ਦਿੱਲੀ 'ਚ ਗਰੀਬਾਂ ਨੂੰ ਮਿਲਦਾ ਰਹੇਗਾ ਮੁਫ਼ਤ ਰਾਸ਼ਨ, ਕੇਜਰੀਵਾਲ ਸਰਕਾਰ ਨੇ ਕੀਤਾ ਐਲਾਨ
Published : Nov 6, 2021, 3:22 pm IST
Updated : Nov 6, 2021, 3:22 pm IST
SHARE ARTICLE
Arvind Kejriwal
Arvind Kejriwal

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਨੇ ਮੁਫ਼ਤ ਰਾਸ਼ਨ ਦੇਣ ਦੀ ਸਰਕਾਰੀ ਯੋਜਨਾ ਨੂੰ ਮਈ 2022 ਤੱਕ ਛੇ ਮਹੀਨੇ ਲਈ ਵਧਾ ਦਿੱਤਾ ਹੈ।

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਨੇ ਮੁਫ਼ਤ ਰਾਸ਼ਨ ਦੇਣ ਦੀ ਸਰਕਾਰੀ ਯੋਜਨਾ ਨੂੰ ਮਈ 2022 ਤੱਕ ਛੇ ਮਹੀਨੇ ਲਈ ਵਧਾ ਦਿੱਤਾ ਹੈ। ਉਹਨਾਂ ਨੇ ਇਸ ਦੀ ਜਾਣਕਾਰੀ ਟਵੀਟ ਜ਼ਰੀਏ ਸਾਂਝੀ ਕੀਤੀ।

Arvind KejriwalArvind Kejriwal

ਹੋਰ ਪੜ੍ਹੋ: "ਵੱਡਾ ਬਾਦਲ PM ਨਾਲ ਗੱਲ ਕਿਉਂ ਨਹੀਂ ਕਰਦਾ ਕਿ ਸ਼ਿਲੌਂਗ 'ਚ ਸਿੱਖਾਂ ਨਾਲ ਧੱਕਾ ਕਿਉਂ ਹੋ ਰਿਹਾ"

ਅਰਵਿੰਦ ਕੇਜਰੀਵਾਲ ਨੇ ਕਿਹਾ, "ਮਹਿੰਗਾਈ ਬਹੁਤ ਜ਼ਿਆਦਾ ਹੋ ਗਈ ਹੈ। ਆਮ ਆਦਮੀ ਨੂੰ ਦੋ ਵਕਤ ਦੀ ਰੋਟੀ ਵੀ ਔਖੀ ਹੋ ਰਹੀ ਹੈ। ਕੋਰੋਨਾ ਕਾਰਨ ਕਈ ਲੋਕ ਬੇਰੁਜ਼ਗਾਰ ਹੋ ਗਏ ਹਨ। ਪ੍ਰਧਾਨ ਮੰਤਰੀ ਜੀ, ਕਿਰਪਾ ਕਰਕੇ ਇਸ ਸਕੀਮ ਨੂੰ ਛੇ ਮਹੀਨੇ ਹੋਰ ਵਧਾ ਦਿਓ। ਦਿੱਲੀ ਸਰਕਾਰ ਆਪਣੀ ਮੁਫਤ ਰਾਸ਼ਨ ਯੋਜਨਾ ਨੂੰ ਛੇ ਮਹੀਨਿਆਂ ਲਈ ਵਧਾ ਰਹੀ ਹੈ।"

TweetTweet

ਹੋਰ ਪੜ੍ਹੋ: ਬਿਹਾਰ : ਸਪਿਰਟ ਤੋਂ ਤਿਆਰ ਹੋਈ ਸੀ ਜ਼ਹਿਰੀਲੀ ਸ਼ਰਾਬ,ਪ੍ਰਸ਼ਾਸਨ ਹੋਇਆ ਸਖ਼ਤ 

ਅਰਵਿੰਦ ਕੇਜਰੀਵਾਲ ਦਾ ਇਹ ਬਿਆਨ ਭਾਰਤ ਸਰਕਾਰ ਦੇ ਖੁਰਾਕ ਸਕੱਤਰ ਸੁਧਾਂਸ਼ੂ ਪਾਂਡੇ ਦੇ ਉਸ ਬਿਆਨ ਤੋਂ ਬਾਅਦ ਆਇਆ ਹੈ, ਜਿਸ ਵਿਚ ਕਿਹਾ ਗਿਆ ਸੀ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੇ ਤਹਿਤ ਦਿੱਤੇ ਜਾ ਰਹੇ ਮੁਫਤ ਰਾਸ਼ਨ ਪ੍ਰੋਗਰਾਮ ਨੂੰ 30 ਨਵੰਬਰ ਤੋਂ ਬਾਅਦ ਵਧਾਉਣ ਦਾ ਫਿਲਹਾਲ ਕੋਈ ਪ੍ਰਸਤਾਵ ਨਹੀਂ ਹੈ। ਸਮਾਚਾਰ ਏਜੰਸੀ ਅਨੁਸਾਰ, ਦਿੱਲੀ ਸਰਕਾਰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਤੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੇ ਤਹਿਤ ਲਾਭਪਾਤਰੀਆਂ ਨੂੰ ਮੁਫਤ ਰਾਸ਼ਨ ਵੰਡਦੀ ਹੈ।

Arvind KejriwalArvind Kejriwal

ਹੋਰ ਪੜ੍ਹੋ: ਅਹਿਮਦਨਗਰ ਸਿਵਲ ਹਸਪਤਾਲ ਦੇ ICU ‘ਚ ਭਿਆਨਕ ਲੱਗੀ ਅੱਗ, ਜ਼ਿੰਦਾ ਸੜੇ 10 ਮਰੀਜ਼

ਕੋਰੋਨਾ ਮਹਾਮਾਰੀ ਕਾਰਨ ਗਰੀਬ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਪਿਛਲੇ ਸਾਲ ਮਾਰਚ ਮਹੀਨੇ 'ਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਸ਼ੁਰੂ ਕੀਤੀ ਸੀ। ਸ਼ੁਰੂਆਤ ਵਿਚ ਇਹ ਸਕੀਮ ਅਪਰੈਲ ਤੋਂ ਜੂਨ ਮਹੀਨੇ ਤੱਕ ਸੀ ਪਰ ਬਾਅਦ ਵਿਚ ਇਸ ਨੂੰ ਵਧਾ ਕੇ 30 ਨਵੰਬਰ ਕਰ ਦਿੱਤਾ ਗਿਆ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement