Govt. will help prisoners: ਜੁਰਮਾਨਾ ਭਰਨ ਤੋਂ ਅਸਮਰੱਥ ਕੈਦੀਆਂ ਦੀ ਹੋਵੇਗੀ ਰਿਹਾਈ
Published : Nov 6, 2023, 11:14 am IST
Updated : Nov 6, 2023, 11:14 am IST
SHARE ARTICLE
Govt. will help prisoners to pay for bail
Govt. will help prisoners to pay for bail

ਜ਼ਮਾਨਤ ਲਈ ਕੇਂਦਰ ਸਰਕਾਰ ਮੁਹੱਈਆ ਕਰਵਾਏਗੀ ਰਾਸ਼ੀ

Govt. will help prisoners: ਹੁਣ ਜੁਰਮਾਨਾ ਅਦਾ ਨਾ ਕਰ ਸਕਣ ਵਾਲੇ ਕੈਦੀਆਂ ਨੂੰ ਸਲਾਖਾਂ ਪਿੱਛੇ ਦਿਨ ਨਹੀਂ ਕੱਟਣੇ ਪੈਣਗੇ। ਅਜਿਹੇ ਕੈਦੀ ਜਲਦੀ ਹੀ ਜੇਲਾਂ ਵਿਚੋਂ ਬਾਹਰ ਆ ਜਾਣਗੇ। ਕੇਂਦਰ ਸਰਕਾਰ ਇਨ੍ਹਾਂ ਕੈਦੀਆਂ ਦੀ ਰਿਹਾਈ ਵਿਚ ਮਦਦਗਾਰ ਹੋਵੇਗੀ। ਕੇਂਦਰ ਸਰਕਾਰ ਨੇ ਅਜਿਹੇ ਲੋੜਵੰਦ ਕੈਦੀਆਂ ਲਈ ਇਕ ਸਕੀਮ ਬਣਾਈ ਹੈ, ਇਸੇ ਸਕੀਮ ਤਹਿਤ ਜ਼ਮਾਨਤ ਲਈ ਫੰਡ ਜਾਰੀ ਕੀਤੇ ਜਾਣਗੇ। ਇਸ ਦੇ ਲਈ ਕੇਂਦਰ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ। ਨਾਲ ਹੀ ਇਸ ਸਬੰਧੀ ਦਿਸ਼ਾ-ਨਿਰਦੇਸ਼ਾਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ਦੇ ਆਦੇਸ਼ ਦਿਤੇ ਗਏ ਹਨ।

ਇਸ ਸਮੇਂ ਸੂਬੇ ਵਿਚ 26 ਜੇਲਾਂ ਹਨ। ਇਨ੍ਹਾਂ ਵਿਚ ਕੇਂਦਰੀ, ਜ਼ਿਲ੍ਹਾ ਅਤੇ ਵਿਸ਼ੇਸ਼ ਮਹਿਲਾ ਜੇਲਾਂ ਸ਼ਾਮਲ ਹਨ। ਇਨ੍ਹਾਂ ਵਿਚ 30 ਹਜ਼ਾਰ ਤੋਂ ਵੱਧ ਕੈਦੀ ਬੰਦ ਹਨ। ਸੂਤਰਾਂ ਅਨੁਸਾਰ ਕਈ ਅਜਿਹੇ ਕੈਦੀ ਹਨ ਜੋ ਲਗਾਏ ਗਏ ਜੁਰਮਾਨੇ ਦੀ ਅਦਾਇਗੀ ਕਰਨ ਤੋਂ ਅਸਮਰੱਥ ਹਨ। ਅਜਿਹੇ 'ਚ ਉਹ ਜੇਲਾਂ 'ਚੋਂ ਬਾਹਰ ਨਹੀਂ ਆ ਪਾ ਰਹੇ ਹਨ, ਜਦਕਿ ਅਜਿਹਾ ਨਾ ਹੋਣ ਕਾਰਨ ਉਨ੍ਹਾਂ ਦੇ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ।

ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਕੈਦੀਆਂ ਦੀ ਰਿਹਾਈ ਲਈ ਦਿਤੀ ਜਾਣ ਵਾਲੀ ਵਿੱਤੀ ਸਹਾਇਤਾ ਲਈ ਦਿਸ਼ਾ-ਨਿਰਦੇਸ਼ ਬਣਾਏ ਹਨ। ਇਸ ਅਨੁਸਾਰ ਹੁਣ ਜ਼ਿਲ੍ਹਾ ਪੱਧਰ ’ਤੇ ਕਮੇਟੀ ਦਾ ਗਠਨ ਕੀਤਾ ਜਾਵੇਗਾ। ਜੋ ਇਨ੍ਹਾਂ ਕੈਦੀਆਂ ਦੇ ਸਾਰੇ ਕੇਸਾਂ ਦਾ ਮੁਲਾਂਕਣ ਕਰੇਗਾ। ਇਸ ਤੋਂ ਬਾਅਦ ਡੀਸੀ ਦੇ ਹੁਕਮਾਂ 'ਤੇ ਜੁਰਮਾਨੇ ਦੀ ਅਦਾਇਗੀ ਲਈ ਜੋ ਰਕਮ ਕਢਵਾਈ ਜਾਵੇਗੀ, ਉਹ ਵਾਪਸ ਲੈ ਲਈ ਜਾਵੇਗੀ।

ਕੇਂਦਰ ਸਰਕਾਰ ਨੇ ਅਪਣੇ ਪੱਤਰ ਵਿਚ ਲਿਖਿਆ ਹੈ ਕਿ ਉਮੀਦ ਹੈ ਕਿ ਇਸ ਦਿਸ਼ਾ ਵਿਚ ਜਲਦੀ ਹੀ ਕਾਰਵਾਈ ਸ਼ੁਰੂ ਹੋ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨਾਲ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਕੇਂਦਰ ਸਰਕਾਰ ਨੇ ਬਜਟ ਵਿਚ ਇਸ ਦੇ ਲਈ ਪ੍ਰਬੰਧ ਕੀਤੇ ਸਨ। ਇਸ ਪਿੱਛੇ ਕੋਸ਼ਿਸ਼ ਹੈ ਕਿ ਲੋਕਾਂ ਨੂੰ ਜੇਲਾਂ ਵਿਚੋਂ ਬਾਹਰ ਕੱਢ ਕੇ ਮੁੱਖ ਧਾਰਾ ਨਾਲ ਜੋੜਿਆ ਜਾਵੇ।

ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਕੇਂਦਰ ਸਰਕਾਰ ਨੇ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਬਣੇ ਜੇਲ ਐਕਟ 1894 ਅਤੇ ਕੈਦੀ ਐਕਟ 1900 ਦੀ ਸਮੀਖਿਆ ਕੀਤੀ ਸੀ। ਇਸ ਤੋਂ ਬਾਅਦ ਮਾਡਲ ਜੇਲ ਐਕਟ 2023 ਨੂੰ ਲਾਗੂ ਕਰਨ ਲਈ ਜੇਲ ਪ੍ਰਸ਼ਾਸਨ ਨੂੰ ਭੇਜਿਆ ਗਿਆ ਹੈ। ਨਾਲ ਹੀ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਨੂੰ ਹੁਕਮ ਜਾਰੀ ਕਰ ਦਿਤੇ ਗਏ ਹਨ।

(For more news apart from Govt. will help prisoners to pay for bail, stay tuned to Rozana Spokesman)

Tags: prisoners

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement