਿਆਦਾ ਕੀਮਤ ਤੇ ਲਈ ਜਾਵੇਗੀ।

CongressCongress ​ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ‘ਤੇ ਬਹੁਤ ਜ਼ੁਲਮ ਕਰ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਸੀਂ ਜੋ ਕਹਿੰਦੇ ਹਾਂ ਉਹ ਕਰਕੇ ਵਿਖਾਉਂਦੇ ਹਾਂ। ਅਸੀਂ ਪ੍ਰਧਾਨ ਮੰਤਰੀ ਮੋਦੀ ਦੀ ਤਰ੍ਹਾਂ ਝੂਠ ਨਹੀਂ ਬੋਲਦੇ। ਅਸੀਂ ਮੋਦੀ ਜੀ ਦੀ ਤਰ੍ਹਾਂ ਦੇਸ਼ ਦੇ ਹਰ ਵਿਅਕਤੀ ਦੇ ਖਾਤੇ ‘ਚ 15 ਲੱਖ ਰੁਪਏ ਦਾ ਵਾਧਾ ਨਹੀਂ ਕੀਤਾ। ਅਸੀਂ ਕਰਨਾਟਕ ਦੇ ਲੋਕਾਂ ਨਾਲ ਵਾਧਾ ਕੀਤਾ ਸੀ ਕਿ ਜਿਵੇਂ ਹੀ ਸਾਡੀ ਸਰਕਾਰ ਉਥੇ ਬਣੇਗੀ ਅਸੀਂ ਕਿਸਾਨਾਂ ਦੇ ਕਰਜ਼ ਮਾਫ਼ ਕਰ ਦਿਆਂਗੇ। ਜਿਵੇਂ ਹੀ ਸਾਡੀ ਸਰਕਾਰ ਉਥੇ ਬਣੀ ਅਸੀਂ ਸਭ ਤੋਂ ਪਹਿਲਾਂ ਕਿਸਾਨਾਂ ਦੇ ਕਰਜ਼ੇ ਮਾਫ਼ ਕੀਤੇ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement