ਕੇਰਲ 'ਚ ਵਾਪਰਿਆ ਦਰਦਨਾਕ ਹਾਦਸਾ, 2 ਬੱਸਾਂ ਦੀ ਟੱਕਰ 'ਚ 9 ਦੀ ਮੌਤ
Published : Oct 6, 2022, 9:14 am IST
Updated : Oct 6, 2022, 9:26 am IST
SHARE ARTICLE
photo
photo

38 ਲੋਕਾਂ ਦੀ ਜ਼ਖਮੀ

 

ਤਿਰੂਵਨੰਤਪੁਰਮ: ਕੇਰਲ ਵਿੱਚ ਦੋ ਬੱਸਾਂ ਦੀ ਟੱਕਰ ਕਾਰਨ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਕੇਰਲ ਦੇ ਪਲੱਕੜ ਜ਼ਿਲੇ ਦੇ ਵਡੱਕਨਚੇਰੀ ਵਿਖੇ ਇੱਕ ਸੈਲਾਨੀ ਬੱਸ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਕੇਐਸਆਰਟੀਸੀ) ਦੀ ਬੱਸ ਨਾਲ ਟਕਰਾ ਗਈ, ਜਿਸ ਵਿੱਚ 9 ਲੋਕਾਂ ਦੀ ਮੌਤ ਹੋ ਗਈ ਅਤੇ 38 ਜ਼ਖਮੀ ਹੋ ਗਏ। ਰਾਜ ਮੰਤਰੀ ਐਮਬੀ ਰਾਜੇਸ਼ ਨੇ ਇਹ ਜਾਣਕਾਰੀ ਦਿੱਤੀ।

ਇਸ ਤੋਂ ਪਹਿਲਾਂ ਗੁਜਰਾਤ ਦੇ ਵਡੋਦਰਾ ਸ਼ਹਿਰ 'ਚ ਮੰਗਲਵਾਰ ਨੂੰ ਰਾਸ਼ਟਰੀ ਰਾਜਮਾਰਗ 'ਤੇ ਇਕ ਕੰਟੇਨਰ ਟਰੱਕ ਨੇ ਇਕ ਥ੍ਰੀ-ਵ੍ਹੀਲਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਥ੍ਰੀ-ਵ੍ਹੀਲਰ 'ਚ ਕਰੀਬ 10 ਲੋਕ ਸਵਾਰ ਸਨ। ਅਧਿਕਾਰੀ ਨੇ ਦੱਸਿਆ ਸੀ ਕਿ ਕੰਟੇਨਰ ਟਰੱਕ ਇਕ ਕਾਰ ਨਾਲ ਟਕਰਾਉਣ ਤੋਂ ਬਾਅਦ ਆਪਣਾ ਸੰਤੁਲਨ ਗੁਆ ਬੈਠਾ ਅਤੇ ਡਿਵਾਈਡਰ ਤੋੜ ਕੇ ਸੜਕ ਦੇ ਦੂਜੇ ਪਾਸੇ ਜਾ ਕੇ ਇਕ 'ਚੱਕਰ' (ਥ੍ਰੀ-ਵ੍ਹੀਲਰ) ਨਾਲ ਟਕਰਾ ਗਿਆ।
 

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement