ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਮੋਟਰਸਾਈਕਲ ਨੂੰ ਟੱਕਰ, ਇਕ ਪਿੰਡ ਦੇ ਤਿੰਨ ਲੋਕਾਂ ਦੀ ਮੌਤ
Published : Oct 6, 2018, 4:21 pm IST
Updated : Oct 6, 2018, 4:21 pm IST
SHARE ARTICLE
Ghazipur Accident
Ghazipur Accident

ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਜ਼ਿਲ੍ਹੇ ‘ਚ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਜਿਸ ਦੌਰਾਨ ਤਿੰਨ ਲੋਕਾਂ...

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਜ਼ਿਲ੍ਹੇ ‘ਚ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਜਿਸ ਦੌਰਾਨ ਤਿੰਨ ਲੋਕਾਂ ਦੀ ਮੌਤ ਹੋ ਗਈ। ਦੁਰਘਟਨਾ ਜਲਾਲਬਾਦ ਗੋਲ ਚੱਕਰ ਦੇ ਕੋਲ ਉਸ ਸਮੇਂ ਹੋਈ ਜਦੋਂ ਤਿੰਨ ਨੌਜਵਾਨ ਮੋਟਰਸਾਈਕਲ ਤੇ ਹਰਤਾਰਾ ਤੋਂ ਵਾਪਸ ਆ ਰਹੇ ਸਨ। ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਪਿਛੋਂ ਦੀ ਟੱਕਰ ਮਾਰੀ, ਜਿਸ ਨਾਲ ਤਿੰਨਾਂ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਜਾਣਕਾਰੀ ਦੇ ਮੁਤਾਬਕ, ਤਿੰਨੇ ਨੌਜਵਾਨ ਲੋਰਪੁਰ ਦੇ ਹੀ ਰਹਿਣ ਵਾਲੇ ਸੀ। ਘਟਨਾ ਸ਼ੁਕਰਵਾਰ ਦੀ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਤਿੰਨਾਂ ਮ੍ਰਿਤਕਾਂ ਦੇ ਘਰ ਵਿਚ ਦੁਖ ਦਾ ਮਾਹੌਲ ਬਣਿਆ ਹੋਇਆ ਹੈ।

Truck & Motorcycle AccidentTruck & Motorcycle Accidentਸੂਚਨਾ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚੀ ਅਤੇ ਤਿੰਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜਿਆ। ਮੌਤ ਦੀ ਖ਼ਬਰ ਮਿਲਦੇ ਹੀ ਮ੍ਰਿਤਕ ਦੇ ਪਰਿਵਾਰ ਵਿਚ ਹਫੜਾ-ਦਫ਼ੜੀ ਮਚ ਗਈ। ਫਿਲਹਾਲ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਘਟਨਾ ਦੁਲਹਨਪੁਰ ਥਾਣੇ ਦੇ ਜਲਾਲਬਾਦ ਗੋਲ ਚੱਕਰ ਦੇ ਕੋਲ ਦੀ ਹੈ। ਜਿਥੇ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ ਦਿੱਤੀ। ਇਸ ਹਾਦਸੇ ਵਿਚ ਮੋਟਰਸਾਈਕਲ ‘ਤੇ ਸਵਾਰ ਤਿੰਨਾਂ ਲੋਕਾਂ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ।

AccidentAccident ​ਪੁਲਿਸ ਨੇ ਦੱਸਿਆ ਕਿ ਤਿੰਨੇ ਨੌਜਵਾਨ ਇਕ ਹੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸੈਦਪੁਰ ਕੋਤਵਾਲੀ ਦੇ ਹਰਤਾਰਾ ਤੋਂ ਤ੍ਰਯਦਸ਼ਾਹ ਸੰਸਕਾਰ ਪ੍ਰੋਗਰਾਮ ਤੋਂ ਭੋਜਨ ਬਣਾ ਕੇ ਵਾਪਸ ਆ ਰਹੇ ਸੀ। ਘਟਨਾ ਤੋਂ ਬਾਅਦ ਟਰੱਕ ਚਾਲਕ ਮੌਕੇ ‘ਤੇ ਫਰਾਰ ਹੋ ਗਿਆ। ਤਿੰਨਾਂ ਮ੍ਰਿਤਕਾਂ ਦੀ ਪਹਿਚਾਣ ਹੋ ਗਈ ਹੈ। ਪੁਲਿਸ ਦੇ ਮੁਤਾਬਕ ਅਰਵਿੰਦ ਖਰਵਾਰ, ਕ੍ਰਿਸ਼ਨਾ ਅਤੇ ਮਨੋਜ ਗੁਪਤਾ ਇਕ ਹੀ ਪਿੰਡ ਦੇ ਰਹਿਣ ਵਾਲੇ ਸੀ। ਘਟਨਾ ਤੋਂ ਬਾਅਦ ਪੂਰੇ ਪਿੰਡ ‘ਚ ਦੁਖ ਤੇ ਉਦਾਸੀ ਦਾ ਮਾਹੌਲ ਬਣਿਆ ਹੋਇਆ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement