Arvind Kejriwal: ਈਡੀ ਦੀ ਸ਼ਿਕਾਇਤ ਤੋਂ ਬਾਅਦ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ 16 ਮਾਰਚ ਨੂੰ ਕੀਤਾ ਤਲਬ 
Published : Mar 7, 2024, 12:44 pm IST
Updated : Mar 7, 2024, 3:44 pm IST
SHARE ARTICLE
Arvind Kejriwal
Arvind Kejriwal

ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਦਿਵਿਆ ਮਲਹੋਤਰਾ ਨੇ ਕੇਜਰੀਵਾਲ ਨੂੰ 16 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ।

Arvind Kejriwal: ਨਵੀਂ ਦਿੱਲੀ - ਦਿੱਲੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਕਥਿਤ ਤੌਰ 'ਤੇ ਸੰਮਨ ਦੀ ਪਾਲਣਾ ਨਾ ਕਰਨ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਦਾਇਰ ਨਵੀਂ ਸ਼ਿਕਾਇਤ 'ਤੇ ਵੀਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ। ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਦਿਵਿਆ ਮਲਹੋਤਰਾ ਨੇ ਕੇਜਰੀਵਾਲ ਨੂੰ 16 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ।

ਈਡੀ ਨੇ ਬੁੱਧਵਾਰ ਨੂੰ ਅਦਾਲਤ ਵਿਚ ਇੱਕ ਨਵੀਂ ਸ਼ਿਕਾਇਤ ਦਾਇਰ ਕੀਤੀ ਸੀ ਜਿਸ ਵਿਚ ਮਨੀ ਲਾਂਡਰਿੰਗ ਦੀ ਜਾਂਚ ਵਿੱਚ ਸੰਮਨ ਦੀ ਪਾਲਣਾ ਨਾ ਕਰਨ ਲਈ ਕੇਜਰੀਵਾਲ ਵਿਰੁੱਧ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਗਈ ਸੀ। ਈਡੀ ਨੇ ਕਿਹਾ ਕਿ ਤਾਜ਼ਾ ਸ਼ਿਕਾਇਤ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀ ਧਾਰਾ 50 ਤਹਿਤ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਨੂੰ ਫੈਡਰਲ ਜਾਂਚ ਏਜੰਸੀ ਵੱਲੋਂ ਜਾਰੀ ਸੰਮਨ ਨੰਬਰ 4 ਤੋਂ 8 ਦੀ ਪਾਲਣਾ ਨਾ ਕਰਨ ਨਾਲ ਸਬੰਧਤ ਹੈ। 

ਈਡੀ ਨੇ ਇਸ ਤੋਂ ਪਹਿਲਾਂ ਸਥਾਨਕ ਅਦਾਲਤ 'ਚ ਪਟੀਸ਼ਨ ਦਾਇਰ ਕਰਕੇ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਕੇਜਰੀਵਾਲ ਨੂੰ ਜਾਰੀ ਪਹਿਲੇ ਤਿੰਨ ਸੰਮਨਾਂ 'ਚ ਪੇਸ਼ ਨਾ ਹੋਣ 'ਤੇ ਉਨ੍ਹਾਂ ਖਿਲਾਫ਼ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਸੀ।

(For more Punjabi news apart from After the ED complaint, the court summoned Arvind Kejriwal on March 16 News In Punjabi , stay tuned to Rozana Spokesman) 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement