ਅਹਿਮਦਨਗਰ ਸਿਵਲ ਹਸਪਤਾਲ ਦੇ ICU ‘ਚ ਭਿਆਨਕ ਲੱਗੀ ਅੱਗ, ਜ਼ਿੰਦਾ ਸੜੇ 10 ਮਰੀਜ਼
Published : Nov 6, 2021, 2:35 pm IST
Updated : Nov 6, 2021, 2:35 pm IST
SHARE ARTICLE
A fire broke out in the ICU of Ahmednagar Civil Hospital
A fire broke out in the ICU of Ahmednagar Civil Hospital

7 ਮਰੀਜ਼ ਬੁਰੀ ਤਰ੍ਹਾਂ ਝੁਲਸੇ

 

ਅਹਿਮਦਨਗਰ: ਮਹਾਰਾਸ਼ਟਰ ਦੇ ਅਹਿਮਦਨਗਰ ਤੋਂ ਇੱਕ ਵੱਡੀ ਖਬਰ ਆ ਰਹੀ ਹੈ। ਜਿਥੇ ਮਹਾਰਾਸ਼ਟਰ ਦੇ ਅਹਿਮਦਨਗਰ ਦੇ ਜ਼ਿਲ੍ਹਾ ਹਸਪਤਾਲ ਵਿੱਚ ਅੱਗ ਲੱਗ ਗਈ ਹੈ, ਜਿਸ ਵਿੱਚ 10 ਮਰੀਜ਼ਾਂ ਦੀ ਮੌਤ ਹੋ ਗਈ ਹੈ। ਅੱਗ ਹਸਪਤਾਲ ਦੇ ਆਈਸੀਯੂ ਵਿੱਚ ਲੱਗੀ, ਜਿਸ ਵਿੱਚ 17 ਮਰੀਜ਼ ਭਰਤੀ ਸਨ। ਕਈ ਮਰੀਜ਼ਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਅਹਿਮਦਨਗਰ ਦੇ ਡੀਐਮ ਰਾਜੇਂਦਰ ਭੋਸਲੇ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਅੱਗ ਲੱਗ ਗਈ। 10 ਲੋਕਾਂ ਦੀ ਮੌਤ ਹੋ ਗਈ। ਆਈਸੀਯੂ ਵਾਰਡ ਵਿੱਚ 17 ਮਰੀਜ਼ ਦਾਖਲ ਸਨ। ਪੋਸਟਮਾਰਟਮ ਤੋਂ ਬਾਅਦ ਹੀ ਪਤਾ ਚੱਲ ਸਕੇਗਾ ਕਿ ਉਹਨਾਂ ਦੀ ਮੌਤ ਦਮ ਘੁੱਟਣ ਨਾਲ ਹੋਈ ਹੈ ਜਾਂ ਨਹੀਂ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

photophoto

 

ਦੱਸ ਦਈਏ ਕਿ ਸਿਵਲ ਹਸਪਤਾਲ 'ਚ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਮਰੀਜ਼ਾਂ ਨੂੰ ਦੂਜੀ ਜਗ੍ਹਾ ਸਿਫਟ ਕਰ ਦਿੱਤਾ ਗਿਆ।

 

FIREFIRE

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਘਟਨਾ ਤੇ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਮਹਾਰਾਸ਼ਟਰ ਦੇ ਅਹਿਮਦਨਗਰ ਦੇ ਸਿਵਲ ਹਸਪਤਾਲ ਵਿੱਚ ਵਾਪਰੀ ਘਟਨਾ ਦਿਲ ਦਹਿਲਾਉਣ ਦੇਣ ਵਾਲੀ ਸੀ। ਦੁੱਖ ਦੀ ਇਸ ਘੜੀ ਵਿੱਚ ਮੇਰੀ ਹਮਦਰਦੀ ਦੁਖੀ ਪਰਿਵਾਰਾਂ ਦੇ ਨਾਲ  ਅਤੇ ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement