Supreme Court: ਪੰਜਾਬ ’ਚ ਕੌਂਸਲ ਚੋਣਾਂ ਕਰਵਾਉਣ ਦੇ ਹੁਕਮ ਨੂੰ ਸਰਕਾਰ ਨੇ ਸੁਪਰੀਮ ਕੋਰਟ ਵਿਚ ਚੁਣੌਤੀ ਦਿਤੀ
Published : Nov 6, 2024, 9:07 am IST
Updated : Nov 6, 2024, 9:07 am IST
SHARE ARTICLE
The government challenged the order to hold council elections in Punjab in the Supreme Court
The government challenged the order to hold council elections in Punjab in the Supreme Court

Supreme Court: ਹਾਈ ਕੋਰਟ ਨੇ 49 ਕੌਂਸਲਾਂ ’ਚ 31 ਦਸੰਬਰ ਤਕ ਚੋਣਾਂ ਕਰਵਾਉਣ ਦਾ ਦਿਤਾ ਸੀ ਹੁਕਮ

 

Supreme Court: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਸੂਬੇ ਵਿਚ ਬਕਾਇਆ ਪਈਆਂ ਨਗਰ ਕੌਂਸਲ ਚੋਣਾਂ 31 ਦਸੰਬਰ ਤੱਕ ਕਰਵਾਉਣ ਦੇ ਦਿਤੇ ਹੁਕਮ ਨੂੰ ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇ ਦਿਤੀ ਹੈ। 

ਹਾਈ ਕੋਰਟ ਨੇ 31 ਦਸੰਬਰ ਤਕ ਚੋਣਾਂ ਕਰਵਾਉਣ ਦੀ ਹਦਾਇਤ ਦੇ ਨਾਲ ਹੀ ਕੌਂਸਲ ਚੋਣਾਂ ਕਰਵਾਉਣ ਦੀ ਮੰਗ ਕਰਦੀਆਂ ਪਟੀਸ਼ਨਾਂ ਦਾ ਨਿਬੇੜਾ ਕਰ ਦਿਤਾ ਸੀ ਪਰ ਇਨ੍ਹਾਂ ਚੋਣਾਂ ਸਬੰਧੀ ਸਮੇਂ ਸਿਰ ਚੋਣ ਪ੍ਰੋਗਰਾਮ ਜਾਰੀ ਨਾ ਕਰਨ ਕਾਰਨ ਪਟੀਸ਼ਨਰ ਬੇਅੰਤ ਕਿੰਨਾ ਨੇ ਵਕੀਲਾਂ ਅੰਗਰੇਜ ਸਿੰਘ ਤੇ ਬਾਸਮਥ ਕੁਮਾਰ ਰਾਹੀਂ ਉਲੰਘਣਾ ਪਟੀਸ਼ਨ ਦਾਖ਼ਲ ਕਰ ਦਿਤੀ ਸੀ, ਜਿਸ ਦੀ ਸੁਣਵਾਈ ਅੱਜ ਬੁਧਵਾਰ 6 ਨਵੰਬਰ ਨੂੰ ਹਾਈ ਕੋਰਟ ਵਿਚ ਹੋਣੀ ਹੈ ਤੇ ਦੂਜੇ ਪਾਸੇ ਇਸ ਸੁਣਵਾਈ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਮੁੱਖ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇ ਦਿਤੀ ਹੈ ਪਰ ਸੁਪਰੀਮ ਕੋਰਟ ਵਲੋਂ ਸਰਕਾਰ ਦੀ ਇਸ ਅਪੀਲ ਦੀ ਸੁਣਵਾਈ ਲਈ ਤਰੀਕ ਤੈਅ ਨਹੀਂ ਕੀਤੀ ਗਈ ਹੈ। 

ਜ਼ਿਕਰਯੋਗ ਹੈ ਕਿ ਕੌਂਸਲ ਚੋਣਾਂ ਕਰਵਾਉਣ ਦੀ ਮੰਗ ਕਰਦੀਆਂ ਪਟੀਸ਼ਨਾਂ ਦਾ ਨਿਬੇੜਾ ਕਰਨ ਤੋਂ ਪਹਿਲਾਂ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁਛਿਆ ਸੀ ਕਿ ਜਦੋਂ ਸੁਪਰੀਮ ਕੋਰਟ ਨੇ ਵਾਰਡਬੰਦੀ ਸਬੰਧੀ ਕੇਸ ਵਿਚ ਚੋਣਾਂ ਕਰਵਾਉਣ ’ਤੇ ਰੋਕ ਨਹੀਂ ਲਗਾਈ ਤਾਂ ਸਰਕਾਰ  ਨਗਰ ਕੌਂਸਲ ਚੋਣਾਂ ਕਿਉਂ ਨਹੀਂ ਕਰਵਾ ਰਹੀ।  


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement