ਇਤਰਾਜ਼ਯੋਗ ਟਿੱਪਣੀਆਂ ਮਾਮਲੇ 'ਚ 35 ਦਿਨਾਂ ਤੋਂ ਇੰਦੌਰ ਜੇਲ੍ਹ 'ਚ ਬੰਦ ਕਾਮੇਡੀਅਨ ਫਾਰੂਕੀ ਹੋਏ ਰਿਹਾਅ
Published : Feb 7, 2021, 9:53 am IST
Updated : Feb 7, 2021, 9:54 am IST
SHARE ARTICLE
Munawar Faruqui
Munawar Faruqui

ਫਾਰੂਕੀ ਪਿਛਲੇ 35 ਦਿਨਾਂ ਤੋਂ ਨਿਆਇਕ ਹਿਰਾਸਤ ਵਿਚ ਬੰਦ ਸੀ।

ਇੰਦੌਰ -ਕਾਮੇਡੀਅਨ ਮੁਨੱਵਰ ਫਾਰੂਕੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ ’ਚ ਸੁਪਰੀਮ ਕੋਰਟ ਨੇ ਕਾਮੇਡੀਅਨ ਮੁਨੱਵਰ ਫਾਰੂਕੀ ਨੂੰ ਬੀਤੀ ਰਾਤ ਅੰਤਰਿਮ ਜ਼ਮਾਨਤ ਦੇ ਕੇ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਫਾਰੂਕੀਪਿਛਲੇ 35 ਦਿਨਾਂ ਤੋਂ ਨਿਆਇਕ ਹਿਰਾਸਤ ਵਿਚ ਬੰਦ ਸੀ।  

Munawar FaruquiMunawar Faruqui

ਕੀ ਸੀ ਮਾਮਲਾ 
ਫਾਰੂਕੀ ਨੂੰ ਮੱਧ ਪ੍ਰਦੇਸ਼ ਪੁਲਿਸ ਨੇ ਹਿੰਦੂ ਦੇਵੀ ਦੇਵਤਿਆਂ ਦਾ ਅਪਮਾਨ ਕਰਨ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਸੀ। ਸੁਪਰੀਮ ਕੋਰਟ ਨੇ ਫਾਰੂਕੀ ਦੀ ਪਟੀਸ਼ਨ 'ਤੇ ਮੱਧ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਇਸ ਦੋਸ਼ ‘ਤੇ ਇਕ ਨੋਟਿਸ ਜਾਰੀ ਕੀਤਾ ਹੈ ਕਿ ਗ੍ਰਿਫਤਾਰੀ ਦੇ ਸਮੇਂ ਪੁਲਿਸ ਨੇ ਸੁਪਰੀਮ ਕੋਰਟ ਵੱਲੋਂ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ। ਫਾਰੂਕੀ ਨੂੰ ਇਕ ਹੋਰ ਰਾਹਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਯੂਪੀ ਪੁਲਿਸ ਦੀ ਗ੍ਰਿਫਤਾਰੀ ਤੋਂ ਵੀ ਬਚਾਅ ਦਿੱਤਾ ਹੈ। ਯੂਪੀ ਵਿਚ ਉਸ ਦੇ ਖਿਲਾਫ ਪ੍ਰੋਡਕਸ਼ਨ ਵਾਰੰਟ 'ਤੇ ਪਾਬੰਦੀ ਲਗਾਈ ਗਈ ਹੈ।

Munawar FaruquiMunawar Faruqui

ਸੂਤਰਾਂ ਦੇ  ਮੁਤਾਬਿਕ ਸੁਪਰੀਮ ਕੋਰਟ ਦੇ ਜੱਜ ਨੇ ਇੰਦੌਰ ਦੇ ਚੀਫ਼ ਜਿਊਡੀਸ਼ੀਅਲ ਮੈਜਿਸਟਰੇਟ ਨੂੰ ਫ਼ੋਨ ਕਰਕੇ ਉਨ੍ਹਾਂ ਨੂੰ ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਨਿਰਦੇਸ਼ ਦੇਖਣ ਦੀ ਅਪੀਲ ਕੀਤੀ ਗਈ। ਜਿਸ ਵਿਚ ਮੁਨੱਵਰ ਨੂੰ ਜ਼ਮਾਨਤ ਦੇਣ ਦੇ ਨਾਲ ਹੀ ਪ੍ਰੋਡਕਸ਼ਨ ਵਰੰਟ ’ਤੇ ਵੀ ਰੋਕ ਲਗਾ ਦਿੱਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement