SC ਦਾ ਵੱਡਾ ਹੁਕਮ: ਪਰਾਲੀ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਦੇਣ 100 ਰੁਪਏ ਪ੍ਰਤੀ ਕੁਇੰਟਲ ਪ੍ਰੋਤਸਾਹਨ
Published : Nov 6, 2019, 7:37 pm IST
Updated : Nov 6, 2019, 7:37 pm IST
SHARE ARTICLE
Supreme Court
Supreme Court

ਪੰਜਾਬ ਦੇ ਮੁੱਖ ਸਕੱਤਰ ਨੂੰ ਕੋਰਟ ਨੇ ਪਾਈ ਝਾੜ

ਨਵੀਂ ਦਿੱਲੀ : ਪਰਾਲੀ ਜਲਾਉਣ ਕਰਕੇ ਦਿੱਲੀ ਐਨਸੀਆਰ ਵਿਚ ਬਣੇ ਦੱਮ ਘਟਾਉਣ ਵਾਲੇ ਮਾਹੌਲ ਤੋਂ ਰਾਹਤ ਦਵਾਉਣ ਲਈ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਵੱਡਾ ਹੁਕਮ ਦਿੱਤਾ ਹੈ। ਅਦਾਲਤ ਨੇ ਪੰਜਾਬ,ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਉਤਸ਼ਾਹ ਰਾਸ਼ੀ ਦੇਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਇਸਦੇ ਲਈ ਸੂਬਾ ਸਰਕਾਰਾਂ ਨੂੰ ਹੁਕਮ ਦਿੱਤੇ ਹਨ। ਨਾਲ ਹੀ ਅਦਾਲਤ ਨੇ ਇਹ ਵੀ ਸਾਫ ਕੀਤਾ ਹੈ ਕਿ ਸੂਬਾ ਸਰਕਾਰ ਫੰਡ ਦੀ ਕਮੀ ਦਾ ਬਹਾਨਾ ਬਣਾ ਕੇ ਬੱਚ ਨਹੀਂ ਸਕਦੀਆਂ।

CourtCourt

ਜਸਟਿਸ ਅਰੁਣ ਮਿਸ਼ਰਾ ਅਤੇ ਜਸਟਿਸ ਦੀਪਕ ਗੁਪਤਾ ਦੀ ਬੈਂਚ ਨੇ ਸੁਣਵਾਈ ਕਰਦੇ ਹੋਏ ਸਰਕਾਰਾਂ ਨੂੰ ਕੜੀ ਫਟਕਾਰ ਲਗਾਈ। ਕੋਰਟ ਨੇ ਪੁੱਛਿਆ ਕਿ ਤੁਹਾਨੂੰ ਲੋਕਾਂ ਨੂੰ ਪ੍ਰਦੂਸ਼ਣ ਦੇ ਨਾਲ ਮਰਨ ਲਈ ਛੱਡ ਦੇਣਗੇ। ਕੀ ਤੁਸੀ ਇਸ ਦੇਸ਼ ਨੂੰ ਸੋ ਸਾਲ ਪਿੱਛੇ ਲੈ ਜਾ ਰਹੇ ਹਨ। ਅਧਿਕਾਰੀਆਂ ਉੱਤੇ ਨਰਾਜ਼ਗੀ ਪ੍ਰਗਟਾਉਦਿਆਂ ਸੁਪਰੀਮ ਕੋਰਟ ਨੇ ਉਨ੍ਹਾਂ 'ਤੇ ਤੁਰੰਤ ਕਾਰਵਾਈ ਕਰਨ ਦੀ ਚੇਤਾਵਨੀ ਦੇ ਦਿੱਤੀ। ਅਦਾਲਤ ਨੇ ਪੰਜਾਬ ਸਰਕਾਰ ਨੂੰ ਆਪਣੀ ਡਿਊਟੀ ਨਾ ਨਿਭਾਉਣ 'ਤੇ ਵੀ ਸਖ਼ਤ ਝਿੜਕ ਲਗਾਈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਤੁਸੀ ਆਪਣੀ ਜਿਮੇਵਾਰੀ ਨਿਭਾਉਣ ਵਿਚ ਪੂਰੀ ਤਰ੍ਹਾਂ ਫੇਲ੍ਹ ਹੋਏ ਹਨ। ਜਸਟਿਸ ਮਿਸ਼ਰਾ ਨੇ ਹੁਕਮ ਦਿੰਦੇ ਹੋਏ ਕਿਹਾ ਕਿ ਇਹ ਪੱਕਾ ਕੀਤਾ ਜਾਵੇ ਕਿ ਕੋਈ ਹੁਣ ਪਰਾਲੀ ਨਾ ਜਲਾਵੇ।ਪਰਾਲੀ ਪਰਾਲੀ

ਪੰਜਾਬ ਦੇ ਮੁੱਖ ਸਕੱਤਰ 'ਤੇ ਤਾਂ ਜਸਟਿਸ ਮਿਸ਼ਰਾ ਇਸ ਤਰ੍ਹਾਂ ਭੜਕੇ ਕਿ ਉਨ੍ਹਾਂ ਨੂੰ ਮੁਅੱਤਲ ਕਰਨ ਦੀ ਚੇਤਾਵਨੀ ਦੇ ਦਿੱਤੀ। ਜਸਟਿਸ ਮਿਸ਼ਰਾ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਇਸ ਸਾਲ ਵੀ ਪਰਾਲੀ ਜਲਾਈ ਜਾ ਰਹੀ ਹੈ। ਆਖਰ ਸਰਕਾਰ ਨੇ ਇਸ ਸਬੰਧ ਵਿੱਚ ਤਿਆਰੀ ਕਿਉ ਨਹੀਂ ਕੀਤੀ ਅਤੇ ਮਸ਼ੀਨਾ ਉਪੱਲਬਧ ਕਿਉ ਨਹੀਂ ਕਰਵਾਈਆਂ। ਉਨ੍ਹਾਂ ਕਿਹਾ ਕਿ ਇਵੇਂ ਲੱਗਦਾ ਹੈ ਕਿ ਪੂਰੇ ਸਾਲ ਵਿਚ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ। ਅਦਾਲਤ ਨੇ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਤੁਸੀ ਮਹਿੰਗੇ ਟਾਵਰਾਂ ਵਿਚ ਬੈਠਦੇ ਹੋ ਅਤੇ ਰਾਜ ਕਰਦੇ ਹੋ। ਤੁਹਾਨੂੰ ਕੋਈ ਚਿੰਤਾ ਨਹੀਂ ਹੈ ਅਤੇ ਤੁਸੀ ਲੋਕਾਂ ਨੂੰ ਮਰਨ ਲਈ ਛੱਡ ਦਿੱਤਾ ਹੈ। ਦੱਸ ਦਈਏ ਕਿ ਪਰਾਲੀ ਜਲਾਉਣ ਕਰਕੇ ਦਿੱਲੀ ਵਿਚ ਇਨ੍ਹਾਂ ਪ੍ਰਦੂਸ਼ਣ ਵੱਧ ਗਿਆ ਹੈ ਕਿ ਲੋਕਾਂ ਨੂੰ ਸਾਂਹ ਲੈਣਾ ਵੀ ਮੁਸ਼ਕਿਲ ਹੋ ਗਿਆ ਹੈ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement