ਸਰਹੱਦੀ ਰੇਖਾ ਕੋਲ ਹਾਲਾਤ ਅਜੇ ਵੀ ਤਣਾਅਪੂਰਨ : ਬਿਪਿਨ ਰਾਵਤ
Published : Nov 6, 2020, 10:54 pm IST
Updated : Nov 6, 2020, 10:54 pm IST
SHARE ARTICLE
image
image

ਕਿਹਾ, ਅਸਲ ਕੰਟਰੋਲ ਰੇਖਾ 'ਤੇ ਕੋਈ ਵੀ ਤਬਦੀਲੀ ਮਨਜ਼ੂਰ ਨਹੀਂ ਕੀਤੀ ਜਾਵੇਗੀ

ਨਵੀਂ ਦਿੱਲੀ, 6 ਨਵੰਬਰ: ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤ ਨੇ ਸ਼ੁਕਰਵਾਰ ਨੂੰ ਕਿਹਾ ਕਿ ਪੂਰਬੀ ਲੱਦਾਖ 'ਚ ਅਸਲ ਕੰਟਰੋਲ ਰੇਖਾ (ਐੱਲ.ਏ.ਸੀ.) ਕੋਲ ਹਾਲਾਤ ਅਜੇ ਵੀ ਤਣਾਅਪੂਰਨ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (ਪੀ.ਐੱਲ.ਏ.) ਲੱਦਾਖ 'ਚ ਅਪਣੀ ਗੁਸਤਾਖ਼ੀ ਨੂੰ ਲੈ ਕੇ ਭਾਰਤੀ ਫੋਰਸਾਂ ਦੀ ਮਜ਼ਬੂਤ ਪ੍ਰਤੀਕਿਰਿਆ ਕਾਰਨ ਅਣਚਾਹੇ ਨਤੀਜਿਆਂ ਦਾ ਸਾਹਮਣਾ ਕਰ ਰਹੀ ਹੈ। ਰਾਵਤ ਨੇ ਕਿਹਾ ਕਿ ਸਾਡਾ ਰੁਖ਼ ਸਪੱਸ਼ਟ ਹੈ ਕਿ ਅਸੀਂ ਐੱਲ.ਏ.ਸੀ. 'ਤੇ ਕੋਈ ਤਬਦੀਲੀ ਸਵੀਕਾਰ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਪੂਰਬੀ ਲੱਦਾਖ 'ਚ ਐੱਲ.ਏ.ਸੀ. 'ਤੇ ਹਾਲਾਤ ਹੁਣ ਵੀ ਤਣਾਅਪੂਰਨ ਬਣੇ ਹੋਏ ਹਨ। ਰਾਵਤ ਨੇ ਕਿਹਾ ਕਿ ਸਰਹੱਦ 'ਤੇ ਝੜਪਾਂ ਅਤੇ ਬਿਨਾਂ ਉਕਸਾਵੇ ਦੇ ਫ਼ੌਜ ਕਾਰਵਾਈ ਦੇ ਵੱਡੇ ਸੰਘਰਸ਼ 'ਚ ਤਬਦੀਲ ਹੋਣ ਦੇ ਖ਼ਦਸ਼ੇ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

imageimage


ਦੱਸਣਯੋਗ ਹੈ ਕਿ ਪੂਰਬੀ ਲੱਦਾਖ 'ਚ ਕੜਾਕੇ ਦੀ ਠੰਢ 'ਚ ਭਾਰਤ ਦੇ ਲਗਭਗ 50,000 ਫ਼ੌਜੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪਰਬਤੀ ਉੱਚਾਈਆਂ 'ਤੇ ਤਾਇਨਾਤ ਹਨ। 6 ਮਹੀਨਿਆਂ ਤੋਂ ਚੱਲ ਰਹੇ ਇਸ ਤਣਾਅ ਨੂੰ ਲੈ ਕੇ ਦੋਹਾਂ ਦੇਸ਼ਾਂ ਦਰਮਿਆਨ ਪਹਿਲਾਂ ਹੋਈ ਕਈ ਦੌਰ ਦੀ ਗੱਲਬਾਤ ਦਾ ਹੁਣ ਤਕ ਕੋਈ ਠੋਸ ਨਤੀਜਾ ਨਹੀਂ ਨਿਕਲਿਆ ਹੈ। ਅਧਿਕਾਰੀਆਂ ਅਨੁਸਾਰ ਚੀਨੀ ਫ਼ੌਜ ਨੇ ਵੀ ਲਗਭਗ 50,000 ਫ਼ੌਜੀ ਤਾਇਨਾਤ ਕਰ ਰੱਖੇ ਹਨ। ਭਾਰਤ ਕਹਿੰਦਾ ਰਿਹਾ ਹੈ ਕਿ ਫ਼ੌਜੀਆਂ ਨੂੰ ਹਟਾਉਣ ਅਤੇ ਤਣਾਅ ਘੱਟ ਕਰਨ ਦੀ ਜ਼ਿੰਮੇਵਾਰੀ ਚੀਨ ਦੀ ਹੈ। ਰਾਵਤ ਨੇ ਨਾਲ ਹੀ ਕਿਹਾ ਕਿ ਜੰਮੂ-ਕਸ਼ਮੀਰ 'ਚ ਪਾਕਿਸਤਾਨ ਦੇ ਲਗਾਤਾਰ ਯੁੱਧ ਅਤੇ ਭਾਰਤ ਵਿਰੁਧ ਬਿਆਨਬਾਜ਼ੀ ਕਾਰਨ ਭਾਰਤ ਅਤੇ ਪਾਕਿਸਤਾਨ ਦੇ ਸਬੰਧ ਹੋਰ ਵੀ ਖ਼ਰਾਬ ਹੋ ਗਏ ਹਨ। (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement