ਹੋਲੀ ਤੋਂ ਪਹਿਲਾਂ ਹਿਮਾਚਲ 'ਚ ਵੱਡਾ ਹਾਦਸਾ, ਇਨੋਵਾ ਕਾਰ ਨੇ ਕਰੀਬ 10 ਲੋਕਾਂ ਨੂੰ ਕੁਚਲਿਆ

By : GAGANDEEP

Published : Mar 7, 2023, 4:05 pm IST
Updated : Mar 7, 2023, 4:05 pm IST
SHARE ARTICLE
photo
photo

5 ਲੋਕਾਂ ਦੀ ਹੋਈ ਮੌਤ

 

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇ 'ਤੇ ਇਕ ਇਨੋਵਾ ਕਾਰ ਨੇ ਕਰੀਬ 10 ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕਈ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸੋਲਨ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਭਿਆਨਕ ਸੜਕ ਹਾਦਸਾ ਧਰਮਪੁਰ ਨੇੜੇ ਪਿੰਡ ਸੁੱਖੀ ਜੌਹਰੀ ਵਿਖੇ ਵਾਪਰਿਆ।

ਇਹ ਵੀ ਪੜ੍ਹੋ: ਸ਼ਿਮਲਾ 'ਚ 300 ਫੁੱਟ ਡੂੰਘੀ ਖੱਡ 'ਚ ਡਿੱਗੀ ਕਾਰ, ਪਟਿਆਲਾ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਹੋਈ ਮੌਤ

ਹਿਮਾਚਲ ਪੁਲਿਸ ਨੇ ਹਾਦਸੇ ਵਾਲੀ ਥਾਂ ’ਤੇ ਪਹੁੰਚ ਕੇ ਇਨੋਵਾ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਜ਼ਿਆਦਾਤਰ ਲੋਕ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਹਨ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਇਹ ਲੋਕ ਕੰਮ 'ਤੇ ਜਾਣ ਲਈ ਪੈਦਲ ਸੜਕ ਤੋਂ ਲੰਘ ਰਹੇ ਸਨ, ਜਦੋਂ ਇਕ ਇਨੋਵਾ ਕਾਰ ਤੇਜ਼ ਰਫਤਾਰ ਨਾਲ ਆਈ ਅਤੇ ਇਨ੍ਹਾਂ ਲੋਕਾਂ ਨੂੰ ਕੁਚਲ ਕੇ ਓਵਰਟੇਕ ਕਰ ਲਿਆ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਘਰ ਦੇ ਬਾਹਰ ਖੜੀ ਬਾਈਕ 15 ਸੈਕਿੰਡ 'ਚ ਹੋਈ ਚੋਰੀ, ਨਾ ਲੱਗੇ ਹੁੰਦੇ CCTV, ਨਹੀਂ ਆਉਣਾ ਸੀ ਯਕੀਨ

ਸਥਾਨਕ ਮੀਡੀਆ ਮੁਤਾਬਕ ਇਨਵੋ ਕਾਰ ਟੈਕਸੀ ਸੀ, ਜੋ ਸੋਲਨ ਤੋਂ ਪਰਵਾਨੂ ਵੱਲ ਜਾ ਰਹੀ ਸੀ। ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਨੇ ਐਂਬੂਲੈਂਸ ਬੁਲਾਈ ਅਤੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ। ਉਧਰ ਇਨਵੋ ਕਾਰ ਨੂੰ ਕੁਝ ਦੂਰੀ 'ਤੇ ਰੋਕ ਲਿਆ ਗਿਆ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਨੋਵਾ ਕਾਰ ਦੇ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ ਜਾਂ ਕਾਰ ਦੀ ਬ੍ਰੇਕ ਫੇਲ ਹੋ ਗਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement