ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ
Published : Oct 6, 2022, 5:02 pm IST
Updated : Oct 6, 2022, 5:03 pm IST
SHARE ARTICLE
Arrested for threatening Mukesh Ambani's family
Arrested for threatening Mukesh Ambani's family

ਪੁਲਿਸ ਇਸ ਪੂਰੇ ਮਾਮਲੇ ’ਚ ਰਾਕੇਸ਼ ਤੋਂ ਪੁੱਛਗਿੱਛ ਕਰੇਗੀ।

 

ਮੁੰਬਈ: ਮਸ਼ਹੂਰ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇਸ ਮਾਮਲੇ ਚ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਮੁੰਬਈ ਵਿਚ ਸਰ ਐੱਚ ਐੱਨ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਅਤੇ ਰਿਸਰਚ ਸੈਂਟਰ ’ਚ ਇਕ ਅਣਜਾਣ ਨੰਬਰ ਤੋਂ ਬੁੱਧਵਾਰ ਨੂੰ ਧਮਕੀ ਭਰਿਆ ਫੋਨ ਆਇਆ ਸੀ, ਕਾਲਰ ਨੇ ਇਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਤੋਂ ਇਲਾਵਾਂ ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਚੇਅਰਮੈਨ ਤੇ ਐੱਮ ਡੀ ਮੁਕੇਸ਼ ਅੰਬਾਨੀ ਤੇ ਉਨ੍ਹਾਂ ਦੀ ਪਤਨੀ ਨੀਤਾ ਅੰਬਾਨੀ ਤੇ ਦੋਨੋਂ ਪੁੱਤਰਾਂ ਆਕਾਸ਼ ਤੇ ਅਨੰਤ ਅੰਬਾਨੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ। ਇਸ ਮਾਮਲੇ ਵਿਚ ਮੁੰਬਈ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ

ਜਾਣਕਾਰੀ ਅਨੁਸਾਰ ਮੁੰਬਈ ਪੁਲਿਸ ਨੇ ਦਰਭੰਗਾ ਦੇ ਪਿੰਡ ਬ੍ਰਹਮਪੁਰਾ ’ਚ ਰੇਡ ਕੀਤੀ ਤੇ ਧਮਕੀ ਦੇਣ ਦੇ ਆਰੋਪ ਵਿਚ ਬ੍ਰਹਮਪੁਰ ਨਿਵਾਸੀ ਰਾਕੇਸ਼ ਕੁਮਾਰ ਮਿਸ਼ਰਾ ਨੂੰ ਗ੍ਰਿਫ਼ਤਾਰ ਕਰ ਲਿਆ। ਐੱਸਐੱਸਪੀ ਅਵਕਾਸ਼ ਕੁਮਾਰ ਨੇ ਪੂਰੇ ਘਟਨਾ ਦੀ ਪੁਸ਼ਟੀ ਕਰਦੇ ਹੋਇਆ ਦੱਸਿਆ ਕਿ ਮੁੰਬਈ ਪੁਲਿਸ ਰਾਕੇਸ਼ ਕੁਮਾਰ ਮਿਸ਼ਰਾ ਨੂੰ ਆਪਣੇ ਨਾਲ ਲੈ ਕੇ ਗਈ ਹੈ। ਪੁਲਿਸ ਇਸ ਪੂਰੇ ਮਾਮਲੇ ’ਚ ਰਾਕੇਸ਼ ਤੋਂ ਪੁੱਛਗਿੱਛ ਕਰੇਗੀ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement