ਹਰਿਆਣਾ ਦੇ ਮੰਤਰੀ 'ਤੇ ਮਹਿਲਾ ਕੋਚ ਦਾ ਨਵਾਂ ਖੁਲਾਸਾ: ਸੰਦੀਪ ਨੇ ਫੋਨ ਕਰਕੇ ਕਿਹਾ- ਜੋ ਚਾਹੁੰਦੀ ਹੈ ਮੈਂ ਉਹ ਹੀ ਕਰਾਂਗਾ, ਕੇਸ ਵਾਪਸ ਲੈ ਲਓ
Published : Feb 7, 2023, 11:57 am IST
Updated : Feb 7, 2023, 12:52 pm IST
SHARE ARTICLE
photo
photo

ਦੂਜੇ ਪਾਸੇ ਮੰਤਰੀ ਸੰਦੀਪ ਸਿੰਘ ਪਹਿਲਾਂ ਹੀ ਦੋਸ਼ਾਂ ਤੋਂ ਇਨਕਾਰ ਕਰ ਚੁੱਕੇ ਹਨ।

 

ਹਰਿਆਣਾ- ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਚ ਘਿਰੇ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਨੂੰ ਲੈ ਕੇ ਜੂਨੀਅਰ ਮਹਿਲਾ ਕੋਚ ਨੇ ਵੱਡੇ ਖੁਲਾਸੇ ਕੀਤੇ ਹਨ। ਕੋਚ ਦਾ ਕਹਿਣਾ ਹੈ ਕਿ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਮਿਲਣ ਤੋਂ ਪਹਿਲਾਂ ਮੰਤਰੀ ਨੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ। ਮੰਤਰੀ ਨੇ ਕੋਚ ਨੂੰ ਕਿਹਾ ਕਿ ਜੋ ਚਾਹੁੰਦੀ ਹੈ ਮੈਂ ਉਹ ਹੀ  ਕਰਾਂਗਾ, ਬਸ ਕੇਸ ਵਾਪਸ ਲੈ ਲਓ।

ਮੰਤਰੀ ਸੰਦੀਪ ਖ਼ਿਲਾਫ਼ 31 ਦਸੰਬਰ ਨੂੰ ਚੰਡੀਗੜ੍ਹ ਵਿੱਚ ਕੇਸ ਦਰਜ ਕੀਤਾ ਗਿਆ ਸੀ। ਅਗਲੇ ਦਿਨ ਯਾਨੀ 1 ਜਨਵਰੀ ਨੂੰ ਮਹਿਲਾ ਕੋਚ ਗ੍ਰਹਿ ਮੰਤਰੀ ਨੂੰ ਮਿਲਣ ਅੰਬਾਲਾ ਗਈ। ਇਨ੍ਹਾਂ ਦੋਸ਼ਾਂ ਦੇ ਵਿਚਕਾਰ, ਜੂਨੀਅਰ ਮਹਿਲਾ ਕੋਚ ਨੇ ਮਾਮਲੇ ਦੀ ਜਾਂਚ ਕਰ ਰਹੇ ਚੰਡੀਗੜ੍ਹ ਪੁਲਿਸ ਦੇ ਡੀਜੀਪੀ ਨਾਲ ਮੁਲਾਕਾਤ ਦੀ ਮੰਗ ਕੀਤੀ ਹੈ। ਦੂਜੇ ਪਾਸੇ ਮੰਤਰੀ ਸੰਦੀਪ ਸਿੰਘ ਪਹਿਲਾਂ ਹੀ ਦੋਸ਼ਾਂ ਤੋਂ ਇਨਕਾਰ ਕਰ ਚੁੱਕੇ ਹਨ।

ਇਹ ਖ਼ਬਰ ਵੀ ਪੜ੍ਹੋ- ਯੂਰਪੀ ਦੇਸ਼ਾਂ ਦੀਆਂ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਦੀ ਖ਼ਰੀਦਦਾਰੀ ਕਰ ਰਹੀਆਂ ਭਾਰਤੀ ਕੰਪਨੀਆਂ

ਜੂਨੀਅਰ ਮਹਿਲਾ ਕੋਚ ਦਾ ਕਹਿਣਾ ਹੈ ਕਿ ਅਨਿਲ ਵਿਜ ਨਾਲ ਮੁਲਾਕਾਤ ਤੋਂ ਪਹਿਲਾਂ ਮੰਤਰੀ ਨੇ ਕਿਹਾ ਸੀ ਕਿ ਤੂੰ ਜੋ ਨੁਕਸਾਨ ਕੀਤਾ ਹੈ, ਉਸ ਦੀ ਭਰਪਾਈ ਤੁਹਾਨੂੰ ਕਰਨੀ ਪਵੇਗੀ। ਕੋਚ ਨੇ ਸੰਦੀਪ ਸਿੰਘ ਨੂੰ ਕਿਹਾ ਕਿ ਤੁਸੀਂ ਸਭ ਕੁਝ ਖਰੀਦ ਸਕਦੇ ਹੋ ਪਰ ਮੈਂਨੂੰ ਨਹੀਂ। ਹਰ ਆਦਮੀ ਇੱਕੋ ਜਿਹਾ ਨਹੀਂ ਹੁੰਦਾ। 

ਇਹ ਖ਼ਬਰ ਵੀ ਪੜ੍ਹੋ- ਸਾਂਸਦ ਮਨੀਸ਼ ਤਿਵਾੜੀ-ਜਾਖੜ ਵਿਚਾਲੇ ਟਵੀਟ ਦੀ ਜੰਗ: ਮਨੀਸ਼ ਤਿਵਾੜੀ ਦੇ ਅਡਾਨੀ ਗਰੁੱਪ 'ਤੇ ਟਿੱਪਣੀ ਕਰਨ ਤੋਂ ਬਾਅਦ ਸ਼ੁਰੂ ਹੋਇਆ ਜਵਾਬੀ ਹਮਲਾ

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement