ਬਲਾਤਕਾਰ ਦੇ ਕੇਸ 'ਚ ਫ਼ਸਾਉਣ ਦੀ ਧਮਕੀ ਦੇ ਕੇ 80 ਲੱਖ ਰੁਪਏ ਬਟੋਰਨ ਵਾਲੀ ਯੂਟਿਊਬਰ ਗ੍ਰਿਫ਼ਤਾਰ
Published : Dec 6, 2022, 4:59 pm IST
Updated : Dec 6, 2022, 5:31 pm IST
SHARE ARTICLE
Image
Image

ਦਿੱਲੀ ਸ਼ਾਲੀਮਾਰ ਬਾਗ਼ ਦੀ ਰਹਿਣ ਵਾਲੀ ਹੈ ਮੁਲਜ਼ਮ ਔਰਤ 

 

ਗੁਰੂਗ੍ਰਾਮ -ਦਿੱਲੀ ਦੀ ਯੂਟਿਊਬਰ ਨਮਰਾ ਕਾਦਿਰ ਨੂੰ ਇਕ ਨਿੱਜੀ ਫ਼ਰਮ ਦੇ ਮਾਲਕ ਨੂੰ 'ਹਨੀ ਟਰੈਪ' 'ਚ ਫ਼ਸਾ ਕੇ ਕਥਿਤ ਰੂਪ 'ਚ 80 ਲੱਖ ਰੁਪਏ ਹੜੱਪਣ ਅਤੇ ਬਲਾਤਕਾਰ ਮਾਮਲੇ 'ਚ ਫ਼ਸਾਉਣ ਦੀ ਧਮਕੀ ਦੇਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਹ ਜਾਣਕਾਰੀ ਮੰਗਲਵਾਰ ਨੂੰ ਦਿੱਤੀ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਔਰਤ ਨੂੰ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਤੋਂ ਗ੍ਰਿਫਤਾਰ ਕੀਤਾ ਗਿਆ, ਅਤੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ।

ਪੁਲਿਸ ਨੇ ਦੱਸਿਆ ਕਿ ਕਾਦਿਰ ਦਾ ਪਤੀ ਅਤੇ ਸਹਿ-ਦੋਸ਼ੀ ਮਨੀਸ਼ ਉਰਫ਼ ਵਿਰਾਟ ਬੈਨੀਵਾਲ ਫਰਾਰ ਹੈ, ਜਿਨ੍ਹਾਂ ਨੂੰ ਫ਼ੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਕਾਦਿਰ (22) ਦੇ ਵੀਡੀਓ ਸ਼ੇਅਰਿੰਗ ਪਲੇਟਫਾਰਮ 'ਤੇ ਛੇ ਲੱਖ ਤੋਂ ਵੱਧ ਸਬਸਕ੍ਰਾਈਬਰ ਹਨ।

ਗੁਰੂਗ੍ਰਾਮ ਪੁਲਿਸ ਨੇ ਦੱਸਿਆ ਕਿ ਬਾਦਸ਼ਾਹਪੁਰ ਦੇ ਰਹਿਣ ਵਾਲੇ ਦਿਨੇਸ਼ ਯਾਦਵ (21) ਨੇ ਅਗਸਤ 'ਚ ਸ਼ਿਕਾਇਤ ਦਰਜ ਕਰਵਾਈ ਸੀ, ਪਰ ਜੋੜੇ ਨੇ ਅੰਤਰਿਮ ਜ਼ਮਾਨਤ ਲਈ ਅਦਾਲਤ ਦਾ ਰੁਖ਼ ਕੀਤਾ ਸੀ।

ਦੱਸਿਆ ਗਿਆ ਹੈ ਕਿ ਅੰਤਰਿਮ ਜ਼ਮਾਨਤ ਰੱਦ ਹੋਣ ਤੋਂ ਬਾਅਦ ਹੀ, 26 ਨਵੰਬਰ ਨੂੰ ਸੈਕਟਰ-50 ਥਾਣੇ ਵਿੱਚ ਉਸ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਗਈ। ਕਾਦਿਰ ਅਤੇ ਬੈਨੀਵਾਲ ਦਿੱਲੀ ਦੇ ਸ਼ਾਲੀਮਾਰ ਬਾਗ ਦੇ ਰਹਿਣ ਵਾਲੇ ਹਨ।

ਸੈਕਟਰ-50 ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਨੇ ਕਿਹਾ, “ਕਾਦਿਰ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ ਅਤੇ ਕਥਿਤ ਦਬਾਅ ਹੇਠ ਪੀੜਤ ਤੋਂ ਲਏ ਪੈਸੇ ਅਤੇ ਹੋਰ ਸਮਾਨ ਬਰਾਮਦ ਕਰਨ ਲਈ ਅਸੀਂ ਉਸ ਨੂੰ ਪੁਲਿਸ ਰਿਮਾਂਡ 'ਤੇ ਲਿਆ ਹੈ। ਉਸ ਦੇ ਪਤੀ ਅਤੇ ਸਹਿ-ਦੋਸ਼ੀ ਮਨੀਸ਼ ਉਰਫ਼ ਵਿਰਾਟ ਬੈਨੀਵਾਲ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।”

Location: India, Haryana, Gurgaon

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement