ਲੜਕੀ ਨੂੰ ਮਿਲਣ ਦੇ ਇਲਜ਼ਾਮ ਹੇਠ ਕੁੱਟ-ਮਾਰ, ਪਿਸ਼ਾਬ ਪੀਣ ਲਈ ਕੀਤਾ ਮਜਬੂਰ 
Published : Feb 7, 2023, 4:19 pm IST
Updated : Feb 7, 2023, 4:19 pm IST
SHARE ARTICLE
image
image

ਪੁਲਿਸ ਨੇ 6 ਜਣਿਆਂ ਨੂੰ ਲਿਆ ਹਿਰਾਸਤ 'ਚ 

 

ਜੋਧਪੁਰ - ਰਾਜਸਥਾਨ ਦੇ ਜਾਲੌਰ ਜ਼ਿਲ੍ਹੇ ਵਿੱਚ ਪਿੰਡ ਵਾਸੀਆਂ ਦੇ ਇੱਕ ਸਮੂਹ ਨੇ ਕਥਿਤ ਤੌਰ 'ਤੇ ਇੱਕ ਲੜਕੀ ਨੂੰ ਮਿਲਣ ਆਏ ਇੱਕ ਵਿਅਕਤੀ ਨੂੰ ਫ਼ੜ ਕੇ ਦਰੱਖਤ ਨਾਲ ਬੰਨ੍ਹ ਕੇ ਕੁੱਟਿਆ ਅਤੇ ਪਿਸ਼ਾਬ ਪੀਣ ਲਈ ਮਜਬੂਰ ਕੀਤਾ। 

ਹਮਲੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਛੇ ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਪੁਲਿਸ ਨੇ ਪੀੜਤ ਵਿਅਕਤੀ ਖ਼ਿਲਾਫ਼ ਵੀ ਪ੍ਰੋਟੈਕਸ਼ਨ ਆਫ਼ ਚਿਲਡਰਨ ਫ਼ਰਾਮ ਸੈਕਸੁਅਲ ਆਫੈਂਸ (ਪੋਕਸੋ) ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।

ਪੁਲਿਸ ਮੁਤਾਬਕ ਪੀੜਤ ਵਿਅਕਤੀ ਐਤਵਾਰ ਰਾਤ ਨੂੰ ਨਜ਼ਦੀਕੀ ਪਿੰਡ 'ਚ ਕਥਿਤ ਤੌਰ 'ਤੇ ਇੱਕ ਲੜਕੀ ਨੂੰ ਮਿਲਣ ਆਇਆ ਸੀ। ਪਿੰਡ ਵਾਸੀਆਂ ਅਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਫ਼ੜ ਕੇ ਦਰੱਖਤ ਨਾਲ ਬੰਨ੍ਹ ਕੇ ਬੁਰੀ ਤਰ੍ਹਾਂ ਕੁੱਟਿਆ।

ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ 'ਤੇ ਪੀੜਤ ਵਿਅਕਤੀ ਦੇ ਪਰਿਵਾਰਕ ਮੈਂਬਰ ਵੀ ਮੌਕੇ 'ਤੇ ਪਹੁੰਚ ਗਏ ਅਤੇ ਭੀੜ ਨੂੰ ਉਸ ਨੂੰ ਛੱਡ ਦੇਣ ਦੀ ਬੇਨਤੀ ਕੀਤੀ ਪਰ ਪਿੰਡ ਵਾਸੀਆਂ ਨੇ ਉਕਤ ਵਿਅਕਤੀ ਨੂੰ ਚਿਤਾਵਨੀ ਦੇ ਕੇ ਛੱਡੇ ਜਾਣ ਤੋਂ ਪਹਿਲਾਂ ਪਿਸ਼ਾਬ ਪੀਣ ਲਈ ਮਜਬੂਰ ਕੀਤਾ |

ਜਾਲੌਰ ਦੇ ਐਸ.ਪੀ. ਹਰਸ਼ਵਰਧਨ ਅਗਰਵਾਲ ਨੇ ਕਿਹਾ ਕਿ ਘਟਨਾ ਦਾ ਇੱਕ ਵੀਡੀਓ ਸੋਮਵਾਰ ਨੂੰ ਸੋਸ਼ਲ ਮੀਡੀਆ 'ਤੇ ਘੁੰਮ ਰਿਹਾ ਸੀ।

ਅਗਰਵਾਲ ਨੇ ਕਿਹਾ, "ਕੋਈ ਵੀ ਐਫ਼.ਆਈ.ਆਰ. ਦਰਜ ਕਰਵਾਉਣ ਲਈ ਅੱਗੇ ਨਹੀਂ ਆਇਆ, ਪਰ ਅਸੀਂ ਪੀੜਤ ਦੀ ਪਛਾਣ ਕਰਨ ਤੋਂ ਬਾਅਦ ਉਸ ਨਾਲ ਸੰਪਰਕ ਕੀਤਾ ਅਤੇ ਉਸ ਵੱਲੋਂ ਐਫ਼.ਆਈ.ਆਰ. ਦਰਜ ਕੀਤੀ।"

ਉਨ੍ਹਾਂ ਦੱਸਿਆ ਕਿ ਇਸ ਘਟਨਾ ਦੇ ਸੰਬੰਧ ਵਿੱਚ ਛੇ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਅਗਰਵਾਲ ਨੇ ਦੱਸਿਆ ਕਿ ਉਕਤ ਵਿਅਕਤੀ ਜਿਸ ਲੜਕੀ ਨੂੰ ਮਿਲਣ ਗਿਆ ਸੀ, ਉਸ ਲੜਕੀ ਨੇ ਵੀ ਉਸ ਖ਼ਿਲਾਫ਼ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਲੜਕੀ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

Location: India, Rajasthan, Jodhpur

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement