ਪੰਜਾਬ ਦੇ ਕਾਂਗਰਸੀ ਸਾਂਸਦ ਕੱਲ੍ਹ ਕਿਸਾਨਾਂ ਦੇ ਸਮਰਥਨ ’ਚ ਦੇਣਗੇ ਧਰਨਾ
Published : Dec 6, 2020, 1:40 pm IST
Updated : Dec 6, 2020, 1:40 pm IST
SHARE ARTICLE
Farmer Protest
Farmer Protest

ਕਿਸਾਨਾਂ ਦੇ ਜੋਸ਼ ਨੂੰ ਵੇਖਦੇ ਹੋਏ ਅੱਗੇ ਆਏ ਕਾਂਗਰਸੀ ਸਾਂਸਦ

ਨਵੀਂ ਦਿੱਲੀ - ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਤੇ ਡਟੇ ਹੋਏ ਹਨ। ਕਿਸਾਨਾਂ ਦੇ ਜੋਸ਼ ਨੂੰ ਵੇਖਦੇ ਹੋਏ ਪੰਜਾਬ ਤੋਂ ਕਾਂਗਰਸੀ ਸੰਸਦ ਮੈਂਬਰਾਂ ਨੇ ਵੀ ਕੱਲ੍ਹ ਜੰਤਰ ਮੰਤਰ ਉੱਤੇ ਧਰਨਾ ਦੇਣ ਦਾ ਐਲਾਨ ਕੀਤਾ ਹੈ।

ਪੰਜਾਬ ਤੋਂ ਸਾਰੇ ਕਾਂਗਰਸੀ ਸੰਸਦ ਮੈਂਬਰ ਕੱਲ੍ਹ ਦਿੱਲੀ ਵਿਚ ਖੇਤੀ ਕਾਨੂੰਨਾਂ ਖਿਲਾਫ਼ ਤੇ ਕਿਸਾਨ ਅੰਦੋਲਨ ਦੇ ਹੱਕ ਵਿਚ ਧਰਨਾ ਦੇਣਗੇ। ਦੱਸ ਦਈਏ ਕਿ ਕਿਸਾਨਾਂ ਨੇ ਪਿਛਲੇ 11 ਦਿਨਾਂ ਤੋਂ ਦਿੱਲੀ ਨੂੰ ਘੇਰਿਆ ਹੋਇਆ। ਉਧਰ ਕਿਸਾਨ ਜਥੇਬੰਦੀਆਂ ਨੇ ਸਿਆਸੀ ਧਿਰਾਂ ਨੂੰ ਅੰਦੋਲਨ ਵਿਚ ਸ਼ਾਮਲ ਹੋਣ ਤੋਂ ਵਰਜਿਆ ਹੋਇਆ ਹੈ।

ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਸੀ ਕਿ ਕੋਈ ਵੀ ਸਿਆਸੀ ਆਗੂ ਆਪਣੇ ਪਾਰਟੀ ਝੰਡੇ ਨਾਲ ਧਰਨਿਆਂ ਵਿਚ ਸ਼ਾਮਲ ਨਹੀਂ ਹੋਵੇਗਾ। ਜਿਸ ਪਿੱਛੋਂ ਸਿਆਸੀ ਆਗੂਆਂ ਨੇ ਕਿਸਾਨ ਅੰਦੋਲਨ ਤੋਂ ਦੂਰੀ ਹੀ ਬਣਾਈ ਹੋਈ ਸੀ। ਹੁਣ ਕਾਂਗਰਸੀ ਸੰਸਦਾਂ ਨੇ ਐਲਾਨ ਕੀਤਾ ਹੈ ਕਿ ਉਹ ਦਿੱਲੀ ਦੇ ਜੰਤਰ ਮੰਤਰ ਵਿਚ ਧਰਨੇ ਦੇਣਗੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement