ਜੇਲ੍ਹ ਤੋਂ ਬਾਹਰ ਆਵੇਗਾ ਗੁਰਮੀਤ ਰਾਮ ਰਹੀਮ, ਮਿਲੀ 21 ਦਿਨਾਂ ਦੀ ਪੈਰੋਲ
Published : Feb 7, 2022, 12:27 pm IST
Updated : Feb 7, 2022, 12:27 pm IST
SHARE ARTICLE
gurmeet ram rahim
gurmeet ram rahim

ਜਿਸਮਾਨੀ ਸ਼ੋਸ਼ਣ ਅਤੇ ਕਤਲ ਮਾਮਲੇ 'ਚ ਸੁਨਾਰੀਆ ਜੇਲ੍ਹ 'ਚ ਸਜ਼ਾ ਕੱਟ ਰਿਹਾ ਹੈ ਸੌਦਾ ਸਾਧ

ਪੈਰੋਲ ਦੌਰਾਨ ਰੱਖੀ ਸ਼ਰਤ- 21 ਦਿਨ ਪੁਲਿਸ ਦੀ ਨਿਗਰਾਨੀ 'ਚ ਰਹੇਗਾ ਡੇਰਾ ਮੁਖੀ

ਰੋਹਤਕ : ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਬੰਦ ਸਿਰਸਾ ਡੇਰੇ ਦੇ ਮੁਖੀ ਸੌਦਾ ਸਾਧ ਨੂੰ ਹਰਿਆਣਾ ਸਰਕਾਰ ਨੇ 21 ਦਿਨਾਂ ਦੀ ਪੈਰੋਲ ਦੇ ਦਿੱਤੀ ਹੈ। ਦੱਸ ਦੇਈਏ ਕਿ ਰਾਮ ਰਹੀਮ ਜਿਸਮਾਨੀ ਸ਼ੋਸ਼ਣ ਅਤੇ ਕਤਲ ਮਾਮਲੇ 'ਚ ਸੁਨਾਰੀਆ ਜੇਲ੍ਹ 'ਚ ਸਜ਼ਾ ਕੱਟ ਰਿਹਾ ਹੈ। ਇਸ ਦੇ ਮੱਦੇਨਜ਼ਰ ਜੇਲ੍ਹ ਦੇ ਨੇੜੇ-ਤੇੜੇ ਪੁਲਿਸ ਪੁਲਿਸ ਸੁਰੱਖਿਆ ਵਧਾ ਦਿਤੀ ਗਈ ਹੈ।

Ram Rahim Ram Rahim

ਹੁਣ ਜਲਦ ਹੀ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਲਿਆਂਦਾ ਜਾ ਸਕਦਾ ਹੈ। ਪੈਰੋਲ ਦੌਰਾਨ ਇਕ ਸ਼ਰਤ ਇਹ ਰੱਖੀ ਗਈ ਹੈ ਕਿ ਉਹ 21 ਦਿਨ ਪੁਲਿਸ ਦੀ ਨਿਗਰਾਨੀ 'ਚ ਰਹੇਗਾ। ਜਾਣਕਾਰੀ ਅਨੁਸਾਰ ਰਾਮ ਰਹੀਮ ਪੂਰੇ 21 ਦਿਨ ਲਈ ਜੇਲ੍ਹ ਤੋਂ ਬਾਹਰ ਆਵੇਗਾ।

Sunaria jailSunaria jail

ਇਥੇ ਇਹ ਵੀ ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਦਾ ਬਿਆਨ ਸਾਹਮਣੇ ਆਇਆ ਸੀ ਜਿਸ ਵਿਚ ਉਹ ਕਹਿ ਰਹੇ ਸਨ ਕਿ ਪੈਰੋਲ ਲੈਣਾ ਹਰ ਕੈਦੀ ਦਾ ਅਧਿਕਾਰ ਹੈ। ਕਿਹਾ ਜਾ ਰਿਹਾ ਹੈ ਕਿ ਸਰਕਾਰ ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਕੱਢ ਕੇ ਪੰਜਾਬ ਅਤੇ ਉੱਤਰ ਪ੍ਰਦੇਸ਼ ਦੀਆਂ ਚੋਣਾਂ 'ਚ ਵੋਟਾਂ ਨੂੰ ਆਪਣੇ ਪੱਖ 'ਚ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Ram Rahim Ram Rahim

ਰਾਮ ਰਹੀਮ ਨੂੰ 21 ਦਿਨ ਦੀ ਪੈਰੋਲ ਮਿਲੀ ਹੈ। ਸੋਮਵਾਰ ਯਾਨੀ ਅੱਜ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਕੱਢਿਆ ਜਾਵੇਗਾ। ਪੈਰੋਲ ਦੀ ਸ਼ਰਤ ਅਨੁਸਾਰ ਰਾਮ ਰਹੀਮ ਦਾ ਜ਼ਿਆਦਾਤਰ ਸਮਾਂ ਡੇਰੇ 'ਚ ਹੀ ਬੀਤੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement