Madhya Pradesh: ਸ਼ਰਧਾਲੂਆਂ ਨਾਲ ਭਰੀ ਬੱਸ ਦੀ ਟੈਂਕਰ ਨਾਲ ਹੋਈ ਟੱਕਰ, ਦੋ ਔਰਤਾਂ ਸਮੇਤ ਚਾਰ ਮੌਤਾਂ

By : PARKASH

Published : Feb 7, 2025, 12:08 pm IST
Updated : Feb 7, 2025, 12:09 pm IST
SHARE ARTICLE
Bus carrying pilgrims collides with tanker, four including two women die
Bus carrying pilgrims collides with tanker, four including two women die

Madhya Pradesh: ਮੋਟਰਸਾਈਕਲ ਨੂੰ ਬਚਾਉਂਦੇ ਸਮੇਂ ਵਾਪਰਿਆ ਹਾਦਸਾ, 17 ਗੰਭੀਰ ਜ਼ਖ਼ਮੀ

 

Madhya Pradesh: ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹੇ ਵਿਚ ਸ਼ੁਕਰਵਾਰ ਤੜਕੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਮਿੰਨੀ ਬੱਸ ਅਤੇ ਇਕ ਸਪੋਰਟ ਬਾਈਕ ਦੇ ਇਕ ਟੈਂਕਰ ਨਾਲ ਟਕਰਾ ਜਾਣ ਕਾਰਨ ਦੋ ਔਰਤਾਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 17 ਲੋਕ ਜ਼ਖ਼ਮੀ ਹੋ ਗਏ। ਇਕ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ। ਪੁਲਿਸ ਦੇ ਡਿਪਟੀ ਸੁਪਰਡੈਂਟ (ਡੀਐਸਪੀ) ਉਮਾਕਾਂਤ ਚੌਧਰੀ ਨੇ ਦਸਿਆ ਕਿ ਹਾਦਸਾ ਆਗਰਾ ਤੋਂ ਮੁੰਬਈ ਨੂੰ ਜੋੜਨ ਵਾਲੇ ਰਾਸ਼ਟਰੀ ਰਾਜਮਾਰਗ ’ਤੇ ਉਦੋਂ ਵਾਪਰਿਆ, ਜਦੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਮਿੰਨੀ ਬੱਸ ਅਤੇ ਇਕ ਸਪੋਰਟ ਬਾਈਕ ਮਾਨਪੁਰ ਥਾਣਾ ਖੇਤਰ ਦੇ ਬੇਰੂ ਘਾਟ ਕੋਲ ਉਤਰਦੇ ਸਮੇਂ ਬੇਕਾਬੂ ਹੋ ਗਏ ਅਤੇ ਦੋਵੇਂ ਵਾਹਨ ਅੱਗੇ ਜਾ ਰਹੇ ਟੈਂਕਰ ਨਾਲ ਟਕਰਾ ਗਏ।

ਡੀਐਸਪੀ ਨੇ ਦਸਿਆ ਕਿ ਇਸ ਹਾਦਸੇ ਵਿੱਚ ਮਿੰਨੀ ਬੱਸ ’ਚ ਸਵਾਰ ਦੋ ਸ਼ਰਧਾਲੂਆਂ ਅਤੇ ਸਪੋਰਟ ਬਾਈਕ ’ਤੇ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਚੌਧਰੀ ਅਨੁਸਾਰ ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਡੀਐਸਪੀ ਨੇ ਦਸਿਆ ਕਿ ਹਾਦਸੇ ਵਿਚ 17 ਲੋਕ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ, ‘‘ਸ਼ੁਰੂਆਤੀ ਤੌਰ ’ਤੇ ਪਤਾ ਲੱਗਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਿੰਨੀ ਬੱਸ ਡਰਾਈਵਰ ਸਪੋਰਟ ਬਾਈਕ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ।’’ ਚੌਧਰੀ ਨੇ ਦਸਿਆ ਕਿ ਮਿੰਨੀ ਬੱਸ ’ਚ ਸਵਾਰ ਸ਼ਰਧਾਲੂ ਉਜੈਨ ’ਚ ਮਹਾਕਾਲੇਸ਼ਵਰ ਜਯੋਤਿਰਲਿੰਗ ਦੇ ਦਰਸ਼ਨ ਕਰਕੇ ਮਹਾਰਾਸ਼ਟਰ ਵਲ ਜਾ ਰਹੇ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement